ਪੰਜਾਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

ਕੌਮੀ ਮਾਰਗ ਬਿਊਰੋ | March 01, 2025 07:02 PM

ਚੰਡੀਗੜ੍ਹ/ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਬਦਨਾਮ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਅਤੇ ਏਸੀਪੀ ਨਾਰਕੋਟਿਕ ਲਲਿਤ ਸ਼ਰਮਾ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ-1 ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਇੰਚਾਰਜ ਸੀਆਈਏ-2 ਐਸਆਈ ਰਵੀ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਲਗਾਏ ਨਾਕੇ ਦੌਰਾਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਇਸਨੂੰ ਨਸ਼ਾ ਤਸਕਰਾਂ ਨੂੰ ਵੇਚਦੇ ਹਨ ਤਾਂ ਜੋ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾ ਸਕੇ।

ਸੀਪੀ ਨੇ ਕਿਹਾ ਕਿ ਸਪਲਾਇਰ, ਡੀਲਰ ਅਤੇ ਖਰੀਦਦਾਰ ਸਮੇਤ ਪੂਰੇ ਡਰੱਗ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਵਿਆਪਕ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਖਰੀਦੀਆਂ ਅਤੇ ਸਪਲਾਈ ਕੀਤੀਆਂ ਗਈਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਜਾਰੀ ਹਨ।

ਇਸ ਸਬੰਧੀ ਐਫਆਈਆਰ ਨੰਬਰ 49 ਮਿਤੀ 27-02-2025 ਨੂੰ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।

 

Have something to say? Post your comment

 

ਪੰਜਾਬ

ਯਕਮੁਸ਼ਤ ਨਿਬੇੜਾ ਸਕੀਮ ਪੇਸ਼ ਤਹਿਤ ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਸਾਡੀ ਆਪ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ - ਸੰਸਦ ਮੈਂਬਰ ਸੰਜੀਵ ਅਰੋੜਾ

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

ਨਾਨ ਗੌਰਮਿੰਟ ਫ਼ੈਡਰੇਸ਼ਨ ਦੀ ਕਾਲਜਾਂ ਸਬੰਧੀ ਭੱਖਦੇ ਮੁੱਦਿਆਂ ’ਤੇ ਹੋਈ ਹੰਗਾਮੀ ਮੀਟਿੰਗ

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ, ਮੁੱਖ ਮੰਤਰੀ ਨੂੰ ਲਿਖਿਆ ਪੱਤਰ