ਪੰਜਾਬ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | February 22, 2025 07:02 PM

ਚੰਡੀਗੜ੍ਹ -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਭਾਰਗੋ ਕੈਂਪ, ਜਲੰਧਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਸੀ, ਪਰ ਉਕਤ ਪੁਲਿਸ ਮੁਲਾਜ਼ਮ ਨੇ ਬਿਨਾਂ ਕਿਸੇ ਦਸਤਾਵੇਜ਼ੀ ਕਾਰਵਾਈ ਤੋਂ ਸ਼ਿਕਾਇਤਕਰਤਾ ਦਾ ਮੋਬਾਈਲ ਫੋਨ ਆਪਣੇ ਕੋਲ ਰੱਖ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਪੁਲਿਸ ਕਰਮਚਾਰੀ ਉਸਦਾ ਫੋਨ ਵਾਪਸ ਕਰਨ ਅਤੇ ਮੁਕੱਦਮੇ ਵਿੱਚ ਉਸਦੀ ਮਦਦ ਕਰਨ ਬਦਲੇ 10000 ਰੁਪਏ ਦੀ ਮੰਗੇ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਖਿਲਾਫ ਸਾਈਬਰ ਅਪਰਾਧ ਤਹਿਤ ਇੱਕ ਹੋਰ ਕੇਸ ਦਰਜ ਕਰਨ ਦੀ ਧਮਕੀ ਵੀ ਦੇ ਰਿਹਾ ਸੀ। ਸ਼ਿਕਾਇਤ ਅਨੁਸਾਰ ਇਸ ਪੁਲਿਸ ਮੁਲਾਜ਼ਮ ਨੇ ਗੂਗਲ ਪੇਅ ਰਾਹੀਂ 4500 ਰੁਪਏ ਲਏ ਸਨ ਅਤੇ 5500 ਰੁਪਏ ਹੋਰ ਮੰਗ ਰਿਹਾ ਸੀ ਹਾਲਾਂਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਂ ਹੋ ਚੁੱਕਾ ਸੀ।
ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਦੌਰਾਨ, ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ–ਵ-ਦਰੁਸਤ ਸਾਬਤ ਹੋਏ। ਇਸ ਤੋਂ ਬਾਅਦ ਹੌਲਦਾਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13(2) ਦੇ ਨਾਲ-ਨਾਲ 13(1) ਏ ਅਤੇ ਬੀਐਨਐਸ ਦੀ ਧਾਰਾ 308(2), 308(3), 316(5), 336(2), 336(3), 340(2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਸਰਕਾਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ -ਗੱਲਬਾਤ ਜਾਰੀ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਸੁਧਾਰਨ ਲਈ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ''ਜੌਨ ਡੀਅਰ' 5210' ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖ਼ਤਾਂ ਦੇ ਜਥੇਦਾਰਾਂ ਦਾ ਕਾਰਜ ਸ਼੍ਰੋਮਣੀ ਕਮੇਟੀ ਐਕਟ ਤੋਂ ਮੁਕਤ ਹੋਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਕਰਨਗੇ ਕੇਂਦਰੀ ਮੰਤਰੀ ਚੌਹਾਨ ਅਤੇ ਜੋਸ਼ੀ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ