ਪੰਜਾਬ

ਮੇਰੇ ਦਰਵਾਜੇ ਤੁਹਾਡੇ ਲਈ ਹਮੇਸਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ: ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ

ਕੌਮੀ ਮਾਰਗ ਬਿਊਰੋ | March 03, 2025 10:19 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਤੋਂ ਗੁਰੇਜ ਕਰਨਾ ਚਾਹੀਦਾ ਹੈ।

ਅੱਜ ਪੰਜਾਬ ਭਵਨ ਵਿਖੇ ਇੱਕ ਮੀਟਿੰਗ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸਾ ਤਿਆਰ ਹੈ, ਇਸ ਲਈ ਰੇਲਾਂ ਜਾਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਹੁੰਦੀ ਪ੍ਰੇਸਾਨੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦੀ ਹੈ ਅਤੇ ਪ੍ਰੇਸਾਨ ਹੋਏ ਲੋਕ ਅੰਦੋਲਨਕਾਰੀਆਂ ਦੇ ਵਿਰੁੱਧ ਹੋ ਜਾਂਦੇ ਹਨ ਜਿਸ ਨਾਲ ਸਮਾਜ ਵਿੱਚ ਫੁੱਟ ਪੈਦਾ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਆਮ ਲੋਕਾਂ ਨੂੰ ਅਜਿਹੇ ਵਿਰੋਧ ਪ੍ਰਦਰਸਨਾਂ ਕਾਰਨ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਉਚਿਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਉਨ੍ਹਾਂ ਨੂੰ ਇਹ ਵੀ ਸੋਚਣਾ ਚਾਹੀਦਾ ਹੈ ਕਿ ਇਨ੍ਹਾਂ ਨਾਲ ਸੂਬੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਉਦਯੋਗਪਤੀ ਇਸ ਗੱਲ ‘ਤੇ ਦੁੱਖ ਪ੍ਰਗਟ ਕਰ ਰਹੇ ਹਨ ਕਿ ਵਾਰ-ਵਾਰ ਸੜਕਾਂ ਅਤੇ ਰੇਲਾਂ ਜਾਮ ਕਰਨ ਨਾਲ ਉਨ੍ਹਾਂ ਦੇ ਕਾਰੋਬਾਰ ਬਰਬਾਦ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਮਾਜ ਵਿੱਚ ਫੁੱਟ ਪਾਉਣ ਵਾਲੀਆਂ ਅਜਿਹੀਆਂ ਚਾਲਾਂ ਤੋਂ ਬਚਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਪਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਲਗਾਤਾਰ ਵਿਰੋਧ ਪ੍ਰਦਰਸਨਾਂ ਕਾਰਨ ਪੰਜਾਬ ਅਤੇ ਪੰਜਾਬੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਜਾਮ ਕਰਨ ਨਾਲ ਰੋਜਾਨਾ ਹਜਾਰਾਂ ਲੋਕਾਂ ਨੂੰ ਪ੍ਰੇਸਾਨੀ ਝੱਲਣੀ ਪੈਂਦੀ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਰੋਧ ਪ੍ਰਦਰਸਨਾਂ ਰਾਹੀਂ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਨ ਤੋਂ ਗੁਰੇਜ ਕਰਨ ਕਿਉਂਕਿ ਇਸ ਨਾਲ ਲੋਕਾਂ ਦੇ ਰੋਜਾਨਾ ਕੰਮਕਾਜ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੇਲਾਂ ਅਤੇ ਸੜਕਾਂ ਜਾਮ ਕਰਨ ਨਾਲ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਪੈਂਦਾ ਪਰ ਆਮ ਲੋਕਾਂ ਦੇ ਜੀਵਨ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਆਗੂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਨ੍ਹਾਂ ਨਾਲ ਇੰਨੀਆਂ ਮੀਟਿੰਗਾਂ ਨਹੀਂ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇਹ ਮੁੱਦੇ ਪੰਜਾਬ ਸਰਕਾਰ ਨਾਲ ਸਬੰਧਤ ਨਾ ਹੋਣ ਦੇ ਬਾਵਜੂਦ ਵੀ ਕਿਸਾਨ ਅਜੇ ਵੀ ਸੂਬੇ ਵਿੱਚ ਵਿਰੋਧ ਪ੍ਰਦਰਸਨ ਕਰਨਾ ਚਾਹੁੰਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹੱਕਾਂ ਦੇ ਰਖਵਾਲੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਹਰ ਕੀਮਤ ’ਤੇ ਮਹਿਫੂਜ਼ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਨ ਬਾਰੇ ਤਿਆਰ ਕੀਤੇ ਗਏ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਇਸ ਦਾ ਮੰਡੀਕਰਨ ਸੂਬੇ ਦਾ ਵਿਸਾ ਹੈ ਅਤੇ ਕੇਂਦਰ ਸਰਕਾਰ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਰੜਾ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਵਤੀਰੇ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭੇਜੇ ਗਏ ਲਿਖਤੀ ਜਵਾਬ ਰਾਹੀਂ ਇਸ ਖਰੜੇ ਦੀ ਸਖਤ ਮੁਖਾਲਫਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਸੂਬਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਇਹ ਸੂਬੇ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਦੇ ਰਖਵਾਲੇ ਹਨ ਅਤੇ ਇਸ ਦੀ ਖਾਤਰ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਲਈ ਖੇਤੀਬਾੜੀ ਨੀਤੀ ਦਾ ਖਰੜਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਭਾਈਵਾਲਾਂ ਤੋਂ ਸੁਝਾਅ ਮੰਗੇ ਗਏ ਹਨ ਅਤੇ ਸਾਰਿਆਂ ਦੇ ਸੁਝਾਅ ਪ੍ਰਾਪਤ ਹੋਣ ਤੋਂ ਬਾਅਦ ਇਸ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਭਾਈਵਾਲਾਂ ਦਾ ਜਵਾਬ ਮਿਲਣ ਤੋਂ ਬਾਅਦ ਹੀ ਨੀਤੀ ਤਿਆਰ ਕੀਤੀ ਜਾਵੇਗੀ ਅਤੇ 20 ਦਿਨਾਂ ਦੇ ਅੰਦਰ ਸਾਰੇ ਭਾਈਵਾਲਾਂ ਤੋਂ ਜਵਾਬ ਪ੍ਰਾਪਤ ਹੋ ਜਾਵੇਗਾ।

ਇਕ ਹੋਰ ਮੁੱਦੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜੇ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਧਦੀ ਲਾਗਤ ਅਤੇ ਘਟਦੀ ਆਮਦਨ ਕਾਰਨ ਸੂਬੇ ਦੇ ਕਿਸਾਨ ਸੰਕਟ ਵਿੱਚ ਹਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਅੱਗੇ ਹਮੇਸਾ ਕਿਸਾਨਾਂ ਦੇ ਮੁੱਦੇ ਉਠਾਏ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੂਬੇ ਦੇ ਕਿਸਾਨਾਂ ਨੂੰ ਦਰਪੇਸ ਕਿਸੇ ਵੀ ਮੁੱਦੇ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਅਰਥਸਾਸਤਰੀਆਂ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਜਿਸ ਕਾਰਨ ਕਿਸਾਨ ਦੁੱਖ ਝੱਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਮਿਹਨਤੀ ਕਿਸਾਨਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ ਪਰ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਰਜਾ ਮੁਆਫੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਮਜਬੂਤੀ ਨਾਲ ਉਠਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਬਹੁਤ ਜਰੂਰੀ ਹੈ, ਜਿਨ੍ਹਾਂ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ।

Have something to say? Post your comment

 

ਪੰਜਾਬ

ਯਕਮੁਸ਼ਤ ਨਿਬੇੜਾ ਸਕੀਮ ਤਹਿਤ ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਸਾਡੀ ਆਪ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ - ਸੰਸਦ ਮੈਂਬਰ ਸੰਜੀਵ ਅਰੋੜਾ

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

ਨਾਨ ਗੌਰਮਿੰਟ ਫ਼ੈਡਰੇਸ਼ਨ ਦੀ ਕਾਲਜਾਂ ਸਬੰਧੀ ਭੱਖਦੇ ਮੁੱਦਿਆਂ ’ਤੇ ਹੋਈ ਹੰਗਾਮੀ ਮੀਟਿੰਗ

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ, ਮੁੱਖ ਮੰਤਰੀ ਨੂੰ ਲਿਖਿਆ ਪੱਤਰ