ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਜ਼ਿਲਾ ਸਿਰਸਾ ਹਰਿਆਣਾ ਵਿਖੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਵਿੱਚ ਸੁੱਖ ਸੇਵਾ ਸਿਮਰਨ ਟਰਸੱਟ (ਰਜ਼ਿ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਸਲਾਨਾ ਸਮਾਗਮ ਬੜੀ ਚੜਦੀਕਲਾ ਨਾਲ ਕੀਤੇ ਜਾਂਦੇ ਹਨ ਜਿਸ ਵਿੱਚ ਗੁਰਬਾਣੀ ਕਥਾ ਕੀਰਤਨ, ਨਗਰ ਕੀਰਤਨ ਤੋਂ ਇਲਾਵਾ ਲੋੜਵੰਦ ਪ੍ਰੀਵਾਰਾਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਂਦੇ ਹਨ ਜਥੇਦਾਰ ਦਾਦੂਵਾਲ ਜੀ ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕੇ ਸਲਾਨਾ ਸਮਾਗਮ ਦੀ ਸ਼ੁਰੂਆਤ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ ਅੱਜ ਕੀਤੀ ਗਈ ਜਿਨਾਂ ਦੇ ਭੋਗ 22 ਫਰਵਰੀ ਨੂੰ ਸਵੇਰੇ 10 ਵਜੇ ਪਾਏ ਜਾਣਗੇ ਉਪਰੰਤ ਮਹਾਨ ਨਗਰ ਕੀਰਤਨ ਹੋਵੇਗਾ ਅਤੇ 23 ਫਰਵਰੀ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ 21 ਸੁਭਾਗੇ ਜੋੜਿਆਂ ਦੇ ਅਨੰਦ ਕਾਰਜ ਕੀਤੇ ਜਾਣਗੇ ਜਿਨਾਂ ਨੂੰ ਘਰ ਦੇ ਵਰਤੋਂ ਵਿਹਾਰ ਦਾ ਸਾਜੋ ਸਮਾਨ ਦੇ ਕੇ ਵਿਦਾ ਕੀਤਾ ਜਾਵੇਗਾ ਸੰਤ ਮਹਾਂਪੁਰਸ਼ ਪੰਥਕ ਆਗੂ ਸਾਹਿਬਾਨ ਸੰਗਤਾਂ ਦੇ ਦਰਸ਼ਨ ਦੀਦਾਰ ਕਰਨਗੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ ਇਨਾਂ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਸੰਗਤਾਂ ਸਮੂਲੀਅਤ ਕਰਨਗੀਆਂ।