ਪੰਜਾਬ

ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | February 19, 2025 06:38 PM

ਚੰਡੀਗੜ੍ਹ-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ ਦਫਤਰ ਵਿਖੇ ਕੇਂਦਰੀ ਲੇਖਕ ਸਭਾ (ਸੇਖੋਂ) ਨਾਲ ਮੀਟਿੰਗ ਦੌਰਾਨ ਕੀਤਾ ਗਿਆ।

ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਸਾਰੀਆਂ ਸਾਹਿਤ ਸਭਾਵਾਂ ਨੂੰ ਨਾਲ ਲੈ ਕੇ ਪੰਜਾਬੀ ਭਾਸ਼ਾ, ਸੱਭਿਆਚਾਰ, ਸਾਹਿਤ ਅਤੇ ਕਲਾ ਲਈ ਕੰਮ ਕਰ ਰਹੀ ਹੈ। ਇਸ ਵੇਲੇ ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਵਿੱਚ ਪੰਜਾਬ ਨਵ ਸਿਰਜਣਾ ਸਮਾਗਮਾਂ ਦੀ ਲੜੀ ਕਰਵਾਈ ਜਾ ਰਹੀ ਹੈ ਜਿਸ ਤਹਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਹਿਤ, ਕਲਾ, ਸੱਭਿਆਚਾਰ ਨਾਲ ਸਬੰਧਤ ਸਮਾਗਮ ਕਰਵਾਏ ਜਾ ਰਹੇ ਹਨ।

ਇਸ ਮੌਕੇ ਲੇਖਕ ਸਭਾ ਵੱਲੋਂ ਰੱਖੀਆਂ ਮੰਗਾਂ ਨੂੰ ਪੂਰੀ ਗਹੁ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਸਖਤੀ ਨਾਲ ਲਾਗੂ ਕਰਨ ਲਈ ਪਹਿਲਾਂ ਹੀ ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮੌਕੇ ਉਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਭਾਸ਼ਾ ਕਾਨੂੰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਆਖਦਿਆਂ ਕਿਹਾ ਕਿ ਜੋ ਵੀ ਵਿਭਾਗ ਜਾਂ ਕਰਮਚਾਰੀ ਇਸ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਪੰਜਾਬੀ ਭਾਸ਼ਾ ਵਿੱਚ ਕੰਮ ਕਰਨਾ ਯਕੀਨੀ ਬਣਾਉਣ ਅਤੇ ਪੰਜਾਬੀ ਵਿੱਚ ਬੋਰਡ ਲਗਾਉਣ ਦੀ ਦਿਸ਼ਾ ਵਿੱਚ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ।

ਇਸ ਉਪਰੰਤ ਵਿੱਤ ਮੰਤਰੀ ਅਤੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਿਨਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਅਤੇ ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਅਤੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਗਈ। ਕੈਬਿਨਟ ਸਬ-ਕਮੇਟੀ ਨੇ ਜਥੇਬੰਦੀਆਂ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਜਥੇਬੰਦੀਆਂ ਦੀਆਂ ਮੰਗਾਂ ਨਾਲ ਪੂਰੀ ਹਮਦਰਦੀ ਅਤੇ ਸਕਰਾਤਮਕ ਰਵੱਈਆਂ ਰੱਖਦੀ ਹੈ। ਉਨ੍ਹਾਂ ਜਥੇਬੰਦੀਆਂ ਵੱਲੋਂ ਸਾਂਝੇ ਕੀਤੇ ਗਏ ਮਸਲਿਆਂ ਅਤੇ ਜਾਇਜ਼ ਮੰਗਾਂ ਸਬੰਧੀ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ।

ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਵਧੀਕ ਮੁੱਖ ਸਕੱਤਰ ਵਿਕਾਸ ਅਨੁਰਾਗ ਵਰਮਾ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

 

ਪੰਜਾਬ

ਸਰਕਾਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ -ਗੱਲਬਾਤ ਜਾਰੀ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਸੁਧਾਰਨ ਲਈ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ''ਜੌਨ ਡੀਅਰ' 5210' ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖ਼ਤਾਂ ਦੇ ਜਥੇਦਾਰਾਂ ਦਾ ਕਾਰਜ ਸ਼੍ਰੋਮਣੀ ਕਮੇਟੀ ਐਕਟ ਤੋਂ ਮੁਕਤ ਹੋਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਕਰਨਗੇ ਕੇਂਦਰੀ ਮੰਤਰੀ ਚੌਹਾਨ ਅਤੇ ਜੋਸ਼ੀ 

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ ਭਗਵੰਤ ਮਾਨ