BREAKING NEWS
22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦਰਵਨੀਤ ਬਿੱਟੂ ਦੇ ਬਿਆਨ 'ਤੇ 'ਆਪ' ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ

ਪੰਜਾਬ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ - ਹਰਚੰਦ ਸਿੰਘ ਬਰਸਟ

ਕੌਮੀ ਮਾਰਗ ਬਿਊਰੋ | February 03, 2025 07:14 PM

ਪਟਿਆਲਾ- ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਾਅਵਾ ਕੀਤਾ ਕਿ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸਾਫ਼-ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਸ. ਬਰਸਟ ਨੇ ਕਿਹਾ ਕਿ 'ਆਪ' ਨੂੰ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਾਥ ਇਹ ਦਰਸਾਉਂਦਾ ਹੈ ਕਿ 'ਆਪ' ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਤੱਕ ਜੋ ਕਿਹਾ, ਉਹ ਕਰਕੇ ਦਿਖਾਇਆ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਤੇ ਸਿਰਫ਼ ਵਿਕਾਸ ਦੀ ਹੀ ਗੱਲ ਕਰਦੀ ਹੈ।

ਉਨ੍ਹਾਂ ਕਿਹਾ ਕਿ 'ਆਪ' ਵੱਲੋਂ ਪਿਛਲੇ 10 ਸਾਲਾਂ ਵਿੱਚ ਦਿੱਲੀ ਨਿਵਾਸੀਆਂ ਦੀ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਲਈ ਅਹਿਮ ਨੀਤੀਆਂ ਤਿਆਰ ਕਰਕੇ ਲੋਕਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 'ਆਪ' ਵੱਲੋਂ ਸਿਹਤ, ਸਿੱਖਿਆ, ਫਰੀ ਬਿਜਲੀ, ਪਾਣੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ 5 ਫ਼ਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ।

ਸੂਬਾ ਜਨਰਲ ਸਕੱਤਰ ਵੱਲੋਂ 'ਆਪ' ਵਲੰਟਿਅਰਾਂ ਦੇ ਨਾਲ ਵਿਧਾਨਸਭਾ ਹਲਕਾ ਕਾਲਕਾਜੀ ਵਿੱਚ ਮੁੱਖ ਮੰਤਰੀ ਆਤਿਸ਼ੀ, ਜੋ ਕਿ ਕਾਲਕਾਜੀ ਤੋਂ ‘ਆਪ’ ਦੀ ਉਮੀਦਵਾਰ ਹਨ, ਦੇ ਪੱਖ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਪਾਰਕਾਂ ਵਿੱਚ ਜਾ ਕੇ ਪ੍ਰਚਾਰ ਕੀਤਾ ਗਿਆ ਅਤੇ ‘ਆਪ’ ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਕੀਤੇ ਗਏ ਮਿਸਾਲੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੁਮਨਦੀਪ ਕੌਰ ਜੁਆਇੰਟ ਸਕੱਤਰ ਵਿਧਾਨਸਭਾ ਮਹਿਲਾ ਵਿੰਗ ਕਾਲਕਾਜੀ, ਸਾਗਰ, ਰਿਤੂ, ਗੌਰੀ, ਕੰਚਨ, ਰਜਨੀ ਸੰਧੂ, ਪਰਵੀਨ, ਸੁਨੀਲ ਚੌਧਰੀ, ਸੰਦੀਪ ਪਵਾਰ, ਰਾਹੁਲ, ਰਿਤੂ ਨਰੂਲਾ, ਕੰਚਨ ਗੁਲਾਟੀ, ਅਨੂ, ਪੂਜਾ, ਰਣਜੀਤ, ਜਸਪ੍ਰੀਤ, ਦੀਪਾ, ਆਰਤੀ, ਸਾਇਰਾ, ਸਾਜਿਦਾ, ਸੋਨੂੰ, ਅੰਸ਼ੁਲਾ, ਸੁਮਨ ਸ਼ਰਮਾ, ਈਸ਼ਵਰ ਭਾਰਦਵਾਜ, ਜੋਤੀ, ਅਨਿਲ ਸਮੇਤ ਹੋਰ ਵੀ ਵਲੰਟਿਅਰ ਮੌਜੂਦ ਰਹੇ।

Have something to say? Post your comment

 

ਪੰਜਾਬ

ਖੇਲੋ ਇੰਡੀਆ ਹੁਣ ਹਰ ਖਿਡਾਰੀ ਦੇ ਸਫ਼ਰ ਦਾ ਇੱਕ ਵੱਡਾ ਹਿੱਸਾ ਕਿਉਂ ਹੈ- ਡਾ. ਮਨਸੁਖ ਮੰਡਾਵੀਆ,

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ 'ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ, ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ ਭਗਵੰਤ ਮਾਨ ਨੇ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀ ਤੋਂ ਫ਼ੋਨ ਬਰਾਮਦ, ਜੇਲ੍ਹ ਵਾਰਡਰ ਗ੍ਰਿਫ਼ਤਾਰ

ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਮੀਡੀਆ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਕੀਤੀ ਨਿੰਦਾ

ਸਮੂਹਿਕ ਜਿੰਮੇਵਾਰੀਆਂ ਸਮਝਕੇ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ- ਜਫ਼ਰ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ