ਪੰਜਾਬ

ਵਿਰੋਧੀ ਧਿਰ ਦੇ ਆਗ਼ੂ ਨੇ ਕਿਹਾ ਜਾਂ ਤਾ ਐਡਵੋਕੇਟ ਧਾਮੀ ਅਸਤੀਫਾ ਦਾ ਪ੍ਰਵਾਨ ਕਰ ਲਿਆ ਜਾਵੇ ਜਾਂ ਫਿਰ ਅਪ੍ਰਵਾਨ ਪੈਡਿੰਗ ਨਹੀ ਹੋਣਾ ਚਾਹੀਦਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | February 21, 2025 09:21 PM

ਅੰਮ੍ਰਿਤਸਰ - ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਵਿਰੋਧੀ ਧਿਰ ਦੇ ਮੈਂਬਰ ਸ੍ਰ ਜ਼ਸਵੰਤ ਸਿੰਘ ਪੁੜੈਣ ਅਤੇ ਪਰਮਜੀਤ ਸਿੰਘ ਰਾਏਪੁਰ ਨੇ ਕਿਹਾ ਹੈ ਕਿ ਅੱਜ ਦੇ ਹਲਾਤਾਂ ਨੂੰ ਧਿਆਨ ਵਿਚ ਰਖ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜੂਰ ਕਰ ਦੇਣਾ ਚਾਹੀਦਾ ਸੀ। ਮੀਟਿੰਗ ਵਿਚ ਭਾਗ ਲੈਣ ਤੋ ਬਾਅਦ ਪੱਤਰਕਾਰਾਂ ਨਾਲ ਗਲ ਕਰਪਿਦਆਂ ਸ੍ਰ ਪੁੜੈਣ ਨੇ ਕਿਹਾ ਕਿ ਅੰਦਰ ਦੇ ਹਾਲਾਤ ਦੇਖ ਕੇ ਇਹ ਨਹੀਂ ਲੱਗ ਰਿਹਾ ਕਿ ਕੋਈ ਪ੍ਰਧਾਨ ਧਾਮੀ ਸਾਹਿਬ ਤੋਂ ਵਧੀਆ ਕੰਮ ਕਰ ਸਕਦਾ ਹੈ।ਉਨਾਂ ਨਾਲ ਹੀ ਕਿਹਾ ਕਿ ਇਸ ਦਾ ਇਹ ਮਤਲਬ ਨਹੀਂ ਕਿ ਅਸੀਂ ਧਾਮੀ ਸਾਹਿਬ ਦੇ ਕਾਰਜਕਾਲ ਦੌਰਾਨ ਉਨਾਂ ਦੇ ਕੀਤੇ ਗਏ ਸਾਰੇ ਕੰਮਾਂ ਨਾਲ ਸਹਿਮਤ ਹਾਂ।ਉਨਾਂ ਅਗੇ ਕਿਹਾ ਕਿ ਹਾਊਸ ਦਾ ਸਿਸਟਮ ਦੇਖ ਕੇ ਸਾਨੂੰ ਨਹੀਂ ਲੱਗਦਾ ਕਿ ਧਾਮੀ ਤੋ ਵਧੀਆ ਪ੍ਰਧਾਨ ਹੋ ਸਕਦਾ ਹੈ। ਸਾਡਾ ਇਹ ਵਿਚਾਰ ਸੀ ਕਿ ਜਾਂ ਤਾ ਅਸਤੀਫਾ ਪ੍ਰਵਾਨ ਕਰ ਲਿਆ ਜਾਵੇ ਜਾਂ ਫਿਰ ਅਪ੍ਰਵਾਨ ਕੀਤਾ ਜਾਵੇ ਪੈਡਿੰਗ ਨਹੀ ਹੋਣਾ ਚਾਹੀਦਾ। ਸ੍ਰ ਪੁੜੈਣ ਨੇ ਅਗੇ ਦਸਿਆ ਕਿ ਪੰਜ ਮੈਂਬਰੀ ਕਮੇਟੀ ਐਡਵੋਕੇਟ ਧਾਮੀ ਦੇ ਨਾਲ ਮੁਲਾਕਾਤ ਕਰੇਗੀ ਜਦਕਿ ਧਾਮੀ ਸਾਹਿਬ ਨੇ ਨੈਤਿਕ ਤੌਰ ਤੇ ਅਸਤੀਫਾ ਦਿੱਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਨ ਬਾਰੇ ਬੋਲਦਿਆਂ ਸ੍ਰ ਪੁੜੈਣ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਤੇ ਸਿੰਘ ਸਾਹਿਬਾਨਾਂ ਦਾ ਅਧਿਕਾਰ ਖੇਤਰ ਕੀ ਹੁੰਦਾ ਇਹਦੇ ਬਾਰੇ ਜਾਣੂ ਕਰਾਵਉਣਾ ਜਰੂਰੀ ਹੈ। ਸਾਨੂੰ ਵੀ ਨਾਲ ਚਲਣ ਲਈ ਕਿਹਾ ਗਿਆ ਹੈ। ਸਿੰਘ ਸਾਹਿਬ ਤੋਂ ਸਪਸ਼ਟਾ ਮਿਲ ਜਾਏਗੀ। ਉਨਾਂ ਕਿਹਾ ਕਿ ਮੀਟਿੰਗ ਦੌਰਾਨ ਅਸੀ ਅਸਤੀਫੇ ਦੀ ਕਾਪੀ ਮੰਗੀ ਪਰ ਉਹ ਕਹਿੰਦੇ ਕਿ ਸਭ ਕੁਝ ਅਖਬਾਰਾਂ ਵਿਚ ਛਪ ਗਿਆ।

Have something to say? Post your comment

 

ਪੰਜਾਬ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ , 150 ਦਾਨੀਆਂ ਨੇ ਕੀਤਾ ਖੂਨ ਦਾਨ

ਤੁਗਲਵਾਲ ਤੇ ਪੁੜੈਣ ਵਿਚਾਲੇ ਹੋਈ ਤਕਰਾਰ

ਚੀਫ ਖ਼ਾਲਸਾ ਦੀਵਾਨ ਦੇ ਇਕ ਮੈਂਬਰ ਦੇ ਪਰਵਾਰਿਕ ਸਮਾਗਮ ਦੀ ਇਤਰਾਜਯੋਗ ਵੀਡੀਓ ਨੇ ਪਾਈ ਤਰਥਲੀ

ਅਕਾਲੀ ਦਲ "ਵਾਰਿਸ ਪੰਜਾਬ ਦੇ" ਜਥੇਬੰਦੀ ਪੰਥਕ ਅਸੂਲਾਂ, ਗੁਰਮਤਿ ਮੂਲਾਂ ਅਤੇ ਕੌਮੀਂ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਸੰਕਲਪਬੱਧ : ਬਾਪੂ ਤਰਸੇਮ ਸਿੰਘ

ਮਾਨ ਸਰਕਾਰ ਜਲਦੀ ਹੀ ਦੇਣ ਜਾ ਰਹੀ ਹੈ 3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ ਕੱਢਿਆ ਪੰਜਾਬੀ ਜਾਗ੍ਰਿਤੀ ਮਾਰਚ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

ਗੁਰਦੁਆਰਾ ਮਸਤੂਆਣਾ ਸਾਹਿਬ ਦੇ ਫਿਜੀਕਲ ਕਾਲਜ ਦੇ ਇਨਡੋਰ ਸਟੇਡੀਅਮ ਵਿੱਚ ਹੋਵੇਗਾ ਸੂਬਾਈ ਇਜਲਾਸ 

5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ