ਪੰਜਾਬ

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ - ਹਰਚੰਦ ਸਿੰਘ ਬਰਸਟ

ਕੌਮੀ ਮਾਰਗ ਬਿਊਰੋ | January 31, 2025 09:43 PM

ਪਟਿਆਲਾ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਚੋਣ ਕਮਿਸ਼ਨ ਵੱਲੋਂ ਛਾਪਾ ਮਾਰਨ ਦੀ ਕਾਰਵਾਈ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ. ਬਰਸਟ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਦਿੱਲੀ ਪੁਲਿਸ ਦੀ ਇਹ ਕਾਰਵਾਈ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ਤੇ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਭਾਰਤੀ ਜਨਤਾ ਪਾਰਟੀ ਦਿੱਲੀ ਵਿੱਚ ਆਪਣੀ ਹਾਰ ਤੋਂ ਡਰੀ ਹੋਈ ਹੈ। ਇਸੇ ਲਈ ਭਾਰਤੀ ਜਨਤਾ ਪਾਰਟੀ ਇਸ ਤਰ੍ਹਾਂ ਦੀ ਗੰਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਪੱਖਪਾਤ ਕਰ ਰਿਹਾ ਹੈ ਅਤੇ ਭਾਜਪਾ ਆਗੂਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਿਹਾ, ਜਦਕਿ ਭਾਜਪਾ ਆਗੂਆਂ ਵੱਲੋਂ ਲਗਾਤਾਰ ਪੈਸੇ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਨਾ ਤਾਂ ਪੰਜਾਬ ਦੇ ਲੋਕ ਅਤੇ ਨਾ ਹੀ ਦਿੱਲੀ ਦੇ ਲੋਕ ਬਰਦਾਸ਼ਤ ਕਰਨਗੇ ।

ਸ. ਬਰਸਟ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਕੇ ਭਾਜਪਾ ਸਾਨੂੰ ਡਰਾਉਣਾ ਚਾਹੁੰਦੀ ਹੈ, ਜਦ ਕਿ ਅਸੀਂ ਡਰਨ ਵਾਲਿਆਂ ਵਿੱਚੋਂ ਨਹੀਂ ਹਾਂ। ਆਉਣ ਵਾਲੀ 5 ਫਰਵਰੀ ਨੂੰ ਹੋਣ ਵਾਲੇ ਚੋਣਾਂ ਵਿੱਚ ਦਿੱਲੀ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਮੂੰਹ ਤੋੜ ਜਵਾਬ ਦੇਣਗੇ ਅਤੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਣਗੇ।

Have something to say? Post your comment

 

ਪੰਜਾਬ

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ: ਅਕਾਲੀ ਦਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਹੋਏ ਸੇਵਾਮੁਕਤ

ਬੁੱਢਾ ਦਲ ਦੀ ਛਾਉਣੀ ਗੁ: ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਗੁਰਮਤਿ ਸਮਾਗਮ ਹੋਵੇਗਾ

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਵਨੀਤ ਬਿੱਟੂ ਦੇ ਬਿਆਨ 'ਤੇ 'ਆਪ' ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ