ਚੰਡੀਗੜ੍ਹ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਬਜਟ 2025-26 ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਣ ਦਾ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ ਅਤੇ ਹਰਿਆਣਾ ਨੂੰ ਵੀ ਆਤਮਨਿਰਭਰ ਬਣਾਉਣ ਵਿਚ ਮਹੱਤਵਪੂਰਨ ਭੂਕਿਮਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਜਟ ਸਾਰੇ ਵਰਗਾਂ ਦਾ ਧਿਆਨ ਰੱਖਦੇ ਹੋਏ ਤਿਆਰ ਕੀਤਾ ਗਿਆ ਹੈ, ਜਿਸ ਨਾਲ ਹਰਿਆਣਾ ਨੂੰ ਵੀ ਫਾਇਦਾ ਹੋਵੇਗਾ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਖਜ਼ਾਨਾ ਮੰਤਰੀ ਵੱਲੋਂ ਪੇਸ਼ ਬਜਟ ਵਿਚ ਕਿਸਾਨਾਂ ਲਈ ਕਈ ਮਹੱਤਵਪੂਰਨ ਐਲਾਨ ਕੀਤੇ ਗਏ ਹਨ। ਕਿਸਾਨ ਕ੍ਰੈਡਿਟ ਕਾਰਡ 'ਤੇ ਕਰਜ਼ਾ ਸੀਮਾ 3 ਲੱਖ ਰੁਪਏ ਤੋਂ ਵੱਧਾ ਕੇ 5 ਲੱਖ ਰੁਪਏ ਕੀਤੀ ਗਈ ਹੈ। ਨਾਲ ਹੀ ਧਨ ਧਾਨਯ ਖੇਤੀਬਾੜੀ ਯੋਜਨਾ ਦੇ ਤਹਿਤ 100 ਘੱਟ ਉਤਪਾਦਕਤਾ ਵਾਲੇ ਜਿਲ੍ਹਿਆਂ 'ਤੇ ਧਿਆਨ ਦਿੱਤਾ ਜਾਵੇਗਾ। ਇਸ ਬਜਟ ਨਾਲ ਹਰਿਆਣਾ ਨੂੰ ਫਾਇਦਾ ਹੋਵੇਗਾ, ਕਿਉਂਕਿ ਹਰਿਆਣਾ ਇਕ ਖੇਤੀਬਾੜੀ ਵਾਲਾ ਸੂਬਾ ਹੈ। ਮੁੱਖ ਮੰਤਰੀ ਸ੍ਰੀ ਸੈਣੀ ਨੇ ਕਿਹਾ ਕਿ ਇਹ ਬਜਟ ਕਿਸਾਨਾਂ ਦੇ ਜੀਵਨ ਪੱਧਰ ਨੂੰ ਸੁਧਾਰਣ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਹੈ। ਇਸ ਤੋਂ ਇਲਾਵਾ, ਐਮ.ਐਸ.ਐਮ.ਈ. ਸੈਕਟਰ ਲਈ ਕਰਜ਼ਾ ਗਰੰਟੀ ਕਵਰ 5 ਕਰੋੜ ਰੁਪਏ ਤੋਂ ਵੱਧਾ ਕੇ 10 ਕਰੋੜ ਰੁਪਏ ਕੀਤਾ ਗਿਆ ਹੈ, ਜਿਸ ਨਾਲ ਛੋਟੇ ਉਦਯੋਗਾਂ ਨੂੰ ਹੋਰ ਵੱਧ ਪ੍ਰੋਤਸਾਹਨ ਮਿਲੇਗਾ। ਅਗਲੇ 6 ਸਾਲ ਮਸੂਰ, ਤੁਅਰ ਵਰਗੀ ਦਾਲਾਂ ਦੀ ਪੈਦਾਵਾਰ ਵੱਧਾਉਣ ਲਈ ਫੋਕਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 12 ਲੱਖ ਰੁਪਏ ਤਕ ਦੀ ਆਮਦਨ ਨੂੰ ਟੈਕਸ ਮੁਕਤ ਕਰਨ ਨਾਲ ਦੇਸ਼ ਦੇ ਕਰੋੜਾਂ ਲੋਕਾਂ ਨੂੰ ਸਿੱਧਾ ਫਾਇਦਾ ਮਿਲੇਗਾ।
ਬਜਟ 2025 ਵਿਚ ਕਪਾਹ ਦੀ ਪੈਦਾਵਾਰ ਵੱਧਾਉਣ ਲਈ 5 ਸਾਲ ਦਾ ਮਿਸ਼ਨ ਰੱਖਿਆ ਗਿਆ ਹੈ, ਜਿਸ ਨਾਲ ਦੇਸ਼ ਦਾ ਕਪੜਾ ਉਦਯੋਗ ਮਜ਼ਬੂਤ ਹੋਵੇਗਾ। ਉਸ ਤਰ੍ਹਾਂ ਬਿਹਾਰ ਵਿਚ ਮਖਾਨਾ ਬੋਰਡ ਬਨੇਗਾ, ਜਿਸ ਨਾਲ ਛੋਟੇ ਕਿਸਾਨਾਂ ਅਤੇ ਵਪਾਰੀਆਂ ਨੂੰ ਫਾਇਦਾ ਮਿਲੇਗਾ। ਛੋਟੇ ਉਦਯੋਗਾਂ ਲਈ ਵਿਸ਼ੇਸ਼ ਕੈ੍ਰਡਿਟ ਕਾਰਡ ਜਾਰੀ ਕੀਤੇ ਜਾਣਗੇ, ਜਿਸ ਵਿਚੋਂ ਪਹਿਲੇ ਸਾਲ 10 ਲੱਖ ਕਾਰਡ ਜਾਰੀ ਹੋਣਗੇ। ਖਿਡੌਣਾ ਉਦਯੋਗ ਲਈ ਵੀ ਮੇਕ ਇੰਨ ਇੰਡਿਆ ਦ ਤਹਿਤ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਖਜ਼ਾਨਾ ਮੰਤਰੀ ਨੇ ਬਜਟ 2025 ਵਿਚ ਐਸਸੀ-ਐਸਟੀ ਵਰਗ ਦੀ 5 ਲੱਖ ਮਹਿਲਾਵਾਂ ਲਈ ਨਵੀਂ ਯੋਜਨਾ ਦਾ ਐਲਾਨ ਕੀਤਾ, ਜਿਸ ਵਿਚ ਉਨ੍ਹਾਂ ਨੂੰ 2 ਕਰੋੜ ਰੁਪਏ ਦਾ ਟਰਮ ਲੋਨ ਮਿਲੇਗਾ। ਨਾਲ ਹੀ ਸਟਾਟਅਪ ਨੂੰ ਵੀ ਪ੍ਰੋਤਸਾਹਨ ਦੇਣ ਲਈ ਕਰਜ਼ਾ ਸੀਮਾ 10 ਕਰੋੜ ਰੁਪਏ ਤੋਂ ਵੱਧਾ ਕੇ 20 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਹ ਕਦਮ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਅਤੇ ਨਵੇਂ ਸਟਾਟਅਪ ਨੂੰ ਮਜ਼ਬੂਤੀ ਦੇਣ ਲਈ ਇਕ ਸ਼ਾਨਦਾਰ ਪਹਿਲ ਹੈ।
ਬਜਟ ਵਿਚ ਸਿੱਖਿਆ ਅਤੇ ਸਿਹਤ ਖੇਤਰਾਂ ਵਿਚ ਵੀ ਵੱਡੇ ਐਲਾਨ ਕੀਤੇ ਗਏ ਹਨ। ਅਗਲੇ 5 ਸਾਲਾਂ ਵਿਚ ਮੈਡੀਕਲ ਸਿੱਖਿਆ ਵਿਚ 75, 000 ਨਵੀਂ ਸੀਟਾਂ ਜੋੜਿਆ ਜਾਣਗੀਆਂ। ਇਸ ਦੇ ਨਾਲ ਹੀ, 23 ਆਈ.ਆਈ.ਟੀ. ਵਿਚ 1.35 ਲੱਖ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਆਈ.ਟੀ.ਆਈ. ਪਟਨਾ ਦਾ ਵਿਸਥਾਰ ਕੀਤਾ ਜਾਵੇਗਾ। ਏ.ਆਈ. ਲਈ 500 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਵਧਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਇਹ ਬਜਟ ਇਕ ਨਵੇਂ ਸਮੇਂ ਦੀ ਸ਼ੁਰੂਆਤ ਕਰੇਗਾ, ਜਿਸ ਨਾਲ ਨੌਜੁਆਨਾਂ ਨੂੰ ਵਧੀਆ ਮੌਕੇ ਮਿਲਣਗੇ। ਹਰਿਆਣਾ ਸਰਕਾਰ ਇਸ ਬਜਟ ਵਿਚ ਐਲਾਨੀ ਯੋਜਨਾਵਾਂ ਦਾ ਪ੍ਰਭਾਵੀ ਲਾਗੂਕਰਨ ਯਕੀਨੀ ਕਰੇਗੀ ਤਾਂ ਜੋ ਸੂਬੇ ਨੂੰ ਵੱਧ ਤੋਂ ਵੱਧ ਫਾਇਦਾ ਮਿਲ ਸਕੇ ਅਤੇ ਸੂਬੇ ਦੇ ਹਰੇਕ ਨਾਗਰਿਕ ਨੂੰ ਇਸ ਦਾ ਸਿੱਧਾ ਲਾਭ ਮਿਲੇ।