ਪੰਜਾਬ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਕੌਮੀ ਮਾਰਗ ਬਿਊਰੋ | March 11, 2025 08:01 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਇੰਸਟੀਚਿਊਟ ਤੇ ਸਿਵਲ ਹਸਪਤਾਲ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ 21.41 ਏਕੜ ਰਕਬੇ ਵਿੱਚ 418.30 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤੇ ਇਸ ਨਾਲ 300 ਬਿਸਤਰਿਆਂ ਦਾ ਮੈਡੀਕਲ ਕਾਲਜ ਵੀ ਹੋਵੇਗਾ, ਜਿਸ ਵਿੱਚ ਮੈਡੀਕਲ ਵਿਦਿਆਰਥੀਆਂ ਲਈ ਸਾਲਾਨਾ 150 ਸੀਟਾਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੌਜੂਦਾ ਮੈਡੀਕਲ ਹਸਪਤਾਲ ਕੈਂਪਸ ਹੁਸ਼ਿਆਰਪੁਰ ਵਿੱਚ ਅਤਿ-ਆਧੁਨਿਕ ਹਸਪਤਾਲ ਵਿੱਚ ਦੋ ਬੇਸਮੈਂਟਾਂ, ਗਰਾਊਂਡ ਤੇ ਅੱਠ ਮੰਜ਼ਿਲਾਂ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਮੈਡੀਕਲ ਕਾਲਜ ਵਿੱਚ ਇਕ ਆਡੀਟੋਰੀਅਮ ਅਤੇ ਸਰਵਿਸ ਬਲਾਕ, ਦੋ ਬੇਸਮੈਂਟਾਂ ਅਤੇ ਗਰਾਊਂਡ ਤੇ ਛੇ ਮੰਜ਼ਿਲਾਂ ਹੋਣਗੀਆਂ। ਇਸੇ ਤਰ੍ਹਾਂ ਮੈਡੀਕਲ ਕਾਲਜ ਵਿੱਚ ਲੜਕੀਆਂ ਤੇ ਲੜਕਿਆਂ ਲਈ ਵੱਖਰੇ ਹੋਸਟਲ ਹੋਣਗੇ, ਜਿਸ ਦਾ ਨਿਰਮਾਣ ਭਵਿੱਖੀ ਵਿਸਤਾਰ ਦੇ ਮੱਦੇਨਜ਼ਰ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਦੇ ਨਿਰਮਾਣ ਦੇ ਕੰਮ ਵਿੱਚ ਤੇਜ਼ੀ ਲਈ ਵੱਖਰੇ ਟੈਂਡਰ ਅਲਾਟ ਕੀਤੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਤਾਵਿਤ ਜਗ੍ਹਾ ਉਤੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਇਹ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੰਢੀ ਖ਼ੇਤਰ ਦੇ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨੀਆਂ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਸਮਾਂ-ਬੱਧ ਤੇ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

Have something to say? Post your comment

 

ਪੰਜਾਬ

ਪੰਥਕ ਮਰਿਯਾਦਾ ਦੇ ਸੰਦਰਭ ਵਿੱਚ ਕੌਮ ਨੂੰ ਰੌਸ਼ਨੀ ਪਾਉਣ ਤੇ ਗਿਆਨੀ ਰਘੁਬੀਰ ਸਿੰਘ ਜੀ ਦਾ ਐਸਜੀਪੀਸੀ ਮੈਬਰਾਂ ਨੇ ਕੀਤਾ ਧੰਨਵਾਦ

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਨੂੰ ਗੱਲਬਾਤ ਦਾ ਸੱਦਾ

ਮੌਜੂਦਾ ਪੈਦਾ ਹੋਏ ਪੰਥਕ ਸੰਕਟ ਲਈ ਰਵਾਇਤੀ ਸਿੱਖ ਲੀਡਰਸਿਪ ਦੀ ਸਵਾਰਥੀ ਸੋਚ ਜਿੰਮੇਵਾਰ- ਮਾਨ

ਸ਼੍ਰੋਮਣੀ ਕਮੇਟੀ ਨੇ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ-ਸਕੱਤਰ ਸ਼੍ਰੋਮਣੀ ਕਮੇਟੀ

ਪੰਜਾਬ ਵਿਧਾਨ ਸਭਾ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ ਲਈ ਸਰਚਏਬਲ ਇੰਜਣ ਲਾਂਚ ਕੀਤਾ

ਹੋਲੇ ਮਹੱਲੇ ਦੇ ਸਮਾਗਮਾਂ ਵਿੱਚ ਪੰਥ ਵੱਧ ਚੜ੍ਹ ਕੇ ਹਿੱਸਾ ਲਵੇ: ਗਿਆਨੀ ਕੁਲਦੀਪ ਸਿੰਘ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਇਤਿਹਾਸਕ ਪੋਲੋ ਮੈਚ: 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਟੀਮ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਕਟਾਰੂਚੱਕ

ਐਸ.ਬੀ.ਐਸ ਨਗਰ ਅਤੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ