ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਕੌਮੀ ਮਾਰਗ ਬਿਊਰੋ | February 21, 2025 06:57 PM

ਚੰਡੀਗੜ੍ਹ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਬਕਾਰੀ ਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਆਸ ਪ੍ਰਗਟਾਈ ਕਿ ਇਹ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ 50, 000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ ਸਗੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਮਨੁੱਖੀ ਵਸੀਲਿਆਂ ਦੀ ਕਮੀ ਨੂੰ ਵੀ ਪੂਰਾ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਦਾ ਹੈ।

 

Have something to say? Post your comment

 

ਪੰਜਾਬ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ , 150 ਦਾਨੀਆਂ ਨੇ ਕੀਤਾ ਖੂਨ ਦਾਨ

ਤੁਗਲਵਾਲ ਤੇ ਪੁੜੈਣ ਵਿਚਾਲੇ ਹੋਈ ਤਕਰਾਰ

ਚੀਫ ਖ਼ਾਲਸਾ ਦੀਵਾਨ ਦੇ ਇਕ ਮੈਂਬਰ ਦੇ ਪਰਵਾਰਿਕ ਸਮਾਗਮ ਦੀ ਇਤਰਾਜਯੋਗ ਵੀਡੀਓ ਨੇ ਪਾਈ ਤਰਥਲੀ

ਵਿਰੋਧੀ ਧਿਰ ਦੇ ਆਗ਼ੂ ਨੇ ਕਿਹਾ ਜਾਂ ਤਾ ਐਡਵੋਕੇਟ ਧਾਮੀ ਅਸਤੀਫਾ ਦਾ ਪ੍ਰਵਾਨ ਕਰ ਲਿਆ ਜਾਵੇ ਜਾਂ ਫਿਰ ਅਪ੍ਰਵਾਨ ਪੈਡਿੰਗ ਨਹੀ ਹੋਣਾ ਚਾਹੀਦਾ

ਅਕਾਲੀ ਦਲ "ਵਾਰਿਸ ਪੰਜਾਬ ਦੇ" ਜਥੇਬੰਦੀ ਪੰਥਕ ਅਸੂਲਾਂ, ਗੁਰਮਤਿ ਮੂਲਾਂ ਅਤੇ ਕੌਮੀਂ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਸੰਕਲਪਬੱਧ : ਬਾਪੂ ਤਰਸੇਮ ਸਿੰਘ

ਮਾਨ ਸਰਕਾਰ ਜਲਦੀ ਹੀ ਦੇਣ ਜਾ ਰਹੀ ਹੈ 3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ ਕੱਢਿਆ ਪੰਜਾਬੀ ਜਾਗ੍ਰਿਤੀ ਮਾਰਚ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

ਗੁਰਦੁਆਰਾ ਮਸਤੂਆਣਾ ਸਾਹਿਬ ਦੇ ਫਿਜੀਕਲ ਕਾਲਜ ਦੇ ਇਨਡੋਰ ਸਟੇਡੀਅਮ ਵਿੱਚ ਹੋਵੇਗਾ ਸੂਬਾਈ ਇਜਲਾਸ