ਪੰਜਾਬ

ਨਾਨ ਗੌਰਮਿੰਟ ਫ਼ੈਡਰੇਸ਼ਨ ਦੀ ਕਾਲਜਾਂ ਸਬੰਧੀ ਭੱਖਦੇ ਮੁੱਦਿਆਂ ’ਤੇ ਹੋਈ ਹੰਗਾਮੀ ਮੀਟਿੰਗ

ਕੌਮੀ ਮਾਰਗ ਬਿਊਰੋ | March 03, 2025 06:41 PM

ਜਲੰਧਰ-ਕਾਲਜਾਂ ਦੇ ਭੱਖਦੇ ਮੁੱਦਿਆਂ ’ਤੇ ਚਰਚਾ ਕਰਨ ਸਬੰਧੀ ਨਾਨ-ਗੌਰਮਿੰਟ ਕਾਲਜਿਸ ਮੈਨੇਜ਼ਮੈਂਟ ਫੈਡਰੇਸ਼ਨ ਆਫ਼ ਪੰਜਾਬ ਐਂਡ ਚੰਡੀਗੜ੍ਹ (ਐੱਨ. ਜੀ. ਸੀ. ਐੱਮ. ਐਫ਼.) ਦੀ ਕਾਰਜਕਾਰੀ ਸੰਸਥਾ ਦੀ ਹੰਗਾਮੀ ਮੀਟਿੰਗ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ (ਲੁਧਿਆਣਾ) ਵਿਖੇ ਹੋਈ। ਫੈਡਰੇਸ਼ਨ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਹੇਠ ਆਯੋਜਿਤ ਇਸ ਮੀਟਿੰਗ ’ਚ 142 ਸਹਾਇਤਾ ਪ੍ਰਾਪਤ ਕਾਲਜ ਜੋ ਕਿ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ, ਦੀ ਸਿਖਰਲੀ ਸੰਸਥਾ ਨੇ ਸੂਬਾ ਸਰਕਾਰ ਨੂੰ ਉੱਚ ਸਿੱਖਿਆ ਨੂੰ ਬਚਾਉਣ ਦਾ ਸੱਦਾ ਦਿੱਤਾ।
ਇਸ ਮੀਟਿੰਗ ਦੌਰਾਨ ਡੀ. ਪੀ. ਆਈ. ਅਤੇ ਉੱਚ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ਦੀ ਖੁਦਮੁਖਤਿਆਰੀ ਨੂੰ ਕਮਜ਼ੋਰ ਕਰਨ ਵਾਲੇ ਵੱਖ-ਵੱਖ ਮਨਮਾਨੇ ਫ਼ੈਸਲਿਆਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਨੇ ਜਨਤਕ ਅਤੇ ਕਾਨੂੰਨੀ ਫੋਰਮਾਂ ’ਚ ਆਪਣੇ ਅਧਿਕਾਰਾਂ ਲਈ ਲੜਨ ਦਾ ਪ੍ਰਣ ਲਿਆ।
ਸ: ਛੀਨਾ ਨੇ ਕਿਹਾ ਕਿ ਉਹ ਰਾਜ ’ਚ ਉੱਚ ਸਿੱਖਿਆ ਨੂੰ ਬਚਾਉਣ ਲਈ ਏਡਿਡ ਕਾਲਜਾਂ ਦੇ ਮੁੱਦੇ ਡੀ. ਪੀ. ਆਈ. ਅਤੇ ਹੋਰ ਰੈਗੂਲੇਟਰੀ ਸੰਸਥਾਵਾਂ ਕੋਲ ਉਠਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਡੀ. ਆਰ. (ਕਾਲਜਾਂ), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ 21-01-2025 ਨੂੰ ਜਾਰੀ ਕੀਤੇ ਗਏ ਪੱਤਰ ਨੰਬਰ ਡੀ. ਆਰ. ਸੀ./215 ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਉਪ ਕੁਲਪਤੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਜਾਵੇਗਾ ਅਤੇ ਉਕਤ ਵਫ਼ਦ ਯੂਨੀਵਰਸਿਟੀ ਦੇ ਵੀ. ਸੀ. ਨੂੰ ਉਕਤ ਪੱਤਰ ਦੇ ਸਹਾਇਤਾ ਪ੍ਰਾਪਤ ਕਾਲਜਾਂ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਸਬੰਧੀ ਜਾਣੂ ਕਰਵਾਉਣਗੇ।
ਇਸ ਮੌਕੇ ਉਨ੍ਹਾਂ ਨੇ ਰਾਜ ਦੇ ਉੱਚ ਸੰਸਥਾਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਕਿਹਾ ਕਿ ਉੱਚ ਸਿੱਖਿਆ ਫ਼ਾਇਦੇ ਲਈ ਨਹੀਂ ਹੋਣੀ ਚਾਹੀਦੀ, ਜਦੋਂ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਵਪਾਰਿਕ ਘਰਾਣਿਆਂ ਵਾਂਗ ਚੱਲਦੀਆਂ ਹਨ ਅਤੇ ਵਿਦਿਆਰਥੀਆਂ ਤੋਂ ਜ਼ਿਆਦਾ ਫੀਸਾਂ ਵਸੂਲਦੀਆਂ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਅਤੇ ਟਰੱਸਟ ਵੱਲੋਂ ਚਲਾਈਆਂ ਜਾਂਦੀਆਂ ਸੰਸਥਾਵਾਂ ਨੂੰ ਕੇਂਦਰ ਅਤੇ ਰਾਜ ਦੋਵੇਂ ਸਰਕਾਰਾਂ ਦੁਆਰਾ ਵਿੱਤੀ ਤੌਰ ’ਤੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਸ੍ਰੀ ਐੱਸ. ਐਮ. ਸ਼ਰਮਾ ਨੇ ਕਿਹਾ ਕਿ ਮੀਟਿੰਗ ’ਚ ਲੰਬਿਤ ਡੀ. ਪੀ. ਆਈ. ਗ੍ਰਾਂਟਾਂ, ਅਧਿਆਪਕਾਂ ਦੀ ਨਿਯੁਕਤੀ ਲਈ 75% ਦੀ ਬਜਾਏ 95% ਗ੍ਰਾਂਟ-ਇਨ-ਏਡ ਸਕੀਮਾਂ ਲਾਗੂ ਕਰਨ, ਖਾਲੀ ਅਸਾਮੀਆਂ ਨੂੰ ਭਰਨ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਕੰਮਕਾਜ ’ਚ ਸਪੱਸ਼ਟ ਅੰਤਰ ਨੂੰ ਰਿਜ਼ਰਵੇਸ਼ਨ ਨੀਤੀ ਨੂੰ ਰੱਦ ਕਰਨ, ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਕਾਲਜਾਂ ਨੂੰ ਲੰਬਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਕਮ ਇਕ ਕਿਸ਼ਤ ’ਚ ਤੁਰੰਤ ਜਾਰੀ ਕਰਨ, ਕਾਲਜਾਂ ਦੀ ਮਾਲਕੀ ਵਾਲੇ ਵਾਹਨਾਂ ਲਈ ਰੋਡ ਟੈਕਸ ਮੁਆਫ ਕਰਨ ਅਤੇ ਰਾਜ ਯੂਨੀਵਰਸਿਟੀਆਂ ਦੇ ਬੇਹਤਰ ਤਾਲਮੇਲ ਸਮੇਤ ਮੁੱਦਿਆਂ ’ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਫੈਡਰੇਸ਼ਨ ਦੇ ਸੀਨੀਅਰ ਉਪ ਪ੍ਰਧਾਨ ਡਾ. ਐੱਸ. ਪੀ. ਸਿੰਘ, ਸਲਾਹਕਾਰ ਸ੍ਰੀ ਰਵਿੰਦਰ ਨਾਥ ਜੋਸ਼ੀ, ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਐਡਵੋਕੇਟ ਕਰਨਦੀਪ ਸਿੰਘ ਚੀਮਾ, ਡਾ. ਖੁਸ਼ਵਿੰਦਰ ਕੁਮਾਰ, ਸ੍ਰੀ ਨੰਦ ਕੁਮਾਰ, ਸ੍ਰੀ ਪਵਿੱਤਰ ਸਿੰਘ ਪਾਂਗਲੀ, ਡਾ. ਐੱਮ. ਪੀ. ਸਿੰਘ ਅਤੇ ਡੀ. ਐਸ. ਰਟੌਲ ਆਦਿ ਮੌਜੂਦ ਸਨ।

Have something to say? Post your comment

 

ਪੰਜਾਬ

ਮੇਰੇ ਦਰਵਾਜੇ ਤੁਹਾਡੇ ਲਈ ਹਮੇਸਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ: ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ

ਯਕਮੁਸ਼ਤ ਨਿਬੇੜਾ ਸਕੀਮ ਤਹਿਤ ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਸਾਡੀ ਆਪ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ - ਸੰਸਦ ਮੈਂਬਰ ਸੰਜੀਵ ਅਰੋੜਾ

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ, ਮੁੱਖ ਮੰਤਰੀ ਨੂੰ ਲਿਖਿਆ ਪੱਤਰ