ਨੈਸ਼ਨਲ

ਸੱਜਣ ਕੁਮਾਰ ਦੀ ਸਜ਼ਾ ਦਾ ਫ਼ੈਸਲਾ ਵਕੀਲਾਂ ਦੀ ਹੜਤਾਲ ਹੋਣ ਕਰਕੇ ਟਲਿਆ, 21 ਫਰਵਰੀ ਨੂੰ ਹੋਵੇਗੀ ਸੁਣਵਾਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 18, 2025 07:36 PM

ਨਵੀਂ ਦਿੱਲੀ-1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਸਰਸਵਤੀ ਵਿਹਾਰ ਮਾਮਲੇ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਦੀ ਸਜ਼ਾ ਬਾਰੇ ਫੈਸਲਾ ਅੱਜ ਰਾਊਸ ਐਵੇਨਿਊ ਅਦਾਲਤ ਵਿੱਚ ਵਕੀਲਾਂ ਦੀ ਹੜਤਾਲ ਹੋਣ ਕਰਕੇ ਨਹੀਂ ਹੋ ਸਕਿਆ ਹੈ। ਇਸ ਮਾਮਲੇ ਵਿਚ ਦਿੱਲੀ ਪੁਲਿਸ ਨੇ ਉਸ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ ਜਦਕਿ ਸੱਜਣ ਕੁਮਾਰ ਰਹਿਮ ਦੀ ਅਪੀਲ ਕਰ ਰਿਹਾ ਹੈ। ਜਿਕਰਯੋਗ ਹੈ ਕਿ ਬੀਤੀ 12 ਫਰਵਰੀ ਨੂੰ ਅਦਾਲਤ ਨੇ ਉਸਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਸੱਜਣ ਕੁਮਾਰ ਇਸ ਸਮੇਂ 1984 ਦੇ ਦਿੱਲੀ ਕੈਂਟ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਵਿੱਚ ਸਿੱਖ ਕਤਲੇਆਮ ਕੀਤੇ ਗਏ ਸਨ, ਸਿੱਖਾਂ ਦੀ ਜਾਇਦਾਦ ਸਾੜੀ, ਲੁੱਟੀ ਗਈ ਸੀ ਤੇ ਔਰਤਾਂ ਨਾਲ ਜਬਰਜਿਨਾਹ ਕੀਤਾ ਗਿਆ ਸੀ । ਇਸ ਸਮੇਂ ਦੌਰਾਨ, ਸੱਜਣ ਕੁਮਾਰ ਅਤੇ ਹੋਰ ਆਗੂਆਂ 'ਤੇ ਆਮ ਲੋਕਾਂ ਨੂੰ ਸਿੱਖਾਂ ਵਿਰੁੱਧ ਭੜਕਾਉਣ ਦਾ ਦੋਸ਼ ਲਗਾਇਆ ਗਿਆ ਹੈ । ਅਦਾਲਤ ਅੰਦਰ ਸਰਕਾਰੀ ਵਕੀਲ ਨੇ ਨਿਰਭਯਾ ਕੇਸ ਅਤੇ ਇਸ ਤਰ੍ਹਾਂ ਦੇ ਹੋਰ ਫੈਸਲਿਆਂ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਸੱਜਣ ਕੁਮਾਰ ਦੇ ਸੀਨੀਅਰ ਵਕੀਲ ਨੇ ਵੀ ਲਿਖਤੀ ਦਲੀਲਾਂ ਦਾਇਰ ਕੀਤੀਆਂ ਹਨ। ਅਦਾਲਤ ਨੇ ਸਜ਼ਾ ਸੁਣਾਉਣ ਲਈ 21 ਫਰਵਰੀ ਦੀ ਤਰੀਕ ਨਿਰਧਾਰਤ ਕੀਤੀ ਹੈ ।

Have something to say? Post your comment

 

ਨੈਸ਼ਨਲ

ਅਜਮੇਰ ਦਰਗਾਹ ਤੇ ਹਿੰਦੂ ਸੈਨਾ ਨੇ ਸ਼ਿਵਰਾਤਰੀ ਮੌਕੇ ਪੂਜਾ ਕਰਨ ਦੀ ਮੰਗੀ ਇਜਾਜ਼ਤ

1984 ਦਿੱਲੀ ਦੰਗੇ: ਸੱਜਣ ਕੁਮਾਰ ਨੂੰ 25 ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ, ਪੀੜਤਾਂ ਨੇ ਕਿਹਾ - 'ਸਾਲਾਂ ਬਾਅਦ ਇਨਸਾਫ਼ ਦੀ ਉਮੀਦ'

ਸਾਂਸਦ ਵਿਕਰਮ ਜੀਤ ਸਿੰਘ ਸਾਹਨੀ ਨੇ 10,000 ਨੌਜਵਾਨਾਂ ਨੂੰ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਨ ਦਾ ਅਹਿਦ ਲਿਆ

ਸੱਜਣ ਕੁਮਾਰ ਦੀ ਸਜ਼ਾ ਦਾ ਫ਼ੈਸਲਾ ਮੁੜ ਟਲਿਆ, ਹੁਣ 25 ਫਰਵਰੀ ਨੂੰ ਹੋਵੇਗੀ ਸੁਣਵਾਈ

ਸਿਰਫ਼ ਕੇਜਰੀਵਾਲ ਦਿੰਦੇ ਹਨ ਅਸਲੀ ਗਰੰਟੀ ਭਾਜਪਾ ਦਿੰਦੀ ਹੈ ਜੁਮਲੇ-ਆਮ ਆਦਮੀ ਪਾਰਟੀ

ਦਿੱਲੀ ਦੀ ਜਿੱਤ ਬਲਾਤਕਾਰੀ ਸਿਰਸੇਵਾਲੇ ਸਾਧ ਅਤੇ ਆਸਾਰਾਮ ਵਰਗੇ ਅਪਰਾਧੀਆ ਨੂੰ ਦਿੱਤੀ ਗਈ ਪੈਰੋਲ ਦੀ ਬਦੌਲਤ ਹੋਈ : ਮਾਨ

ਮਨਜਿੰਦਰ ਸਿੰਘ ਸਿਰਸਾ ਦੇ ਮੰਤਰੀ ਬਣਨ ਨਾਲ ਕੌਮੀ ਮਸਲੇ ਹੱਲ ਹੋਣਗੇ: ਜਸਮੇਨ ਸਿੰਘ ਨੋਨੀ

ਦਿੱਲੀ ਨੂੰ 11 ਸਾਲਾਂ ਬਾਅਦ ਮਿਲਿਆ ਸਿੱਖ ਪ੍ਰਤੀਨਿਧ - ਪੰਮਾ

ਉਪ ਰਾਜਪਾਲ ਵੀਕੇ ਸਕਸੈਨਾ ਨੇ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਬਣਨ ਦੀ ਸਹੁੰ ਚੁਕਾਈ

ਜੇਕਰ ਮਾਇਆਵਤੀ ਸਾਥ ਦਿੰਦੀ ਤਾ ਭਾਜਪਾ ਕਦੇ ਵੀ ਚੋਣਾਂ ਨਾ ਜਿੱਤ ਪਾਉਂਦੀ- ਰਾਹੁਲ ਗਾਂਧੀ