ਪੰਜਾਬ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਕੌਮੀ ਮਾਰਗ ਬਿਊਰੋ | February 20, 2025 08:33 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੂਥ ਲੈਵਲ ਏਜੰਟ ਸਬੰਧਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਯੋਗ ਨਾਗਰਿਕਾਂ ਨੂੰ ਚੋਣ ਸੂਚੀ ਵਿੱਚ ਸ਼ਾਮਲ ਕਰਾਉਣ, ਹਟਾਉਣ, ਸੋਧਣ ਅਤੇ ਤਬਾਦਲੇ ਲਈ ਅਰਜ਼ੀਆਂ ਦਾਇਰ ਕਰਨ ਵਿੱਚ ਮਦਦ ਕਰਨਗੇ।

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਹਰ ਮਾਨਤਾ ਪ੍ਰਾਪਤ ਸਿਆਸੀ ਪਾਰਟੀ 23 ਜ਼ਿਲ੍ਹਾ ਨੁਮਾਇੰਦਿਆਂ (ਜਾਂ ਜ਼ਿਆਦਾ) ਦੀ ਸੂਚੀ ਮੁੱਖ ਚੋਣ ਅਧਿਕਾਰੀ ਦੇ ਦਫਤਰ ਨੂੰ ਭੇਜਣ, ਜੋ ਕਿ ਅੱਗੋਂ 28 ਫਰਵਰੀ ਤੱਕ ਸਬੰਧਤ ਜ਼ਿਲ੍ਹੇ ਵਿੱਚ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਧਿਕਾਰਤ ਹੋਣ। ਉਨ੍ਹਾਂ ਕਿਹਾ ਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਦੇਣ ਅਤੇ ਸਵਾਲਾਂ ਦੇ ਜਵਾਬ ਦੇਣ ਲਈ ਅਗਲੇ ਹਫਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਵੀ ਕੀਤੀ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਬਤ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਤੋਂ ਬਾਅਦ ਵੋਟਰ ਸੂਚੀਆਂ ਨੂੰ ਤਿਆਰ ਕਰਨ ਅਤੇ ਸੋਧ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

 

ਪੰਜਾਬ

ਸਰਕਾਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ -ਗੱਲਬਾਤ ਜਾਰੀ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਸੁਧਾਰਨ ਲਈ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ''ਜੌਨ ਡੀਅਰ' 5210' ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖ਼ਤਾਂ ਦੇ ਜਥੇਦਾਰਾਂ ਦਾ ਕਾਰਜ ਸ਼੍ਰੋਮਣੀ ਕਮੇਟੀ ਐਕਟ ਤੋਂ ਮੁਕਤ ਹੋਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਕਰਨਗੇ ਕੇਂਦਰੀ ਮੰਤਰੀ ਚੌਹਾਨ ਅਤੇ ਜੋਸ਼ੀ 

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ ਭਗਵੰਤ ਮਾਨ