ਮਨੋਰੰਜਨ

ਪੱਤਰਕਾਰ ਸਤਵਿੰਦਰ ਸਿੰਘ ਧੜਾਕ ਦੀ ਗਾਇਕੀ ਦੇ ਪਿੜ ਵਿੱਚ ਆਮਦ

ਕੌਮੀ ਮਾਰਗ ਬਿਊਰੋ | March 02, 2025 10:00 PM

ਐਸ.ਏ.ਐਸ. ਨਗਰ -ਪੰਜਾਬ ਦੇ ਪ੍ਰਸਿੱਧ ਪੱਤਰਕਾਰ ਤੇ ਗਾਇਕ ਸਤਵਿੰਦਰ ਸਿੰਘ ਧੜਾਕ ਦਾ ਪਲੇਠਾ ਗਾਇਆ ਗੀਤ 'ਸਪੈਸ਼ਲ' (ਕੁਝ ਖ਼ਾਸ) ਇੱਥੇ ਪੀ.ਵੀ.ਆਰ-ਮੋਹਾਲੀ ਵਾਕ 'ਚ ਰਿਲੀਜ਼ ਕੀਤਾ ਗਿਆ। ਪ੍ਰਚਾਰ ਐਡਵਰਟਾਈਜ਼ਰਜ਼ ਪ੍ਰਾਈਵੇਟ ਲਿਮਿਟਡ ਦੇ ਐਮ.ਡੀ. ਸ੍ਰੀ ਮਹਿੰਦਰਪਾਲ ਸਿੰਘ, ਅਦਾਕਾਰ ਨਗਿੰਦਰ ਗਾਖੜ, ਅਦਾਕਾਰਾ ਸਤਵੰਤ ਕੌਰ, ਅਦਾਕਾਰਾ ਨਤਾਲਿਆ ਅਤੇ ਪ੍ਰੋਡਿਊਸਰ ਤੇ ਅਦਾਕਾਰ ਅੰਗਦ ਸਚਦੇਵਾ ਸਮੇਤ ਸਮੁੱਚੀ ਟੀਮ ਮੌਜੂਦ ਰਹੀ।

ਜਦ ਤੋਂ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਤਦ ਤੋਂ ਹੀ ਇਸ ਧਾਰਮਿਕ ਤੇ ਪ੍ਰੇਰਨਾਦਾਇਕ ਗੀਤ ਦੀ ਆਮਦ ਦੀ ਉਡੀਕ ਕੀਤੀ ਜਾ ਰਹੀ ਸੀ। ਇਸ ਖ਼ੂਬਸੂਰਤ ਮਿਊਜ਼ਿਕ ਵੀਡੀਓ ਦਾ ਨਿਰਮਾਣ ਸਾਜ਼ ਸਿਨੇ ਪ੍ਰੋਡਕਸ਼ਨਜ਼ ਅਤੇ ਅੰਗਦ ਸਚਦੇਵਾ ਨੇ ਕੀਤਾ ਹੈ।

ਸ੍ਰੀ ਅੰਗਦ ਸਚਦੇਵਾ ਨੇ ਮੀਡੀਆ ਨੂੰ ਮੁਖ਼ਾਤਬ ਹੁੰਦਿਆਂ ਦੱਸਿਆ ਕਿ ਇਹ ਗੀਤ ਸਤਵਿੰਦਰ ਸਿੰਘ ਨੇ ਖ਼ੁਦ ਲਿਖਿਆ ਹੈ ਤੇ ਸੰਗੀਤਕ ਕੰਪੋਜ਼ੀਸ਼ਨ ਵੀ ਉਸ ਨੇ ਆਪ ਹੀ ਸਜਾਈ ਹੈ। ਪ੍ਰਭਜੋਤ ਸਿੰਘ ਚੀਮਾ ਦੇ ਨਿਰਦੇਸ਼ਨ ਹੇਠ ਤਿਆਰ ਹੋਈ ਇਸ ਵੀਡੀਓ 'ਚ ਸੰਗੀਤ ਮਿਸਟਰ ਡੋਪ ਨੇ ਦਿੱਤਾ ਹੈ ਅਤੇ ਸੰਪਾਦਨ ਵੀਐਫ਼ਐਕਸ ਹੰਟਰਜ਼ ਨੇ ਕੀਤਾ ਹੈ। ਸਿਨੇਮਾਟੋਗ੍ਰਾਫ਼ੀ ਸਤਕਰਨ ਐੱਸਜੇਐੱਸ ਦੀ ਹੈ।

ਸ੍ਰੀ ਅੰਗਦ ਸਚਦੇਵਾ ਤੇ ਸ੍ਰੀ ਮਹਿੰਦਰਪਾਲ ਸਿੰਘ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਸਤਵਿੰਦਰ ਸਿੰਘ ਧੜਾਕ ਦਾ ਇਹ ਗੀਤ ਸੱਚਮੁਚ ਦੁੱਖਾਂ ਦੇ ਝੰਬੇ ਦਿਲਾਂ ਨੂੰ ਠਾਰਨ ਵਾਲਾ ਹੈ। ਇਸ ਗੀਤ ਵਿੱਚ ਅੰਤਾਂ ਦੇ ਦੁੱਖੀ ਮਨੁੱਖ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਤੂੰ ਫ਼ਿਕਰ ਨਾ ਕਰ, ਤੇਰੇ ਲਈ ਬਾਬੇ ਨਾਨਕ ਨੇ ਕੁਝ ਖ਼ਾਸ ਸੋਚਿਆ ਹੋਇਆ ਹੈ।

ਇਸ ਵੀਡੀਓ 'ਚ ਮੁੱਖ ਭੂਮਿਕਾ ਉੱਘੀ ਅਦਾਕਾਰਾ ਨਤਾਲਿਆ ਨੇ ਨਿਭਾਈ ਹੈ। ਇਸ ਗੀਤ ਨੂੰ ਇੱਕ ਨਿੱਕੀ ਜਿਹੀ ਸੰਘਰਸ਼ ਦੀ ਦਾਸਤਾਨ ਨਾਲ ਜੋੜਿਆ ਗਿਆ ਹੈ ਜਿਸ ਵਿੱਚ ਨਗਿੰਦਰ ਗਾਖੜ, ਸਤਵੰਤ ਕੌਰ, ਨਤਾਲਿਆ ਤੇ ਹੋਰਨਾਂ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਇਸ ਤੋਂ ਇਲਾਵਾ ਲੱਕੀ ਦੋਸਾਂਝ, ਲੱਕੀ ਮਹਿਰਾ ਨੇ ਵੀ ਆਪੋ–ਆਪਣਾ ਬਣਦਾ ਯੋਗਦਾਨ ਪਾਇਆ ਹੈ।

ਦੱਸ ਦੇਈਏ ਕਿ ਕੁਝ ਕੁ ਘੰਟੇ ਪਹਿਲਾਂ ਰੀਲੀਜ਼ ਹੋਇਆ ਗੀਤ "ਸਪੈਸ਼ਲ-ਕੁਝ ਖ਼ਾਸ" ਯੂਟਿਊਬ 'ਤੇ ਨਿਰੰਤਰ ਮਕਬੂਲ ਹੋ ਰਿਹਾ ਹੈ ਅਤੇ ਇਹ ਗੀਤ ਇੰਸਟਗ੍ਰਾਮ 'ਤੇ ਟ੍ਰੈਂਡਿੰਗ ਵਿੱਚ ਹੈ।

Have something to say? Post your comment

 

ਮਨੋਰੰਜਨ

ਕੁਝ ਸੰਗਠਨਾਂ ਦੁਆਰਾ ਇਤਰਾਜ਼ ਕਾਰਨ ਫਿਲਮ ਫੂਲੇ ਦੀ ਰਿਲੀਜ਼ 25 ਅਪ੍ਰੈਲ ਤੱਕ ਮੁਲਤਵੀ 

ਨਿਮਰਤ ਕੌਰ ਤੋਂ ਲੈ ਕੇ ਕਪਿਲ ਸ਼ਰਮਾ ਤੱਕ ਸਿਤਾਰਿਆਂ ਨੇ ਵਿਸਾਖੀ 'ਤੇ ਪ੍ਰਸ਼ੰਸਕਾਂ ਨੂੰ ਦਿੱਤੀਆਂ 'ਲੱਖ-ਲੱਖ ਵਧਾਈਆਂ

ਫਿਲਮ ਅਕਾਲ ਦੀ ਟੀਮ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਲਿਆ ਆਸ਼ੀਰਵਾਦ

ਨਹੀਂ ਰਹੇ ਅਦਾਕਾਰ ਮਨੋਜ ਕੁਮਾਰ , 87 ਸਾਲ ਦੀ ਉਮਰ ਵਿੱਚ ਦੇਹਾਂਤ

ਗਾਇਕ ਗੁਰਕੀਰਤ ਦਾ " ਮੁੱਛ ਗੁੱਤ" ਗੀਤ ਹੋਇਆ ਚਰਚਿਤ

ਮੈਂ ਮੀਕਾ ਸਿੰਘ ਲਈ 50 ਰੁਪਏ ਵਿੱਚ ਕੰਮ ਕੀਤਾ: ਮੁਕੇਸ਼ ਛਾਬੜਾ

ਪੰਜਾਬੀ ਫਿਲਮ ਟੈਲੀਵਿਜ਼ਨ ਐਕਟਰਜ਼ ਐਸੋਸੀਏਸ਼ਨ ਨੇ ਬੜੇ ਧੂਮ ਧਾਮ ਨਾਲ ਮਨਾਇਆ ਪੰਜਾਬੀ ਸਿਨੇਮਾ ਦਿਵਸ

ਸਟੈਂਡਅੱਪ ਕਾਮੇਡੀਅਨ ਕੁਨਾਲ ਕਾਮਰਾ ਖ਼ਿਲਾਫ਼ ਠਾਣੇ ਵਿੱਚ ਕੇਸ ਦਰਜ

ਨਾਮੀਂ ਗੀਤਕਾਰ ਜਸਬੀਰ ਗੁਣਾਚੌਰੀਆ ਨੂੰ "ਵਾਹ ਜ਼ਿੰਦਗੀ !" ਦੀ ਕਾਪੀ ਭੇਂਟ

ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ 'ਨਾਨਕ ਕਿੱਥੇ ਗਏ' ਰੀਲਿਜ਼