ਪੰਜਾਬ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਕੌਮੀ ਮਾਰਗ ਬਿਊਰੋ | February 21, 2025 07:16 PM

ਚੰਡੀਗੜ੍ਹ-ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ -2025 ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਰਾਜ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਅਤੇ ਇੱਕ ਤਸਵੀਰੀ ਕਿਤਾਬਚਾ ਜਾਰੀ ਕੀਤਾ। ਚਿੱਤਰਕਾਰੀ ਦਾ ਕੰਮ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੁਆਰਾ ਬਹੁਤ ਗਹੁ ਤੇ ਜਿੰਮੇਵਾਰੀ ਨਾਲ ਕੀਤਾ ਗਿਆ ਸੀ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਸ੍ਰੀ ਇੰਦਰਪਾਲ ਸਿੰਘ ਨੇ ਭਾਸ਼ਾਈ ਵਿਭਿੰਨਤਾ ਅਤੇ ਮੂਲ ਭਾਸ਼ਾਵਾਂ ਦੀ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਸਿਰਫ਼ ਸੰਚਾਰ ਦਾ ਮਾਧਿਅਮ ਹੀ ਨਹੀਂ  ਸਗੋਂ ਸਾਡੀ ਸ਼ਾਨਾਮੱਤੀ ਵਿਰਾਸਤ ਅਤੇ ਪਛਾਣ ਦਾ ਸਾਰ ਹੈ।

ਉਨ੍ਹਾਂ ਕਿਹਾ, ‘‘ਆਪਣੀਆਂ ਮੂਲ ਭਾਸ਼ਾਵਾਂ ਨੂੰ ਸੰਭਾਲਣਾ ਅਤੇ ਉਤਸ਼ਾਹਿਤ ਕਰਨਾ ਸਾਡੀ ਇੱਕ ਸਮੂਹਿਕ ਜ਼ਿੰਮੇਵਾਰੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੀਆਂ ਨਸਲਾਂ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਡੂੰਘਾਈ ਨਾਲ ਜੁੜੀਆਂ ਰਹਿਣ।’’ ਪੰਜਾਬੀ ਭਾਸ਼ਾ ਦੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ ਸ਼੍ਰੀ ਇੰਦਰਪਾਲ ਸਿੰਘ ਨੇ ਕਿਹਾ ਕਿ ਇਹ ਮਹਾਨ ਗੁਰੂਆਂ ਅਤੇ ਪੁਰਖਿਆਂ ਵੱਲੋਂ ਦਿੱਤੀ ਵਿਰਾਸਤ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ਹੈ। ਉਨ੍ਹਾਂ ਸਾਰਿਆਂ ਨੂੰ ਆਪਣੀ ਮਾਂ-ਬੋਲੀ ’ਤੇ ਮਾਣ ਕਰਨ ਅਤੇ ਇਸਦੇ ਵਿਕਾਸ ਅਤੇ ਮਾਨਤਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ ਬਾਠ, ਵਰਿੰਦਰਜੀਤ ਸਿੰਘ ਬਿਲਿੰਗ, ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਵੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਾਂ ਬੋਲੀ ਸੱਭਿਆਚਾਰ ਦੀ ਰੂਹ ਵਜੋਂ ਕੰਮ ਕਰਦੀ ਹੈ,  ਲੋਕਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਨਾਲ ਜੋੜਦੀ ਹੈ ਅਤੇ ਨਸਲ-ਦਰ-ਨਸਲ   ਬੁੱਧੀ, ਰਹੁ-ਰੀਤਾਂ ਅਤੇ ਇਤਿਹਾਸ ਨੂੰ ਸੁਰੱਖਿਅਤ ਰੱਖਦੀ ਹੈ।

Have something to say? Post your comment

 

ਪੰਜਾਬ

ਸਰਕਾਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ -ਗੱਲਬਾਤ ਜਾਰੀ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਸੁਧਾਰਨ ਲਈ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ''ਜੌਨ ਡੀਅਰ' 5210' ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖ਼ਤਾਂ ਦੇ ਜਥੇਦਾਰਾਂ ਦਾ ਕਾਰਜ ਸ਼੍ਰੋਮਣੀ ਕਮੇਟੀ ਐਕਟ ਤੋਂ ਮੁਕਤ ਹੋਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਕਰਨਗੇ ਕੇਂਦਰੀ ਮੰਤਰੀ ਚੌਹਾਨ ਅਤੇ ਜੋਸ਼ੀ 

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ ਭਗਵੰਤ ਮਾਨ