ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖ਼ਤਾਂ ਦੇ ਜਥੇਦਾਰਾਂ ਦਾ ਕਾਰਜ ਸ਼੍ਰੋਮਣੀ ਕਮੇਟੀ ਐਕਟ ਤੋਂ ਮੁਕਤ ਹੋਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 22, 2025 08:26 PM

ਅੰਮ੍ਰਿਤਸਰ-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਸਮੁੱਚਾ ਸਿੱਖ ਜਗਤ ਮਹਿਸੂਸ ਕਰਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਬਾਕੀ ਤਖ਼ਤ ਸਾਹਿਬਾਨ ਦਾ ਕਾਰਜ ਖੇਤਰ ਅਤੇ ਨਿਯੁਕਤੀ-ਮੁਕਤੀ ਐਕਟ ਜਾਂ ਕੈਦ ਹੋਏ ਕਾਨੂੰਨ ਅਨੁਸਾਰ ਨਹੀ ਹੋਣੀ ਚਾਹੀਦੀ ਸਗੋਂ ਸਮੁੱਚੇ ਸਰਬੱਤ ਖਾਲਸਾ ਵੱਲੋਂ ਸਰਬ ਸੰਮਤੀ ਤੇ ਅਕਾਲ ਪੁਰਖ ਦੇ ਜੈਕਾਰਿਆਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਵਿੱਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਦਾਬੇ ਰਾਹੀਂ ਐਕਟ ਦਾ ਪਾਠ ਅਤੇ ਨਿਯਮ ਸਮਝਾਏ ਗਏ ਹਨ ਉਸ ਤੋਂ ਸਪੱਸ਼ਟ ਹੈ ਕਿ ਜਥੇਦਾਰ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਰਰੀ ਜਦ ਚਾਹੇਗੀ ਇਨ੍ਹਾਂ ਸੇਵਾਵਾਂ ਤੋਂ ਮੁਕਤ ਕਰ ਦੇਵੇਗੀ। ਉਨ੍ਹਾਂ ਕਿਹਾ ਤਖ਼ਤਾਂ ਦੇ ਜਥੇਦਾਰਾਂ ਦੀਆਂ ਸੇਵਾਵਾਂ ਦੀ ਸਮਾਪਤੀ ਤੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਫੈਸਲਾ ਸ਼੍ਰੋਮਣੀ ਕਮੇਟੀ ਦੀ ਕਾਰਜ ਕਰਨੀ ਕਰੇਗੀ ਉਨਾ ਚਿਰ ਪੰਥ ਅੰਦਰ ਇਸ ਤਰ੍ਹਾਂ ਦੇ ਦੁਫੇੜੇ ਅਤੇ ਸਿੱਖ ਸਖ਼ਸ਼ੀਅਤਾਂ ਦੀ ਨਿਰਾਦਰ ਭਰੀ ਕਿਰਦਾਰ ਕੁਸੀ ਹੁੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਜੰਮੇ ਲੱਗੀ ਪੰਥਕ ਸੇਵਾ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਸੰਸਥਾਵਾਂ ਦਾ ਉਜਲਾ ਇਤਿਹਾਸ ਕੌਮੀ ਮਨੁੱਖ ਹੀ ਬਨਾਉਂਦੇ ਹਨ, ਸੰਸਥਾਵਾਂ ਆਪਣੇ ਆਪ ਨਹੀਂ ਸਗੋਂ ਚੰਗੇ ਧਰਮੀ ਪੁਰਸ਼ਾਂ ਕਾਰਨ ਚਲਦੀਆਂ ਤੇ ਉਨਤ ਹੁੰਦੀਆਂ ਹਨ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋ ਦਸੰਬਰ ਨੂੰ ਹੋਏ ਹੁਕਮ ਗੁਰਮਤੇ ਦੀ ਪਾਲਣਾ ਇਕਬਿਕ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਯਮਤ ਹੋਈ ਸਤ ਮੈਂਬਰੀ ਕਮੇਟੀ ਨੂੰ ਅਕਾਲੀ ਦਲ ਮੁਕੰਮਲ ਰੂਪ ਵਿਚ ਪੂਰਾ ਸਹਿਯੋਗ ਦੇਵੇ। ਹੋਏ ਹੁਕਮ ਦੀ ਅਵੱਗਿਆ ਕਿਸੇ ਸਿੱਖ ਦੇ ਕਰਮ ਧਰਮ ਵਿੱਚ ਨਹੀਂ ਹੈ।

Have something to say? Post your comment

 

ਪੰਜਾਬ

ਸਰਕਾਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ -ਗੱਲਬਾਤ ਜਾਰੀ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਸੁਧਾਰਨ ਲਈ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ''ਜੌਨ ਡੀਅਰ' 5210' ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਕਰਨਗੇ ਕੇਂਦਰੀ ਮੰਤਰੀ ਚੌਹਾਨ ਅਤੇ ਜੋਸ਼ੀ 

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ