ਪੰਜਾਬ

ਸ਼੍ਰੋਮਣੀ ਕਮੇਟੀ ਨੇ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ-ਸਕੱਤਰ ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 11, 2025 08:15 PM

ਅੰਮ੍ਰਿਤਸਰ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਆਪਸੀ ਟਕਰਾਅ ਤੋਂ ਬਚਣ ਲਈ ਜਥੇਦਾਰ ਸਾਹਿਬ ਦਾ ਸੇਵਾ ਸੰਭਾਲ ਸਮਾਗਮ ਸੰਖੇਪ ਰੂਪ ਵਿਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ ਦਾ ਸਤਿਕਾਰ ਕਰਦੀ ਹੈ ਅਤੇ ਇਹ ਹਰਗਿਜ ਨਹੀਂ ਚਾਹੁੰਦੀ ਕਿ ਸਿੱਖਾਂ ਵਿਚ ਆਪਸੀ ਟਕਰਾਅ ਵਾਲੀ ਸਥਿਤੀ ਬਣੇ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਦਾ ਸਮਾਗਮ 10 ਮਾਰਚ ਨੂੰ ਰੱਖਿਆ ਗਿਆ ਸੀ, ਪ੍ਰੰਤੂ ਕੁਝ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਰੋਧ ਕਰਨ ਅਤੇ ਪ੍ਰਸ਼ਾਸਨ ਵੱਲੋਂ ਮਾਹੌਲ ਖ਼ਰਾਬ ਹੋਣ ਦੀਆਂ ਰਿਪੋਰਟਾਂ ਕਰਕੇ ਇਹ ਸਮਾਗਮ ਸੰਖੇਪ ਰੂਪ ਵਿਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ ਸਨ, ਜਿਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਵੱਲੋਂ ਅਰਦਾਸ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਵੱਲੋਂ ਦਸਤਾਰ ਭੇਟ ਕੀਤੀ। ਇਸ ਮਗਰੋਂ ਸਿੰਘ ਸਾਹਿਬ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਅਤੇ ਅੰਮ੍ਰਿਤ ਵੇਲੇ ਪਹਿਲੀ ਅਰਦਾਸ ਵਿਚ ਸ਼ਾਮਲ ਹੋਏ। ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਵੀ ਤਖ਼ਤ ਸਾਹਿਬ ਵਿਖੇ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਗ਼ਲਤ ਹੈ ਕਿ ਜਥੇਦਾਰ ਸਾਹਿਬ ਦੇ ਤਖ਼ਤ ਸਾਹਿਬ ’ਤੇ ਜਾਣ ਸਮੇਂ ਸ਼ਸਤਰ ਵੀ ਸੁਭਾਇਮਾਨ ਨਹੀਂ ਸਨ। ਜਥੇਦਾਰ ਸਾਹਿਬ ਜਦੋਂ ਤਖ਼ਤ ਸਾਹਿਬ ’ਤੇ ਨਤਮਸਤਕ ਹੋਣ ਗਏ ਸਨ, ਉਸ ਸਮੇਂ ਅੰਮ੍ਰਿਤ ਵੇਲੇ ਦੀ ਸੇਵਾ ਉਪਰੰਤ ਵਿਛਾਈ ਕਰਕੇ ਇਤਿਹਾਸਕ ਸ਼ਸਤਰ ਸਜਾਏ ਜਾ ਚੁੱਕੇ ਸਨ।
ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ ਅਤੇ ਇਨ੍ਹਾਂ ਸਮਾਗਮਾਂ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਮੌਜੂਦਗੀ ਜ਼ਰੂਰੀ ਹੁੰਦੀ ਹੈ। ਇਸੇ ਦੇ ਮੱਦੇਨਜ਼ਰ ਸੇਵਾ ਸੰਭਾਲ ਸਮਾਗਮ ਰੱਖਿਆ ਗਿਆ ਸੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਿਹਾ ਜਾਵੇ।

Have something to say? Post your comment

 

ਪੰਜਾਬ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸੌਂਪਿਆ ਮੰਗ ਪੱਤਰ

ਪੰਥਕ ਮਰਿਯਾਦਾ ਦੇ ਸੰਦਰਭ ਵਿੱਚ ਕੌਮ ਨੂੰ ਰੌਸ਼ਨੀ ਪਾਉਣ ਤੇ ਗਿਆਨੀ ਰਘੁਬੀਰ ਸਿੰਘ ਜੀ ਦਾ ਐਸਜੀਪੀਸੀ ਮੈਬਰਾਂ ਨੇ ਕੀਤਾ ਧੰਨਵਾਦ

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਨੂੰ ਗੱਲਬਾਤ ਦਾ ਸੱਦਾ

ਮੌਜੂਦਾ ਪੈਦਾ ਹੋਏ ਪੰਥਕ ਸੰਕਟ ਲਈ ਰਵਾਇਤੀ ਸਿੱਖ ਲੀਡਰਸਿਪ ਦੀ ਸਵਾਰਥੀ ਸੋਚ ਜਿੰਮੇਵਾਰ- ਮਾਨ

ਪੰਜਾਬ ਵਿਧਾਨ ਸਭਾ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ ਲਈ ਸਰਚਏਬਲ ਇੰਜਣ ਲਾਂਚ ਕੀਤਾ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਹੋਲੇ ਮਹੱਲੇ ਦੇ ਸਮਾਗਮਾਂ ਵਿੱਚ ਪੰਥ ਵੱਧ ਚੜ੍ਹ ਕੇ ਹਿੱਸਾ ਲਵੇ: ਗਿਆਨੀ ਕੁਲਦੀਪ ਸਿੰਘ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਇਤਿਹਾਸਕ ਪੋਲੋ ਮੈਚ: 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਟੀਮ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਕਟਾਰੂਚੱਕ