ਸ਼ੋ੍ਰਮਣੀ ਅਕਾਲੀ ਦਲ ਦੀ ਨਵੀ ਭਰਤੀ ਕਰਨ ਲਈ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਪੰਜ ਸਿੰਘ ਸਾਹਿਬਾਨ ਵਲੋ ਬਣਾਈ ਸੱਤ ਮੈਂਬਰੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਨੇ ਅੱਜ ਇਹ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਜਮਾਂ ਕਰਵਾ ਦਿੱਤੀ ਹੈ।ਇਹ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿਜੀ ਸਹਾਇਕ ਜ਼ਸਪਾਲ ਸਿੰਘ ਨੇ ਬੀਬੀ ਸਤਵੰਤ ਕੌਰ ਕੋਲੋ ਪ੍ਰਾਪਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਪਹੰੁਚੇ ਬੀਬੀ ਸਤਵੰਤ ਕੌਰ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਤੋ ਬਚਦੇ ਨਜਰ ਆਏ। ਉਨਾ ਕਿਹਾ ਕਿ ਅਸੀ ਮੀਡੀਆ ਨੂੰ ਜੋ ਵੀ ਜਾਣਕਾਰੀ ਦੇਣੀ ਸੀ ਉਹ ਬੀਤੇ ਕਲ ਦੇ ਚੁੱਕੇ ਹਾਂ ਤੇ ਅੱਜ ਅਸੀ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਜਮਾ ਕਰਵਾ ਦਿੱਤੀ ਹੈ।ਉਨਾਂ ਕਿਹਾ ਕਿ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਦੀ ਬੀਤੇ ਕਲ ਹੋਈ ਮੀਟਿੰਗ ਬਹੁਤ ਵਧੀਆ ਮਾਹੌਲ ਵਿਚ ਹੋਈ ਸੀ। ਸੱਤ ਮੈਂਬਰੀ ਕਮੇਟੀ ਦੇ ਮੈਂਬਰ ਐਡਵੋਕੇਟ ਹਰਜਿੰਦਰ ਸਿੰੰਘ ਧਾਮੀ ਅਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫਾ ਦਿੱਤੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਮੈ ਅਸਤੀਫੇ ਬਾਰੇ ਕੁਝ ਨਹੀ ਕਹਿਣਾ ਇਹ ਉਨਾਂ ਦੇ ਨਿਜੀ ਫੈਸਲੇ ਹਨ।ਉਨਾਂ ਕਿਹਾ ਕਿ ਹੁਣ ਅਗਲੇਰੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਰਦੇਸ਼ ਤੇ ਹੋਵੇਗੀ।