ਪੰਜਾਬ

ਯੁੱਧ ਨਸ਼ਿਆਂ ਦੇ ਵਿਰੁੱਧ: ਦੂਜੇ ਦਿਨ, ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ ; 43 ਨਸ਼ਾ ਤਸਕਰ ਕਾਬੂ

ਕੌਮੀ ਮਾਰਗ ਬਿਊਰੋ | March 02, 2025 09:13 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਦੂਜੇ ਦਿਨ ਵੀ ਜਾਰੀ ਰਖਦਿਆਂ, ਪੰਜਾਬ ਪੁਲਿਸ ਨੇ ਐਤਵਾਰ ਨੂੰ 510 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 27 ਐਫਆਈਆਰਜ਼ ਦਰਜ ਕਰਨ ਉਪਰੰਤ 43 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, ਮਹਿਜ਼ ਦੋ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 333 ਹੋ ਗਈ ਹੈ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ, 38 ਕਿਲੋ ਭੁੱਕੀ, 2615 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4.60 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪੇ੍ਰਸ਼ਨ ਡੀ.ਜੀ.ਪੀ.ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 300 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 619 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ‘ ਰੋਕਥਾਮ’ ਦੇ ਹਿੱਸੇ ਵਜੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮ ਵੀ ਕਰਵਾ ਰਹੀ ਹੈ ਤਾਂ ਜੋ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਆਮ ਲੋਕ ਵੀ ਵਧ-ਚੜ੍ਹ ਕੇ ਸਹਿਯੋਗ ਦੇ ਸਕਣ। ਉਨ੍ਹਾਂ ਅੱਗੇ ਕਿਹਾ ਕਿ ਐਤਵਾਰ ਨੂੰ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ 510 ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸ਼ਾਮਲ ਸਨ।

Have something to say? Post your comment

 

ਪੰਜਾਬ

ਯਕਮੁਸ਼ਤ ਨਿਬੇੜਾ ਸਕੀਮ ਪੇਸ਼ ਤਹਿਤ ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਸਾਡੀ ਆਪ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ - ਸੰਸਦ ਮੈਂਬਰ ਸੰਜੀਵ ਅਰੋੜਾ

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

ਨਾਨ ਗੌਰਮਿੰਟ ਫ਼ੈਡਰੇਸ਼ਨ ਦੀ ਕਾਲਜਾਂ ਸਬੰਧੀ ਭੱਖਦੇ ਮੁੱਦਿਆਂ ’ਤੇ ਹੋਈ ਹੰਗਾਮੀ ਮੀਟਿੰਗ

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ, ਮੁੱਖ ਮੰਤਰੀ ਨੂੰ ਲਿਖਿਆ ਪੱਤਰ