ਨੈਸ਼ਨਲ

ਦਿੱਲੀ 'ਚ ਮਹਾਕਾਲ ਮਹਾਸ਼ਿਵਰਾਤਰੀ ਦੀਆਂ ਕੀਤੀਆਂ ਜਾ ਰਹੀਆਂ ਹਨ ਤਿਆਰੀਆਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 15, 2025 09:09 PM

ਨਵੀਂ ਦਿੱਲੀ-ਦਿੱਲੀ ਦੇ ਮਹਾਕਾਲ ਵੱਲੋਂ 26 ਫਰਵਰੀ ਨੂੰ ਰਮੇਸ਼ ਨਗਰ ਵਿਖੇ ਮਹਾਸ਼ਿਵਰਾਤਰੀ ਦਾ ਵਿਸ਼ਾਲ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਦੇਖਦਿਆਂ ਮਹਾਸ਼ਿਵਰਾਤਰੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਰਹੀਆਂ ਹਨ । ਜਿਸ ਵਿੱਚ ਦੇਸ਼ ਭਰ ਦੇ ਨਾਮਵਰ ਗਾਇਕ ਮਹਾਕਾਲ ਦਾ ਭਜਨ ਗਾਇਨ ਕਰਨਗੇ। ਇਸ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਪਿਛੋਕੜ ਵਾਲੇ ਲੋਕ ਭਾਗ ਲੈਣਗੇ। ਇਸ ਮੌਕੇ ਦਿੱਲੀ ਮਹਾਕਾਲ ਦੇ ਪ੍ਰਬੰਧਕਾਂ ਭੁਪਿੰਦਰ ਕਪੂਰ, ਕਮਲ ਆਹੂਜਾ, ਨੀਰਜ ਆਹੂਜਾ, ਸੁਨੀਲ ਕੁਮਾਰ, ਅਸ਼ੀਸ਼ ਮਖੀਜਾ, ਸੁਰਿੰਦਰ ਸਡਾਨਾ, ਅਜੇ ਪ੍ਰਤਾਪ ਨੇ ਦੱਸਿਆ ਕਿ ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ, ਸੰਸਦ ਮੈਂਬਰ ਬੰਸੁਰੀ ਸਵਰਾਜ, ਵਿਧਾਇਕ ਹਰੀਸ਼ ਖੁਰਾਣਾ, ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਤੇ ਹੋਰ ਵੀ ਹਾਜ਼ਰ ਹੋਣਗੇ। ਇਸ ਮੌਕੇ ਭੁਪਿੰਦਰ ਕਪੂਰ ਨੇ ਕਿਹਾ ਕਿ ਉਹ ਪਿਛਲੇ 14 ਸਾਲਾਂ ਤੋਂ ਦਿੱਲੀ ਵਿਖੇ ਮਹਾਕਾਲ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਂਦੇ ਆ ਰਹੇ ਹਨ | ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਇਸ ਵਿੱਚ ਸਾਰੇ ਧਰਮਾਂ ਦੇ ਲੋਕ ਭਾਗ ਲੈਂਦੇ ਹਨ। ਭਜਨਾਂ ਦਾ ਆਨੰਦ ਮਾਣਨ ਦੇ ਨਾਲ-ਨਾਲ ਅਸ਼ੀਰਵਾਦ ਵੀ ਪ੍ਰਾਪਤ ਹੁੰਦਾ ਹੈ। ਉਹਨਾਂ ਦੱਸਿਆ ਕਿ ਪਰਮਜੀਤ ਸਿੰਘ ਪੰਮਾ ਨੂੰ ਸਾਡੀ ਸੰਸਥਾ ਦੀ ਤਰਫੋਂ ਸੱਦਾ ਪੱਤਰ ਦੇ ਕੇ ਜੀ ਆਇਆਂ ਕਿਹਾ ਗਿਆ। ਇਸੇ ਤਰ੍ਹਾਂ ਅਸੀਂ ਮਹਿਮਾਨਾਂ ਦਾ ਸੱਦਾ ਦੇ ਕੇ ਸਵਾਗਤ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਭਜਨਾਂ ਦੇ ਨਾਲ-ਨਾਲ ਵੱਖ-ਵੱਖ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ।

Have something to say? Post your comment

 

ਨੈਸ਼ਨਲ

ਤਖ਼ਤ ਦੀ ਪ੍ਰਭੂਸੱਤਾ, ਸਨਮਾਨ, ਸਰਵਉਚਤਾ ਅਤੇ ਸੰਕਪਲ ਨੂੰ ਢਾਅ ਲਗਾਉਣ ਵਾਲੇ ਬਿਆਨ ਤੇ ਮੁਆਫੀ ਮੰਗਣ ਰਘੂਜੀਤ ਵਿਰਕ

ਜਥੇਦਾਰ ਰਘਬੀਰ ਸਿੰਘ ਜੀ ਸਪੱਸ਼ਟ ਫੈਸਲੇ ਲੈਣ ਦੀ ਬਜਾਏ ਤੁਹਾਡੀ ਚੁੱਪ ਖਤਰਨਾਕ ਹੈ

ਅਜਮੇਰ ਦਰਗਾਹ ਤੇ ਹਿੰਦੂ ਸੈਨਾ ਨੇ ਸ਼ਿਵਰਾਤਰੀ ਮੌਕੇ ਪੂਜਾ ਕਰਨ ਦੀ ਮੰਗੀ ਇਜਾਜ਼ਤ

1984 ਦਿੱਲੀ ਦੰਗੇ: ਸੱਜਣ ਕੁਮਾਰ ਨੂੰ 25 ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ, ਪੀੜਤਾਂ ਨੇ ਕਿਹਾ - 'ਸਾਲਾਂ ਬਾਅਦ ਇਨਸਾਫ਼ ਦੀ ਉਮੀਦ'

ਸਾਂਸਦ ਵਿਕਰਮ ਜੀਤ ਸਿੰਘ ਸਾਹਨੀ ਨੇ 10,000 ਨੌਜਵਾਨਾਂ ਨੂੰ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਨ ਦਾ ਅਹਿਦ ਲਿਆ

ਸੱਜਣ ਕੁਮਾਰ ਦੀ ਸਜ਼ਾ ਦਾ ਫ਼ੈਸਲਾ ਮੁੜ ਟਲਿਆ, ਹੁਣ 25 ਫਰਵਰੀ ਨੂੰ ਹੋਵੇਗੀ ਸੁਣਵਾਈ

ਸਿਰਫ਼ ਕੇਜਰੀਵਾਲ ਦਿੰਦੇ ਹਨ ਅਸਲੀ ਗਰੰਟੀ ਭਾਜਪਾ ਦਿੰਦੀ ਹੈ ਜੁਮਲੇ-ਆਮ ਆਦਮੀ ਪਾਰਟੀ

ਦਿੱਲੀ ਦੀ ਜਿੱਤ ਬਲਾਤਕਾਰੀ ਸਿਰਸੇਵਾਲੇ ਸਾਧ ਅਤੇ ਆਸਾਰਾਮ ਵਰਗੇ ਅਪਰਾਧੀਆ ਨੂੰ ਦਿੱਤੀ ਗਈ ਪੈਰੋਲ ਦੀ ਬਦੌਲਤ ਹੋਈ : ਮਾਨ

ਮਨਜਿੰਦਰ ਸਿੰਘ ਸਿਰਸਾ ਦੇ ਮੰਤਰੀ ਬਣਨ ਨਾਲ ਕੌਮੀ ਮਸਲੇ ਹੱਲ ਹੋਣਗੇ: ਜਸਮੇਨ ਸਿੰਘ ਨੋਨੀ

ਦਿੱਲੀ ਨੂੰ 11 ਸਾਲਾਂ ਬਾਅਦ ਮਿਲਿਆ ਸਿੱਖ ਪ੍ਰਤੀਨਿਧ - ਪੰਮਾ