ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | February 22, 2025 06:56 PM

ਚੰਡੀਗੜ੍ਹ/ਅੰਮ੍ਰਿਤਸਰ- ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਕੁੱਲ ਜ਼ਬਤ ਕੀਤੀ ਹੈਰੋਇਨ 15 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਨਸ਼ਾ ਤਸਕਰ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਉਸਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਕੁਝ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਮੁਲਜ਼ਮ ਹਰਮਨਦੀਪ ਦੇ ਖੁਲਾਸੇ 'ਤੇ ਇਹ ਦੂਜੀ ਵੱਡੀ ਬਰਾਮਦਗੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਲਿਆਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ਲਵਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਉਸਨੂੰ ਵੀ ਗ੍ਰਿਫ਼ਤਾਰ ਕੀਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ, ਦੋਸ਼ੀ ਹਰਮਨਦੀਪ ਨੇ ਇੱਕ ਹੋਰ ਖੁਲਾਸਾ ਕੀਤਾ ਕਿ ਉਸਨੇ ਖੁਰਮਣੀਆਂ ਤੋਂ ਰਾਮ ਤੀਰਥ ਲਿੰਕ ਰੋਡ 'ਤੇ ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਨਹਿਰ ਦੇ ਕੰਢੇ ਰੱਖੀ ਇੱਕ ਇੱਟ ਦੇ ਹੇਠਾਂ 2 ਕਿਲੋਗ੍ਰਾਮ ਹੋਰ ਹੈਰੋਇਨ ਛੁਪਾਈ ਸੀ। ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਦੋਸ਼ੀ ਦੁਆਰਾ ਦੱਸੀ ਗਈ ਜਗ੍ਹਾ ਤੋਂ 2 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।
ਡੀਜੀਪੀ ਨੇ ਕਿਹਾ ਕਿ ਬਰਾਮਦ ਕੀਤੀ ਹੈਰੋਇਨ ਪਾਕਿਸਤਾਨ ਤੋਂ ਤਸਕਰ ਕੀਤੀ ਗਈ ਵੱਡੀ ਖੇਪ ਦਾ ਹਿੱਸਾ ਹੈ ਜਿਸਨੂੰ ਪਾਕ-ਅਧਾਰਤ ਸਮਗਲਰ ਚਾਚਾ ਬਾਵਾ ਦੀ ਸਹਾਇਤਾ ਨਾਲ ਤਸਕਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਚਾਚਾ ਬਾਵਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 8 ਮਿਤੀ 18.02.2025 ਨੂੰ ਦਰਜ ਕੀਤੀ ਗਈ ਸੀ। ਅਗਲੇਰੀ ਜਾਂਚ ਦੌਰਾਨ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਸੀ.ਆਈ. ਅੰਮ੍ਰਿਤਸਰ ਨੇ 2024 (1 ਜਨਵਰੀ, 2024 ਤੋਂ 31 ਦਸੰਬਰ, 2024) ਵਿੱਚ 29 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਕੁੱਲ 14 ਐਫ.ਆਈ.ਆਰਜ਼. ਦਰਜ ਕੀਤੀਆਂ ਹਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 153.6 ਕਿਲੋਗ੍ਰਾਮ ਹੈਰੋਇਨ, 4 ਕਿਲੋਗ੍ਰਾਮ ਆਈ.ਸੀ.ਈ. ਡਰੱਗ, 31.9 ਕਿਲੋਗ੍ਰਾਮ ਕੈਫੀਨ ਐਨਹਾਈਡ੍ਰਸ, 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀ.ਐਮ.ਆਰ.) ਅਤੇ 1.10 ਕਰੋੜ ਰੁਪਏ ਡਰੱਗ ਮਨੀ ਜ਼ਬਤ ਕੀਤੀ ਹੈ।

 

Have something to say? Post your comment

 

ਪੰਜਾਬ

ਸਰਕਾਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ -ਗੱਲਬਾਤ ਜਾਰੀ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਸੁਧਾਰਨ ਲਈ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ''ਜੌਨ ਡੀਅਰ' 5210' ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖ਼ਤਾਂ ਦੇ ਜਥੇਦਾਰਾਂ ਦਾ ਕਾਰਜ ਸ਼੍ਰੋਮਣੀ ਕਮੇਟੀ ਐਕਟ ਤੋਂ ਮੁਕਤ ਹੋਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਕਰਨਗੇ ਕੇਂਦਰੀ ਮੰਤਰੀ ਚੌਹਾਨ ਅਤੇ ਜੋਸ਼ੀ 

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ