ਪੰਜਾਬ

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ: ਅਕਾਲੀ ਦਲ

ਕੌਮੀ ਮਾਰਗ ਬਿਊਰੋ | January 31, 2025 10:05 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਗਣਤੰਤਰ ਦਿਵਸ ਦੇ ਮੌਕੇ ’ਤੇ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਅਤੇ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਤਹਿਤ 10 ਹਜ਼ਾਰ ਹੋਰ ਕਾਪੀਆਂ ਛਪਵਾਉਣ ਦੀ ਪ੍ਰਵਾਨਗੀ ਦਿੱਤੀ।

ਵਰਕਿੰਗ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਸਮੇਤ ਜਿਸ ਤਰੀਕੇ ਪੰਜਾਬ ਵਿਚ ਵੱਖ-ਵੱਖ ਭਾਈਚਾਰਿਆਂ ਵਿਚ ਵੰਡ ਪਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਉਸਦਾ ਗੰਭੀਰ ਨੋਟਿਸ ਲਿਆ। ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਸਤੇ ਦਹਾਕੇ ਭਰ ਤੋਂ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਕਿਹਾ ਕਿ ਇਸ ਸਾਜ਼ਿਸ਼ ਦੇ ਹਿੱਸੇ ਵਜੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਬਹੁਤ ਹੀ ਸਪਸ਼ਟ ਹੈ ਕਿ ਸਿਰਫ ਨਿਆਂਇਕ ਜਾਂਚ ਹੀ ਇਸ ਕਾਰਵਾਈ ਪਿਛਲੇ ਸਾਜ਼ਿਸ਼ਕਰਤਾਵਾਂ ਨੂੰ ਬੇਨਕਾਬ ਕਰ ਸਕਦੀ ਹੈ। ਇਹ ਜਾਂਚ ਛੇਤੀ ਤੋਂ ਛੇਤੀ ਸ਼ੁਰੂ ਹੋਣੀ ਚਾਹੀਦੀ ਹੈ ਤੇ ਉਹਨਾਂ ਸਾਰੇ ਸਿਵਲ ਤੇ ਪੁਲਿਸ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ ਜੋ ਗਣਤੰਤਰ ਦਿਵਸ ਦੇ ਮੌਕੇ ’ਤੇ ਸੂਬੇ ਵਿਚ ਹਾਈ ਅਲਰਟ ਹੋਣ ਦੇ ਬਾਵਜੂਦ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹੇ।

ਵਰਕਿੰਗ ਕਮੇਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਹੁਣ ਤੱਕ 24440 ਕਾਪੀਆਂ ਵੰਡੀਆਂ ਜਾ ਚੁੱਕੀਆਂ ਹਨ ਤੇ ਇਸ ਹਿਸਾਬ ਨਾਲ 24.44 ਲੱਖ ਮੈਂਬਰਾਂ ਦੀ ਭਰਤੀ ਵਾਸਤੇ ਪਰਚੀਆਂ ਦੀ ਵੰਡ ਹੋ ਗਈ ਹੈ। ਉਹਨਾਂ ਕਿਹਾ ਕਿ ਹਾਲੇ ਵੀ ਕਾਪੀਆਂ ਦੀ ਹੋਰ ਮੰਗ ਕੀਤੀ ਜਾ ਰਹੀ ਹੈ ਤੇ ਇਹ ਫੈਸਲਾ ਕੀਤਾ ਗਿਆ ਹੈ ਕਿ 10 ਹਜ਼ਾਰ ਹੋਰ ਕਾਪੀਆਂ ਛਪਵਾਈਆਂ ਜਾਣ ਤਾਂ ਜੋ ਇਹ ਛੇਤੀ ਤੋਂ ਛੇਤੀ ਮੈਂਬਰਾਂ ਨੂੰ ਵੰਡੀਆਂ ਜਾ ਸਕਣ।

ਸ਼੍ਰੋਮਣੀ ਕਮੇਟੀ ਚੋਣਾਂ ਵਿਚ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਮਲਾ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਰਿਟਾ) ਐਸ ਐਸ ਸਾਰੋਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਇਕ ਵਫਦ ਨੇ ਹਾਲ ਹੀ ਵਿਚ ਮੁੱਖ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ ਅਤੇ ਉਹਨਾਂ ਨੂੰ ਜਾਣੂ ਕਰਵਾਇਆ ਸੀ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਜਿਹਨਾਂ ਦੇ ਨਾਂ ਅੱਗੇ ਸਿੰਘ ਅਤੇ ਕੌਰ ਸ਼ਬਦ ਲਿਖੇ ਹੋਣ, ਉਹ ਹੀ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਵੋਟਰ ਵਜੋਂ ਨਾਂ ਦਰਜ ਕਰਵਾ ਸਕਦੇ ਹਨ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਵਫਦ ਨੇ ਕਮਿਸ਼ਨਰ ਨੂੰ ਦੱਸਿਆ ਸੀ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਬੂਥ ਪੱਧਰ ਦੇ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ਵਿਚੋਂ ਵੋਟਾਂ ਦਰਜ ਕਰ ਲੈਣ ਜਿਸ ਕਾਰਣ ਹੋਰ ਧਰਮਾਂ ਦੇ ਲੋਕਾਂ ਦੀਆਂ ਵੋਟਾਂ ਵੀ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰ ਹੋ ਗਈਆਂ ਹਨ।

ਉਹਨਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਇਹਨਾਂ ਸਾਰੀਆਂ ਜਾਅਲੀ ਵੋਟਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਇਹਨਾਂ ਨੂੰ ਰੱਦ ਕੀਤਾ ਜਾਵੇ। ਉਹਨਾਂ ਕਿਹਾ ਕਿ ਅਸੀਂ ਮਾਮਲੇ ਵਿਚ ਰਸਮੀ ਇਤਰਾਜ਼ ਵੀ ਦਾਇਰ ਕਰਾਂਗੇ।

Have something to say? Post your comment

 

ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਹੋਏ ਸੇਵਾਮੁਕਤ

ਬੁੱਢਾ ਦਲ ਦੀ ਛਾਉਣੀ ਗੁ: ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਗੁਰਮਤਿ ਸਮਾਗਮ ਹੋਵੇਗਾ

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ - ਹਰਚੰਦ ਸਿੰਘ ਬਰਸਟ

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਵਨੀਤ ਬਿੱਟੂ ਦੇ ਬਿਆਨ 'ਤੇ 'ਆਪ' ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ