ਪੰਜਾਬ

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | February 20, 2025 06:43 PM

ਚੰਡੀਗੜ੍ਹ/ਅੰਮ੍ਰਿਤਸਰ- ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮੇਨ ਬਾਜ਼ਾਰ, ਅਟਾਰੀ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਹਰਮਨਦੀਪ ਸਿੰਘ ਵਾਸੀ ਪਿੰਡ ਘੁੰਮਣਪੁਰਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਇਹ ਨਸ਼ਾ ਤਸਕਰ ਲਗਾਤਾਰ ਪਾਕਿਸਤਾਨ ਅਧਾਰਿਤ ਤਸਕਰ ਚਾਚਾ ਬਾਵਾ ਜੋ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਭੇਜ ਰਿਹਾ ਸੀ, ਦੇ ਸੰਪਰਕ ਵਿੱਚ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਰਮਨਦੀਪ ਦੇ ਖੁਲਾਸੇ ਜਿਸ ਵਿੱਚ ਉਸਨੇ ਦੱਸਿਆ ਸੀ ਕਿ ਉਸ ਨੇ ਸੋਮਵਾਰ ਨੂੰ 3 ਕਿਲੋ ਹੈਰੋਇਨ - ਜੋ ਪਾਕਿਸਤਾਨ ਤੋਂ ਹਾਲ ਹੀ ਵਿੱਚ ਤਸਕਰੀ ਕੀਤੀ ਗਈ ਖੇਪ ਦਾ ਹਿੱਸਾ ਸੀ - ਆਪਣੇ ਸਾਥੀ ਲਵਪ੍ਰੀਤ ਸਿੰਘ ਨੂੰ ਸੌਂਪੀ ਸੀ, ਉਪਰੰਤ ਪੁਲਿਸ ਟੀਮਾਂ ਨੇ ਲਵਪ੍ਰੀਤ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ।

ਉਨ੍ਹਾਂ ਕਿਹਾ ਕਿ ਮੁਲਜ਼ਮ ਲਵਪ੍ਰੀਤ ਦਾ ਪਤਾ ਲਗਾਉਣ ਲਈ ਸੀਆਈ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟੀਮ ਬਣਾਈ ਗਈ ਅਤੇ ਟੀਮ ਨੇ ਉਸ ਨੂੰ ਅੰਮ੍ਰਿਤਸਰ ਦੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ 'ਤੇ ਸਥਿਤ ਬੱਸ ਸਟਾਪ ਖਾਸਾ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਇੱਕ ਵੱਡੀ ਖੇਪ ਦਾ ਹਿੱਸਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 8 ਮਿਤੀ 18.02.2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

 

Have something to say? Post your comment

 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ , 150 ਦਾਨੀਆਂ ਨੇ ਕੀਤਾ ਖੂਨ ਦਾਨ

ਤੁਗਲਵਾਲ ਤੇ ਪੁੜੈਣ ਵਿਚਾਲੇ ਹੋਈ ਤਕਰਾਰ

ਚੀਫ ਖ਼ਾਲਸਾ ਦੀਵਾਨ ਦੇ ਇਕ ਮੈਂਬਰ ਦੇ ਪਰਵਾਰਿਕ ਸਮਾਗਮ ਦੀ ਇਤਰਾਜਯੋਗ ਵੀਡੀਓ ਨੇ ਪਾਈ ਤਰਥਲੀ

ਵਿਰੋਧੀ ਧਿਰ ਦੇ ਆਗ਼ੂ ਨੇ ਕਿਹਾ ਜਾਂ ਤਾ ਐਡਵੋਕੇਟ ਧਾਮੀ ਅਸਤੀਫਾ ਦਾ ਪ੍ਰਵਾਨ ਕਰ ਲਿਆ ਜਾਵੇ ਜਾਂ ਫਿਰ ਅਪ੍ਰਵਾਨ ਪੈਡਿੰਗ ਨਹੀ ਹੋਣਾ ਚਾਹੀਦਾ

ਅਕਾਲੀ ਦਲ "ਵਾਰਿਸ ਪੰਜਾਬ ਦੇ" ਜਥੇਬੰਦੀ ਪੰਥਕ ਅਸੂਲਾਂ, ਗੁਰਮਤਿ ਮੂਲਾਂ ਅਤੇ ਕੌਮੀਂ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਸੰਕਲਪਬੱਧ : ਬਾਪੂ ਤਰਸੇਮ ਸਿੰਘ

ਮਾਨ ਸਰਕਾਰ ਜਲਦੀ ਹੀ ਦੇਣ ਜਾ ਰਹੀ ਹੈ 3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ