ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ''ਜੌਨ ਡੀਅਰ' 5210' ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ

ਕੌਮੀ ਮਾਰਗ ਬਿਊਰੋ | February 22, 2025 08:45 PM

ਐੱਸ.ਏ.ਐੱਸ. ਨਗਰ -ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ''ਜੌਨ ਡੀਅਰ'' ਟਰੈਕਟਰ 5210 ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਪਹਿਲਾਂ ''ਜੌਨ ਡੀਅਰ 5210'' ਡੀਲੈਕਸ ਟਾਪ ਮਾਡਲ ਟਰੈਕਟਰ ਭੇਂਟ ਕੀਤਾ, ਫਿਰ ਹਾਈਡਰੋਲਿਕ ਟਰਾਲੀ ਬਣਵਾ ਕੇ ਭੇਂਟ ਕੀਤੀ । ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਦੀ ਅਨੁਮਾਨਿਤ ਲਾਗਤ 24 ਲੱਖ ਰੁਪਏ ਦੇ ਕਰੀਬ ਹੈ। ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ਤੇ ਹੈ । ਦਾਨੀ ਸੱਜਣ ਵੱਲੋਂ ਟਰੈਕਟਰ ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹਿ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾ ਦਿੱਤੀ ਗਈ ਹੈ ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, 2 ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੇ ਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ ।

Have something to say? Post your comment

 

ਪੰਜਾਬ

ਸਰਕਾਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ -ਗੱਲਬਾਤ ਜਾਰੀ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਸੁਧਾਰਨ ਲਈ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖ਼ਤਾਂ ਦੇ ਜਥੇਦਾਰਾਂ ਦਾ ਕਾਰਜ ਸ਼੍ਰੋਮਣੀ ਕਮੇਟੀ ਐਕਟ ਤੋਂ ਮੁਕਤ ਹੋਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਕਰਨਗੇ ਕੇਂਦਰੀ ਮੰਤਰੀ ਚੌਹਾਨ ਅਤੇ ਜੋਸ਼ੀ 

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ