ਪੰਜਾਬ

2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ

ਕੌਮੀ ਮਾਰਗ ਬਿਊਰੋ | March 02, 2025 06:32 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ‘ਦ ਪੰਜਾਬ ਸਟੇਟ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਿਟੀ’ (ਪਨਕੈਂਪਾ) ਸਕੀਮ ਤਹਿਤ, ਸਾਲ 2025-26 ਲਈ ਸਾਲਾਨਾ ਸੰਚਾਲਨ ਯੋਜਨਾ (ਏ.ਪੀ.ਓ.) ਨੂੰ ਰਾਜ ਅਥਾਰਟੀ ਦੀ ਸਟੀਅਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਅੰਤਿਮ ਪ੍ਰਵਾਨਗੀ ਲਈ ਰਾਸ਼ਟਰੀ ਅਥਾਰਟੀ, ਨਵੀਂ ਦਿੱਲੀ ਨੂੰ ਸੌਂਪ ਦਿੱਤਾ ਗਿਆ ਹੈ। ਸਾਲ 2025-26 ਦੌਰਾਨ 2100 ਹੈਕਟੇਅਰ ਰਕਬੇ ਨੂੰ ਜੰਗਲਾਤ ਹੇਠ ਲਿਆਉਣ ਦਾ ਪ੍ਰਸਤਾਵ ਹੈ। ਸਾਲ 2024-25 ਦੌਰਾਨ, 1932 ਹੈਕਟੇਅਰ ਖੇਤਰ ਵਿੱਚ ਬੂਟੇ ਲਗਾਏ ਗਏ ਸਨ।

ਗੌਰਤਲਬ ਹੈ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਐਕਟ, 2016 ਅਤੇ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਰੂਲਜ਼, 2018 ਦੇ ਉਪਬੰਧਾਂ ਤਹਿਤ ਹਰ ਸਾਲ ਰਾਜ ਅਥਾਰਟੀ (ਸੀਏਐਮਪੀਏ) ਦੀ ਸੰਚਾਲਨ ਯੋਜਨਾ ਤਿਆਰ ਕੀਤੀ ਜਾਂਦੀ ਹੈ ਅਤੇ ਇਸਨੂੰ ਸਟੀਅਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਰਾਸ਼ਟਰੀ ਅਥਾਰਿਟੀ, ਨਵੀਂ ਦਿੱਲੀ ਵੱਲੋਂ ਅੰਤਿਮ ਪ੍ਰਵਾਨਗੀ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪ੍ਰਵਾਨਿਤ ਏ.ਪੀ.ਓ. ਅਨੁਸਾਰ ਸਿਰਫ਼ ਜੰਗਲਾਤ ਖੇਤਰ ਵਿੱਚ ਹੀ ਬੂਟੇ ਲਗਾਏ ਜਾਂਦੇ ਹਨ।

 

Have something to say? Post your comment

 

ਪੰਜਾਬ

ਯੁੱਧ ਨਸ਼ਿਆਂ ਦੇ ਵਿਰੁੱਧ: ਦੂਜੇ ਦਿਨ, ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ ; 43 ਨਸ਼ਾ ਤਸਕਰ ਕਾਬੂ

ਸ੍ਰੀ ਗੁਰੂ ਅਮਰਦਾਸ ਜੀ ਦੇ ਵਿਰਾਸਤੀ ਘਰ ਗੁਰੂ ਕੇ ਮਹਿਲਦੀ ਕਾਰ ਸੇਵਾ ਅਰੰਭ

ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ 2 ਦਸੰਬਰ ਨੂੰ ਹੋਏ ਹੁਕਮਨਾਮੇ ਨੂੰ ਇਨ ਬਿਨ ਲਾਗੂ ਕਰਾਉਣ ਲਈ ਪੰਥਕ ਜਥੇਬੰਦੀਆਂ ਨੇ ਕੀਤੀ ਅਰਦਾਸ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਆਰ.ਓ.ਬੀ ਪ੍ਰੋਜੈਕਟ ਬਾਰੇ ਰਿਕਾਰਡ ਪੇਸ਼

ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ 'ਤੇ ਦਿੱਤਾ ਜ਼ੋਰ

ਪੁਰਸ਼ਾਂ ਵਿੱਚ ਮਿਰਜ਼ਾ ਇਰਾਨ ਤੇ ਮਹਿਲਾਵਾਂ ਵਿੱਚ ਕਾਜਲ ਸੋਨੀਪਤ ਨੇ ਜਿੱਤਿਆ ‘ਮਹਾਂਭਾਰਤ ਕੇਸਰੀ’ ਖਿਤਾਬ

ਕੈਬਨਿਟ ਮੰਤਰੀ ਹਰਦੀਪ ਸਿੰਘ ਵੱਲੋਂ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਕੀਤੀ ਪੈਨਲ ਮੀਟਿੰਗ

ਮਾਲ ਮੰਤਰੀ ਮੁੰਡੀਆਂ ਨੇ ਨੰਬਰਦਾਰਾਂ ਦੀਆਂ ਮੰਗਾਂ ਲਾਗੂ ਕਰਨ ਦਾ ਦਿੱਤਾ ਭਰੋਸਾ

ਸਰਬੱਤ ਦੇ ਭਲੇ ਲਈ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਗੁਰਮਤਿ ਸਮਾਗਮ ਦਾ ਆਯੋਜਨ

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ