ਮਾਨਸਾ-ਸੀਨੀਅਰ ਪੁਲਿਸ ਕਪਤਾਨ, ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਅਦੇਸਾਂ ਤਹਿਤ ਜ਼ਿਲ੍ਹਾ ਜੇਲ੍ਹ ਮਾਨਸਾ ਦੀ ਅਚਨਚੇਤ ਚੈਕਿੰਗ ਗਈ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਇਸ ਸਰਚ ਆਪਰੇਸ਼ਨ ਦੌਰਾਨ ਜ਼ਿਲ੍ਹਾ ਜੇਲ੍ਹ ਵਿਖੇ 05 ਪੁਲਿਸ ਪਾਰਟੀਆਂ ਜਿੰਨ੍ਹਾਂ ਵਿਚ 01 ਐਸ.ਪੀ, 04 ਡੀ.ਐਸ.ਪੀ, 05 ਮੁੱਖ ਅਫ਼ਸਰ ਸਮੇਤ ਮਹਿਲਾ ਫੋਰਸ, ਕੁੱਲ 124 ਪੁਲਿਸ ਕਰਮਚਾਰੀਆਂ ਵੱਲੋ ਕੈਦੀਆਂ/ਹਵਾਲਾਤੀਆਂ/ਜਨਾਨਾ ਹਵਾਲਾਤੀਆਂ ਦੀਆ ਬੈਰਕਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਇਸ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।