ਪੰਜਾਬ

ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ 'ਤੇ ਦਿੱਤਾ ਜ਼ੋਰ

ਕੌਮੀ ਮਾਰਗ ਬਿਊਰੋ | March 02, 2025 06:36 PM


ਚੰਡੀਗੜ੍ਹ- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਜਨਤਕ ਅਤੇ ਕੌਮੀ ਸੁਰੱਖਿਆ 'ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ।

ਇੱਥੇ ਲਾਅ ਭਵਨ ਵਿਖੇ ਹੋਈ ‘ਸਾਈਬਰ ਕਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ’ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਕਨਾਲੋਜੀ ਰਾਹੀਂ ਹੋਣ ਵਾਲੇ ਅਪਰਾਧਾਂ ਅਤੇ ਫੋਰੈਂਸਿਕ ਜਾਂਚ ਬਾਰੇ ਇਸ ਵਰਕਸ਼ਾਪ ਦੀ ਮੇਜ਼ਬਾਨੀ ਲਈ ਟਰੂਥ ਲੈਬਜ਼, ਨਸਦੀਪ ਫਾਊਂਡੇਸ਼ਨ ਅਤੇ ਪ੍ਰਾਊਡ ਲੀਗਲ ਦੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਨਾਜ਼ੁਕ ਬੁਨਿਆਦੀ ਢਾਂਚੇ, ਜਿਸ ਵਿੱਚ ਪਾਵਰ ਗਰਿੱਡ, ਵਾਟਰ ਸਿਸਟਮ ਅਤੇ ਟਰਾਂਸਪੋਰਟੇਸ਼ਨ ਨੈੱਟਵਰਕ ਸ਼ਾਮਲ ਹਨ, ਲਈ ਸਾਈਬਰ ਖਤਰਿਆਂ ਕਾਰਨ ਚਣੌਤੀਆਂ ਪੈਦਾ ਹੋਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮਜ਼ਬੂਤ ਸਾਈਬਰ ਸੁਰੱਖਿਆ ਢਾਂਚੇ ਨੂੰ ਲਾਗੂ ਅਤੇ ਸਮਰੱਥਾ ਨਿਰਮਾਣ ਵਿੱਚ ਨਿਵੇਸ਼ ਕਰਨ ਦੇ ਨਾਲ-ਨਾਲ ਜਨਤਕ-ਨਿੱਜੀ ਭਾਈਵਾਲੀ ਨੂੰ ਉਤਸ਼ਾਹਿਤ ਕਰਕੇ ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਸਾਈਬਰ ਖਤਰਿਆਂ ਦਾ ਮੁਕਾਬਲਾ ਕਰਨ ਲਈ ਕਾਨੂੰਨੀ ਮਾਹਿਰਾਂ, ਤਕਨਾਲੋਜੀ ਮਾਹਿਰਾਂ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਸਿਵਲ ਸੁਸਾਇਟੀ ਨੂੰ ਸ਼ਾਮਲ ਕਰਨ ਲਈ ਸਹਿਯੋਗੀ ਪਹੁੰਚ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਾਨੂੰਨੀ ਪੇਸ਼ੇਵਰਾਂ ਨੂੰ ਨਿਆਂਪਾਲਿਕਾ ਅਤੇ ਕਾਨੂੰਨੀ ਭਾਈਚਾਰੇ ਲਈ ਸਰਕਾਰੀ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਡਿਜੀਟਲ ਸਬੂਤਾਂ ਅਤੇ ਉੱਭਰਦੀਆਂ ਤਕਨੀਕਾਂ ਨਾਲ ਨਜਿੱਠਣ ਵਿੱਚ ਮੁਹਾਰਤ ਵਿਕਸਿਤ ਕਰਨ ਲਈ ਉਤਸ਼ਾਹਿਤ ਕੀਤਾ।

ਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਨੂੰ ਸਾਈਬਰ ਸੁਰੱਖਿਆ ਅਤੇ ਸਾਈਬਰ ਕਾਨੂੰਨ ਵਿੱਚ ਮੁਹਾਰਤ ਹਾਸਲ ਕਰਨ ਲਈ ਉਤਸ਼ਾਹਿਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਇਸ ਖੇਤਰ ਦੇ ਸ਼ਾਨਦਾਰ ਮੌਕਿਆਂ ਅਤੇ ਸਮਾਜ ਦੀ ਸੁਰੱਖਿਆ ਵਿੱਚ ਇਨ੍ਹਾਂ ਦੇ ਯੋਗਦਾਨ ਦਾ ਜਿਕਰ ਕੀਤਾ। ਕੈਬਨਿਟ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਵਰਕਸ਼ਾਪ ਦੌਰਾਨ ਸਾਂਝਾ ਕੀਤਾ ਗਿਆ ਗਿਆਨ ਠੋਸ ਕਾਰਵਾਈਆਂ ਵਿੱਚ ਤਬਦੀਲ ਹੋ ਕੇ ਸਾਈਬਰ ਖਤਰਿਆਂ ਦਾ ਟਾਕਰਾ ਕਰੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਸ੍ਰੀ ਜਸਟਿਸ ਤਲਵੰਤ ਸਿੰਘ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਸ੍ਰੀ ਪੀ.ਐਸ. ਹੁੰਦਲ, ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜਗਦੀਪ ਸਿੰਘ ਮਰੋਕ, ਸ੍ਰੀ ਯੂ. ਰਾਮਮੋਹਨ ਆਈ.ਪੀ.ਐਸ., ਸ੍ਰੀ ਇਮੈਨੁਅਲ ਪ੍ਰੇਮ ਕੁਮਾਰ ਬੀ., ਸ੍ਰੀ ਜੈ ਮੰਗਲਵਾੜੀ, ਸ੍ਰੀ ਮਨੋਹਰ ਵਸ਼ਿਸ਼ਠ, ਸ੍ਰੀ ਮਨੂ ਸਿੰਘ ਅਤੇ ਕਾਨੂੰਨੀ ਅਤੇ ਸਾਈਬਰ ਨਾਲ ਜੁੜੀਆਂ ਉੱਘੀਆਂ ਹਸਤੀਆਂ ਹਾਜ਼ਰ ਸਨ।

 

Have something to say? Post your comment

 

ਪੰਜਾਬ

ਯਕਮੁਸ਼ਤ ਨਿਬੇੜਾ ਸਕੀਮ ਤਹਿਤ ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਸਾਡੀ ਆਪ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ - ਸੰਸਦ ਮੈਂਬਰ ਸੰਜੀਵ ਅਰੋੜਾ

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

ਨਾਨ ਗੌਰਮਿੰਟ ਫ਼ੈਡਰੇਸ਼ਨ ਦੀ ਕਾਲਜਾਂ ਸਬੰਧੀ ਭੱਖਦੇ ਮੁੱਦਿਆਂ ’ਤੇ ਹੋਈ ਹੰਗਾਮੀ ਮੀਟਿੰਗ

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ, ਮੁੱਖ ਮੰਤਰੀ ਨੂੰ ਲਿਖਿਆ ਪੱਤਰ