ਪੰਜਾਬ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ , 150 ਦਾਨੀਆਂ ਨੇ ਕੀਤਾ ਖੂਨ ਦਾਨ

ਕੌਮੀ ਮਾਰਗ ਬਿਊਰੋ | February 21, 2025 10:15 PM

ਚੰਡੀਗੜ੍ਹ-ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ. ਕਾਲਜ, ਸੈਕਟਰ-32, ਚੰਡੀਗੜ੍ਹ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਕਰਵਾਇਆ ਗਿਆ ਸੀ।

ਇਹ ਕੈਂਪ ਪ੍ਰਿੰਸੀਪਲ ਚੀਫ਼ ਕਮਿਸ਼ਨਰ ਆਫ਼ ਇਨਕਮ ਟੈਕਸ (ਐਨ.ਡਬਲਯੂ.ਆਰ.) ਅਮਰਾਪਲੀ ਦਾਸ ਦੀ ਅਗਵਾਈ ਅਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1, ਚੰਡੀਗੜ੍ਹ ਸ਼ਾਲਿਨੀ ਭਾਰਗਵ ਕੌਸ਼ਲ ਦੀ ਯੋਗ ਅਗਵਾਈ ਵਿੱਚ ਲਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਨੇ ਖੁਦ ਖੂਨਦਾਨ ਕਰਕੇ ਨਿਵੇਕਲੀ ਮਿਸਾਲ ਪੇਸ਼ ਕੀਤੀ। ਜਿੰਦਗੀ ਦੇ ਅਸਲ ਅਰਥਾਂ ਨਾਲ ਭਰਪੂਰ ਅਤੇ ਖੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੇ ਉਨ੍ਹਾਂ ਦੇ ਜੋਸ਼ੀਲੀ ਭਾਸ਼ਣ ਨੇ ਸਭ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖੂਨ ਦਾਨ ਕਰਨ ਵਾਲਿਆਂ ਨਾਲ ਵੀ ਗੱਲਬਾਤ ਕੀਤੀ, ਜਿਸ ਵਿੱਚ ਆਇਕਰ ਪਰਿਵਾਰ ਦੇ ਮੈਂਬਰ ਅਤੇ ਕਾਲਜ ਦੇ ਵਿਦਿਆਰਥੀ ਵੀ ਸ਼ਾਮਲ ਸਨ।

ਖੂਨ ਦਾਨ ਕਰਨ ਵਾਲਿਆਂ ਨੂੰ ਇੱਕ ਸਰਟੀਫਿਕੇਟ ਅਤੇ ਵਿਭਾਗੀ ਲੋਗੋ ਵਾਲਾ ਮੱਗ ਦੇ ਕੇ ਸਨਮਾਨਿਤ ਕੀਤਾ ਗਿਆ। ਖੂਨ ਦਾਨ ਕਰਨ ਉਪਰੰਤ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਵੀ ਉਪਲਬਧ ਕਰਵਾਈ ਗਈ। ਪੀ.ਜੀ.ਆਈ., ਚੰਡੀਗੜ੍ਹ ਦੇ ਡਾਕਟਰਾਂ ਦੀ ਇੱਕ ਟੀਮ ਨੇ ਬਾਰੀਕੀ ਨਾਲ ਜਾਂਚਣ ਤੋਂ ਬਾਅਦ ਖੂਨ ਇਕੱਤਰ ਕੀਤਾ। ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਕੈਂਪ ਦੌਰਾਨ ਲਗਭਗ 150 ਯੂਨਿਟ ਖੂਨ ਦਾਨ ਕੀਤਾ ਗਿਆ ਹੈ।

ਕਾਲਜ ਪ੍ਰਬੰਧਨ ਵੱਲੋਂ ਮੁੱਖ ਮਹਿਮਾਨ, ਮਹਿਮਾਨਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।

ਇਸ ਮੌਕੇ, ਡਾ. ਤਰੁਣਦੀਪ ਕੌਰ, ਸੀ.ਆਈ.ਟੀ. (ਓ.ਐਸ.ਡੀ.), ਚੰਡੀਗੜ, ਕਾਲਜ ਪ੍ਰਿੰਸੀਪਲ ਡਾ. ਅਜੇ ਸ਼ਰਮਾ, ਡਾ. ਮਹਿੰਦਰ ਸਿੰਘ ਡੀ.ਸੀ.ਆਈ.ਟੀ., ਦਵਿੰਦਰ ਪਾਲ ਸਿੰਘ ਆਈ.ਟੀ.ਓ., ਅਰੁਣ ਮੌਂਗਾ ਆਈ.ਟੀ.ਓ., ਰਾਜੀਵ ਲੋਚਨ ਆਈ.ਟੀ.ਓ., ਪਰਦੀਪ ਅਤੇ ਵਰਿੰਦਰ, ਦੋਵੇਂ ਕੋਆਰਡੀਨੇਟਰ ਵੀ ਮੌਜੂਦ ਸਨ।

Have something to say? Post your comment

 

ਪੰਜਾਬ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਤੁਗਲਵਾਲ ਤੇ ਪੁੜੈਣ ਵਿਚਾਲੇ ਹੋਈ ਤਕਰਾਰ

ਚੀਫ ਖ਼ਾਲਸਾ ਦੀਵਾਨ ਦੇ ਇਕ ਮੈਂਬਰ ਦੇ ਪਰਵਾਰਿਕ ਸਮਾਗਮ ਦੀ ਇਤਰਾਜਯੋਗ ਵੀਡੀਓ ਨੇ ਪਾਈ ਤਰਥਲੀ

ਵਿਰੋਧੀ ਧਿਰ ਦੇ ਆਗ਼ੂ ਨੇ ਕਿਹਾ ਜਾਂ ਤਾ ਐਡਵੋਕੇਟ ਧਾਮੀ ਅਸਤੀਫਾ ਦਾ ਪ੍ਰਵਾਨ ਕਰ ਲਿਆ ਜਾਵੇ ਜਾਂ ਫਿਰ ਅਪ੍ਰਵਾਨ ਪੈਡਿੰਗ ਨਹੀ ਹੋਣਾ ਚਾਹੀਦਾ

ਅਕਾਲੀ ਦਲ "ਵਾਰਿਸ ਪੰਜਾਬ ਦੇ" ਜਥੇਬੰਦੀ ਪੰਥਕ ਅਸੂਲਾਂ, ਗੁਰਮਤਿ ਮੂਲਾਂ ਅਤੇ ਕੌਮੀਂ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਸੰਕਲਪਬੱਧ : ਬਾਪੂ ਤਰਸੇਮ ਸਿੰਘ

ਮਾਨ ਸਰਕਾਰ ਜਲਦੀ ਹੀ ਦੇਣ ਜਾ ਰਹੀ ਹੈ 3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ