ਪੰਜਾਬ

1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ : ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ

ਕੌਮੀ ਮਾਰਗ ਬਿਊਰੋ | February 19, 2025 07:10 PM

ਚੰਡੀਗੜ੍ਹ- ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ ਵਾਟਰ ਟਰੀਟਮੈਂਟ ਪਲਾਂਟ ਪ੍ਰੋਜੈਕਟ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਅੱਜ ਮਿਊਨਸੀਪਲ ਭਵਨ ਵਿਖੇ ਪ੍ਰੋਜੈਕਟ ਨਾਲ ਸੰਬੰਧਿਤ ਕੰਪਨੀ ਅਤੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਤੌਰ ਬੈਠਕ ਕਰਕੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਕੈਬਿਨਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਕਰੀਬ 1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਜੋ ਕਿ ਕਰੀਬ ਤਿੰਨ ਸਾਲਾਂ ਦੇ ਵਿੱਚ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਤਜਵੀਜ ਰੱਖੀ ਗਈ ਹੈ । ਇਸ ਵਾਟਰ ਟ੍ਰੀਟਮੈਂਟ ਪਲਾਂਟ ਦੇ ਬਨਣ ਦੇ ਨਾਲ ਲੁਧਿਆਣਾ ਦੀ ਲੱਖਾਂ ਦੀ ਆਬਾਦੀ ਨੂੰ ਸਾਫ ਨਹਿਰੀ ਪਾਣੀ ਮਿਲੇਗਾ। ਉਹਨਾਂ ਨੇ ਕਿਹਾ ਕਿ ਸਰਹਿੰਦ ਨਹਿਰ ਵਿੱਚੋਂ ਪਾਣੀ ਲੈ ਕੇ ਵਾਟਰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਇਆ ਜਾਵੇਗਾ ਅਤੇ ਪਲਾਂਟ ਵਿੱਚ ਪਾਣੀ ਨੂੰ ਸਾਫ ਕਰਕੇ ਅੱਗੇ ਲੁਧਿਆਣਾ ਨਿਵਾਸੀਆਂ ਦੇ ਘਰਾਂ ਤੱਕ ਵਾਟਰ ਸਪਲਾਈ ਦੀਆਂ ਪਾਈਪਾਂ ਰਾਹੀਂ ਪਹੁੰਚਾਇਆ ਜਾਵੇਗਾ।

ਉਹਨਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦਾ ਸਾਂਝਾ ਪ੍ਰੋਜੈਕਟ ਹੈ ਜਿਸ ਦੇ ਵਿੱਚ ਵਰਲਡ ਬੈਂਕ ਅਤੇ ਏਆਈਆਈਬੀ ਵੱਲੋਂ 35% - 35 % ਰਾਸ਼ੀ ਅਤੇ ਪੰਜਾਬ ਸਰਕਾਰ ਵੱਲੋਂ 30% ਰਾਸ਼ੀ ਖਰਚ ਕੀਤੀ ਜਾਵੇਗੀ

ਉਹਨਾਂ ਨੇ ਵਾਟਰ ਟਰੀਟਮੈਂਟ ਲਗਾਉਣ ਵਾਲੀ ਕੰਪਨੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਾਟਰ ਟ੍ਰੀਟਮੈਂਟ ਪਲਾਂਟ ਬਣਾਉਣ ਦੇ ਲਈ ਜਿਹੜੇ ਰਸਤਿਆਂ ਦੇ ਵਿੱਚ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਉਹਨਾਂ ਰਸਤਿਆਂ ਨੂੰ ਨਾਲ ਦੀ ਨਾਲ ਹੀ ਆਉਣ ਜਾਣ ਦੇ ਲਈ ਵੀ ਕਲੀਅਰ ਕੀਤਾ ਜਾਵੇ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਆਉਣ ਜਾਣ ਦੇ ਲਈ ਕੋਈ ਸਮੱਸਿਆ ਨਾ ਆਵੇ। ਉਹਨਾਂ ਨੇ ਕਿਹਾ ਕਿ ਵਾਟਰ ਟਰੀਟਮੈਂਟ ਪਲਾਂਟ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਂਦੀ ਜਾਵੇ ਅਤੇ ਸਮੇਂ-ਸਮੇਂ ਸਿਰ ਇਸ ਦੀ ਰਿਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਦਿੱਤੀ ਜਾਵੇ । ਇਸ ਮੌਕੇ ਤੇ ਸੀਈਓ, ਮਿਊਸੀਪਲ ਇਨਫਰਾਸਟਰਕਚਰ ਡਿਵੈਲਪਮੈਂਟ ਕੰਪਨੀ (ਪੀਐਮਆਈਡੀਸੀ) ਦਿਪਤੀ ਉੱਪਲ, ਮਿਊਸੀਪਲ ਕਮਿਸ਼ਨਰ ਲੁਧਿਆਣਾ ਅਦਿੱਤਿਆ ਡੇਚਲਵਾਲ, ਜੀਐਮ ਪ੍ਰੋਜੈਕਟ ਹਰ ਸਤਿੰਦਰ ਪਾਲ ਸਿੰਘ ਢਿੱਲੋ, ਚੀਫ ਇੰਜੀਨੀਅਰ ਰਵਿੰਦਰ ਗਰਗ, ਐਸਈ ਪ੍ਰੋਜੈਕਟ ਪਾਰੁਲ ਗੋਇਲ, ਕੰਸਲਟੈਂਟ ਪੀਐਮਆਈਡੀਸੀ ਸੋਨੀਆ ਗੁਪਤਾ ਵੀ ਮੌਜੂਦ ਸਨ।

 

Have something to say? Post your comment

 

ਪੰਜਾਬ

ਸਰਕਾਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ -ਗੱਲਬਾਤ ਜਾਰੀ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਸੁਧਾਰਨ ਲਈ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ''ਜੌਨ ਡੀਅਰ' 5210' ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖ਼ਤਾਂ ਦੇ ਜਥੇਦਾਰਾਂ ਦਾ ਕਾਰਜ ਸ਼੍ਰੋਮਣੀ ਕਮੇਟੀ ਐਕਟ ਤੋਂ ਮੁਕਤ ਹੋਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਕਰਨਗੇ ਕੇਂਦਰੀ ਮੰਤਰੀ ਚੌਹਾਨ ਅਤੇ ਜੋਸ਼ੀ 

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ ਭਗਵੰਤ ਮਾਨ