ਮਨੋਰੰਜਨ

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | March 10, 2025 08:42 PM

ਚੰਡੀਗੜ੍ਹ-ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਨੰਦਾ ਸ਼ਰਮਾ ਦੀ ਪ੍ਰਕਾਸ਼ਿਤ ਖਬਰ ਉਪਰੰਤ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕਮਿਸ਼ਨ ਵੱਲੋਂ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਸੁਨੰਦਾ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਕਰਨ ਅਤੇ ਇਸ ‘ਤੇ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਨਿਰਦੇਸ਼ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਧਾਲੀਵਾਲ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸੁਨੰਦਾ ਸ਼ਰਮਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਧਾਲੀਵਾਲ ਨੇ ਉਸਦੇ ਗੀਤਾਂ ਤੋਂ ਹੋਣ ਵਾਲੀ 250 ਰੁਪਏ ਕਰੋੜ ਦੀ ਆਮਦਨ ‘ਤੇ ਰੋਕ ਲਗਾ ਕੇ ਉਸਦਾ ਵਿੱਤੀ ਸ਼ੋਸ਼ਣ ਕੀਤਾ ਸੀ। ਉਹਨਾਂ ਵੱਲੋਂ ਆਮਦਨ ‘ਤੇ ਗਲਤ ਰੋਕ ਲਗਾਉਣ, ਅਪਰਾਧਿਕ ਧਮਕੀ ਅਤੇ ਜਾਅਲਸਾਜ਼ੀ ਦਾ ਦੋਸ਼ ਲਗਾਇਆ ਗਿਆ ਸੀ। ਇਸ ਸ਼ਿਕਾਇਤ ‘ਤੇ ਮਹਿਲਾ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਅਤੇ ਪੁਲਿਸ ਨੇ ਧਾਲੀਵਾਲ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

ਚੇਅਰਪਰਸਨ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਔਰਤਾਂ ਦੇ ਅਧਿਕਾਰਾਂ ਤੇ ਸਨਮਾਨ ਦੀ ਰਾਖੀ ਲਈ ਸਾਰੀਆਂ ਜ਼ਰੂਰੀ ਕਾਨੂੰਨੀ ਕਾਰਵਾਈਆਂ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਸਾਰੀਆਂ ਔਰਤਾਂ ਨੂੰ ਬਿਨਾਂ ਕਿਸੇ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਕੀਤੀ।

Have something to say? Post your comment

 

ਮਨੋਰੰਜਨ

ਫਿਲਮ ਅਕਾਲ ਦੀ ਟੀਮ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਲਿਆ ਆਸ਼ੀਰਵਾਦ

ਨਹੀਂ ਰਹੇ ਅਦਾਕਾਰ ਮਨੋਜ ਕੁਮਾਰ , 87 ਸਾਲ ਦੀ ਉਮਰ ਵਿੱਚ ਦੇਹਾਂਤ

ਗਾਇਕ ਗੁਰਕੀਰਤ ਦਾ " ਮੁੱਛ ਗੁੱਤ" ਗੀਤ ਹੋਇਆ ਚਰਚਿਤ

ਮੈਂ ਮੀਕਾ ਸਿੰਘ ਲਈ 50 ਰੁਪਏ ਵਿੱਚ ਕੰਮ ਕੀਤਾ: ਮੁਕੇਸ਼ ਛਾਬੜਾ

ਪੰਜਾਬੀ ਫਿਲਮ ਟੈਲੀਵਿਜ਼ਨ ਐਕਟਰਜ਼ ਐਸੋਸੀਏਸ਼ਨ ਨੇ ਬੜੇ ਧੂਮ ਧਾਮ ਨਾਲ ਮਨਾਇਆ ਪੰਜਾਬੀ ਸਿਨੇਮਾ ਦਿਵਸ

ਸਟੈਂਡਅੱਪ ਕਾਮੇਡੀਅਨ ਕੁਨਾਲ ਕਾਮਰਾ ਖ਼ਿਲਾਫ਼ ਠਾਣੇ ਵਿੱਚ ਕੇਸ ਦਰਜ

ਨਾਮੀਂ ਗੀਤਕਾਰ ਜਸਬੀਰ ਗੁਣਾਚੌਰੀਆ ਨੂੰ "ਵਾਹ ਜ਼ਿੰਦਗੀ !" ਦੀ ਕਾਪੀ ਭੇਂਟ

ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ 'ਨਾਨਕ ਕਿੱਥੇ ਗਏ' ਰੀਲਿਜ਼

ਖ਼ਾਲਸਾ ਕਾਲਜ ਵੂਮੈਨ ਵਿਖੇ ‘ਮਿਰਾਜ਼-3’ ਫ਼ੈਸ਼ਨ ਸ਼ੋਅ ਕਰਵਾਇਆ ਗਿਆ

ਮਹਿਲਾ ਦਿਵਸ: 'ਜਟਾਧਾਰਾ' ਤੋਂ ਸੋਨਾਕਸ਼ੀ ਸਿਨਹਾ ਦੀ 'ਆਕਰਸ਼ਕ ਝਲਕ ਆਈ ਸਾਹਮਣੇ