ਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ ਲਈ ਸਰਚਏਬਲ ਇੰਜਣ ਲਾਂਚ ਕੀਤਾ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | March 11, 2025 08:11 PM

ਚੰਡੀਗੜ੍ਹ -ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ, ਬਿਜਲੀ ਮੰਤਰੀ ਹਰਭਜਨ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦਗੀ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਰਚੇਬਲ ਇੰਜਣ ਰਾਹੀਂ ਹੁਣ 1947 ਤੋਂ ਲੈ ਕੇ ਹੁਣ ਤੱਕ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ/ਕਾਰਵਾਈਆਂ ਵਿੱਚੋਂ ਕਿਸੇ ਵੀ ਵਿਸ਼ੇ ਨੂੰ ਖੋਜਣਾ ਅਤੇ ਕਿਸੇ ਵੀ ਤੱਥ ਨੂੰ ਲੱਭਣਾ ਆਸਾਨ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਰਚੇਬਲ ਇੰਜਣ ਪੰਜਾਬੀ ਯੂਨੀਵਰਸਿਟੀ ਪਟਿਆਲਾ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਸੀਡੈਕ ਨੋਇਡਾ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਉਣ ਲਈ ਡਾ. ਗੁਰਪ੍ਰੀਤ ਲਹਿਲ, ਪ੍ਰੋਫੈਸਰ ਅਤੇ ਕੰਸਲਟੈਂਟ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਵਿਸ਼ੇਸ਼ ਸਹਿਯੋਗ ਦਿਤਾ ਹੈ।
ਇਨ੍ਹਾਂ ਪ੍ਰਾਜੈਕਟਾਂ ਦੇ ਲਾਂਚ ਹੋਣ ਨਾਲ ਪੰਜਾਬ ਵਿਧਾਨ ਸਭਾ ਦੇਸ਼ ਦੀਆਂ ਬਾਕੀ ਵਿਧਾਨ ਸਭਾਵਾਂ ਵਿੱਚੋਂ ਪਹਿਲੀ ਵਿਧਾਨ ਸਭਾ ਬਣ ਗਈ ਹੈ ਜਿਸ ਨੇ ਐਮ.ਐਲ.ਏਜ਼ ਦੀ ਸਹੂਲਤ ਲਈ ਕੰਪਲੀਟ ਸਲੂਸ਼ਨ ਤਿਆਰ ਕੀਤਾ ਹੈ ਅਤੇ ਇਸ ਵਾਸਤੇ ਬਕਾਇਦਾ ਐਮ.ਐਲ.ਏਜ਼ ਤੇ ਵੱਖ ਵੱਖ ਵਿਭਾਗਾਂ ਨੂੰ ਟ੍ਰੇਨਿੰਗ ਵੀ ਦਿੱਤੀ ਜਾਵੇਗੀ ।
ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਨੂੰ ਆਧੁਨਿਕ ਅਤੇ ਹਾਈ-ਟੈਕ ਬਣਾਉਣ ਲਈ ਠੋਸ ਯਤਨ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ, ਨੇਵਾ ਪੋਰਟਲ ਰਾਹੀਂ ਕਾਗਜ਼-ਰਹਿਤ ਚਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸੈਸ਼ਨਾਂ ਦਾ ਯੂਟਿਊਬ ਅਤੇ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ਚੈਨਲਾਂ 'ਤੇ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਵਿੱਚ ਵੀ ਆਟੋਮੇਸ਼ਨ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਕਮੇਟੀ ਰੂਮ ਅਤੇ ਸ਼ਾਖਾਵਾਂ ਨੂੰ ਵੀ ਡਿਜੀਟਲਾਈਜ਼ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਫਟਵੇਅਰ, ਜਿਸ ਵਿੱਚ ਈ-ਆਫਿਸ ਅਤੇ ਐਚ.ਆਰ.ਐਮ.ਐਸ. ਸ਼ਾਮਲ ਹਨ, ਨੂੰ ਵੀ ਪੰਜਾਬ ਵਿਧਾਨ ਸਭਾ ਵਿੱਚ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਗਿਆ ਹੈ ਅਤੇ ਡਿਜੀਟਲਾਈਜ਼ੇਸ਼ਨ ਦੀ ਦਿਸ਼ਾ ਵਿੱਚ ਇਹ ਯਤਨ ਭਵਿੱਖ ਵਿੱਚ ਵੀ ਇਸ ਤਰਾਂ ਜਾਰੀ ਰਹਿਣਗੇ।

ਇਸ ਦੌਰਾਨ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਐਨ.ਆਈ.ਸੀ. (ਪੰਜਾਬ ਯੂਨਿਟ) ਵੱਲੋਂ ਤਿਆਰ ਕੀਤੇ ਗਏ ਐਮ.ਐਲ.ਏਜ਼ ਈ ਕੁਨੈਕਟ ਤਹਿਤ ਈ ਗੈਲਰੀ ਪਾਸ ਤੇ ਪੇਪਰਲੈਸ ਇੰਟਰਨਲ ਵਰਕਿੰਗ ਆਫ ਹਾਊਸ ਕਮੇਟੀਜ਼, ਕਾਂਸਟੀਚੁਐਂਸੀ ਈ ਮੈਨੇਜਮੈਂਟ ਨੂੰ ਦੇਖਿਆ ਅਤੇ ਡਿਜ਼ੀਟਲ ਕੰਪੈਂਡੀਅਮ ਆਫ ਆਨਰੇਬਲ ਮੈਂਬਰਜ਼ ਦਾ ਉਦਘਾਟਨ ਕੀਤਾ।

ਇਸ ਮੌਕੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਸਕੱਤਰ ਖਰਚਾ, ਵਿਜੇ ਨਾਮਦੇਵ ਰਾਓ ਜ਼ਾਦੇ, ਸਕੱਤਰ ਸੰਸਦੀ ਮਾਮਲੇ ਦਿਲਰਾਜ ਸਿੰਘ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ, ਮੁੱਖ ਇੰਜੀਨੀਅਰ ਵਿਜੇ ਕੁਮਾਰ ਚੋਪੜਾ, ਐਨ.ਆਈ.ਐਕਸ.ਆਈ., ਨਵੀਂ ਦਿੱਲੀ ਮਨੋਜ ਅਗਰਵਾਲ, ਸਟੇਟ ਇਨਫੋਰਮੈਟਿਕਸ ਅਫ਼ਸਰ, ਐਨ.ਆਈ.ਸੀ. ਵਿਵੇਕ ਵਰਮਾ ਅਤੇ ਪੰਜਾਬ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

ਪੰਜਾਬ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸੌਂਪਿਆ ਮੰਗ ਪੱਤਰ

ਪੰਥਕ ਮਰਿਯਾਦਾ ਦੇ ਸੰਦਰਭ ਵਿੱਚ ਕੌਮ ਨੂੰ ਰੌਸ਼ਨੀ ਪਾਉਣ ਤੇ ਗਿਆਨੀ ਰਘੁਬੀਰ ਸਿੰਘ ਜੀ ਦਾ ਐਸਜੀਪੀਸੀ ਮੈਬਰਾਂ ਨੇ ਕੀਤਾ ਧੰਨਵਾਦ

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਨੂੰ ਗੱਲਬਾਤ ਦਾ ਸੱਦਾ

ਮੌਜੂਦਾ ਪੈਦਾ ਹੋਏ ਪੰਥਕ ਸੰਕਟ ਲਈ ਰਵਾਇਤੀ ਸਿੱਖ ਲੀਡਰਸਿਪ ਦੀ ਸਵਾਰਥੀ ਸੋਚ ਜਿੰਮੇਵਾਰ- ਮਾਨ

ਸ਼੍ਰੋਮਣੀ ਕਮੇਟੀ ਨੇ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ-ਸਕੱਤਰ ਸ਼੍ਰੋਮਣੀ ਕਮੇਟੀ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਹੋਲੇ ਮਹੱਲੇ ਦੇ ਸਮਾਗਮਾਂ ਵਿੱਚ ਪੰਥ ਵੱਧ ਚੜ੍ਹ ਕੇ ਹਿੱਸਾ ਲਵੇ: ਗਿਆਨੀ ਕੁਲਦੀਪ ਸਿੰਘ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਇਤਿਹਾਸਕ ਪੋਲੋ ਮੈਚ: 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਟੀਮ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਕਟਾਰੂਚੱਕ