BREAKING NEWS
22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦਰਵਨੀਤ ਬਿੱਟੂ ਦੇ ਬਿਆਨ 'ਤੇ 'ਆਪ' ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ

ਪੰਜਾਬ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | February 03, 2025 06:45 PM

ਚੰਡੀਗੜ੍ਹ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60, 000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬਜੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ।

 

Have something to say? Post your comment

 

ਪੰਜਾਬ

ਖੇਲੋ ਇੰਡੀਆ ਹੁਣ ਹਰ ਖਿਡਾਰੀ ਦੇ ਸਫ਼ਰ ਦਾ ਇੱਕ ਵੱਡਾ ਹਿੱਸਾ ਕਿਉਂ ਹੈ- ਡਾ. ਮਨਸੁਖ ਮੰਡਾਵੀਆ,

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ 'ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ, ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ ਭਗਵੰਤ ਮਾਨ ਨੇ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀ ਤੋਂ ਫ਼ੋਨ ਬਰਾਮਦ, ਜੇਲ੍ਹ ਵਾਰਡਰ ਗ੍ਰਿਫ਼ਤਾਰ

ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ - ਹਰਚੰਦ ਸਿੰਘ ਬਰਸਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਮੀਡੀਆ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਕੀਤੀ ਨਿੰਦਾ

ਸਮੂਹਿਕ ਜਿੰਮੇਵਾਰੀਆਂ ਸਮਝਕੇ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ- ਜਫ਼ਰ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ