ਪੰਜਾਬ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 21, 2025 07:03 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਸ. ਨਰਿੰਦਰ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਅਜੈ ਸਿੰਘ, ਸ. ਬਲਵਿੰਦਰ ਸਿੰਘ ਤੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਮੌਜੂਦ ਸਨ।

Have something to say? Post your comment

 

ਪੰਜਾਬ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ , 150 ਦਾਨੀਆਂ ਨੇ ਕੀਤਾ ਖੂਨ ਦਾਨ

ਤੁਗਲਵਾਲ ਤੇ ਪੁੜੈਣ ਵਿਚਾਲੇ ਹੋਈ ਤਕਰਾਰ

ਚੀਫ ਖ਼ਾਲਸਾ ਦੀਵਾਨ ਦੇ ਇਕ ਮੈਂਬਰ ਦੇ ਪਰਵਾਰਿਕ ਸਮਾਗਮ ਦੀ ਇਤਰਾਜਯੋਗ ਵੀਡੀਓ ਨੇ ਪਾਈ ਤਰਥਲੀ

ਵਿਰੋਧੀ ਧਿਰ ਦੇ ਆਗ਼ੂ ਨੇ ਕਿਹਾ ਜਾਂ ਤਾ ਐਡਵੋਕੇਟ ਧਾਮੀ ਅਸਤੀਫਾ ਦਾ ਪ੍ਰਵਾਨ ਕਰ ਲਿਆ ਜਾਵੇ ਜਾਂ ਫਿਰ ਅਪ੍ਰਵਾਨ ਪੈਡਿੰਗ ਨਹੀ ਹੋਣਾ ਚਾਹੀਦਾ

ਅਕਾਲੀ ਦਲ "ਵਾਰਿਸ ਪੰਜਾਬ ਦੇ" ਜਥੇਬੰਦੀ ਪੰਥਕ ਅਸੂਲਾਂ, ਗੁਰਮਤਿ ਮੂਲਾਂ ਅਤੇ ਕੌਮੀਂ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਸੰਕਲਪਬੱਧ : ਬਾਪੂ ਤਰਸੇਮ ਸਿੰਘ