ਪੰਜਾਬ

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਨੂੰ ਗੱਲਬਾਤ ਦਾ ਸੱਦਾ

ਕੌਮੀ ਮਾਰਗ ਬਿਊਰੋ | March 11, 2025 08:27 PM

ਚੰਡੀਗੜ੍ਹ-ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ 'ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਅੱਜ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਕਮਿਸ਼ਨ ਨੇ ਸਥਾਪਤ ਕਾਨੂੰਨ ਅਨੁਸਾਰ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਮੈਂਬਰਾਂ ਨਾਲ ਗੱਲਬਾਤ ਦਾ ਸੱਦਾ ਦਿੰਦਿਆਂ ਆਪਸੀ ਸਹਿਮਤੀ ਨਾਲ ਕੋਈ ਦਿਨ ਅਤੇ ਸਮਾਂ ਮਿੱਥਣ ਲਈ ਕਿਹਾ ਹੈ।

ਪਿਛਲੇ ਹਫ਼ਤੇ ਭਾਰਤੀ ਚੋਣ ਕਮਿਸ਼ਨ ਦੀ ਕਾਨਫਰੰਸ ਦੌਰਾਨ  ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀ.ਈ.ਓਜ਼, ਡੀ.ਈ.ਓਜ਼  ਅਤੇ ਈ.ਆਰ.ਓ.ਐਸ. ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਰਾਜਨੀਤਿਕ ਪਾਰਟੀਆਂ ਨਾਲ ਬਾਕਾਇਦਾ ਗੱਲਬਾਤ ਕਰਨ ਅਤੇ ਮੀਟਿੰਗਾਂ ਵਿੱਚ ਪ੍ਰਾਪਤ ਕਿਸੇ ਵੀ ਸੁਝਾਅ ਨੂੰ ਸਥਾਪਤ ਕਾਨੂੰਨੀ ਢਾਂਚੇ ਮੁਤਾਬਕ ਸਖ਼ਤੀ ਨਾਲ ਲਾਗੂ ਕਰਨ ਅਤੇ ਕਮਿਸ਼ਨ ਨੂੰ 31 ਮਾਰਚ, 2025 ਤੱਕ ਇਸ ਸਬੰਧੀ ਕਾਰਵਾਈ ਰਿਪੋਰਟ ਜਮ੍ਹਾਂ ਕਰਾਉਣ। ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਇਨ੍ਹਾਂ ਨਿਰਦੇਸ਼ਾਂ ‘ਤੇ ਅਮਲ ਕਰਨ ਲਈ ਕਿਹਾ ਹੈ।

ਚੋਣ ਪ੍ਰਕਿਰਿਆਵਾਂ ਦੇ ਸਾਰੇ ਪਹਿਲੂਆਂ ਨੂੰ ਕਵਰ ਕਰਦੇ ਸੰਵਿਧਾਨ ਅਤੇ ਕਾਨੂੰਨੀ ਢਾਂਚੇ ਅਨੁਸਾਰ ਕਮਿਸ਼ਨ ਦੁਆਰਾ ਪਛਾਣੇ ਗਏ 28 ਹਿੱਸੇਦਾਰਾਂ ਵਿੱਚੋਂ ਰਾਜਨੀਤਿਕ ਪਾਰਟੀਆਂ ਇੱਕ ਮੁੱਖ ਹਿੱਸੇਦਾਰ ਹਨ। ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਲਿਖੇ ਆਪਣੇ ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਹੈ ਕਿ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ 1950 ਅਤੇ 1951; ਵੋਟਰ ਰਜਿਸਟ੍ਰੇਸ਼ਨ ਨਿਯਮ, 1960; ਚੋਣਾਂ ਦੇ ਅਮਲ ਸਬੰਧੀ ਨਿਯਮ, 1961; ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ, ਮੈਨੂਅਲ ਅਤੇ ਹੈਂਡਬੁੱਕ (ਈ.ਸੀ.ਆਈ. ਦੀ ਵੈੱਬਸਾਈਟ 'ਤੇ ਉਪਲਬਧ) ਅਨੁਸਾਰ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਮਜ਼ਬੂਤ ਅਤੇ ਪਾਰਦਰਸ਼ੀ ਕਾਨੂੰਨੀ ਢਾਂਚਾ ਸਥਾਪਤ ਕੀਤਾ ਹੈ।

Have something to say? Post your comment

 

ਪੰਜਾਬ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸੌਂਪਿਆ ਮੰਗ ਪੱਤਰ

ਪੰਥਕ ਮਰਿਯਾਦਾ ਦੇ ਸੰਦਰਭ ਵਿੱਚ ਕੌਮ ਨੂੰ ਰੌਸ਼ਨੀ ਪਾਉਣ ਤੇ ਗਿਆਨੀ ਰਘੁਬੀਰ ਸਿੰਘ ਜੀ ਦਾ ਐਸਜੀਪੀਸੀ ਮੈਬਰਾਂ ਨੇ ਕੀਤਾ ਧੰਨਵਾਦ

ਮੌਜੂਦਾ ਪੈਦਾ ਹੋਏ ਪੰਥਕ ਸੰਕਟ ਲਈ ਰਵਾਇਤੀ ਸਿੱਖ ਲੀਡਰਸਿਪ ਦੀ ਸਵਾਰਥੀ ਸੋਚ ਜਿੰਮੇਵਾਰ- ਮਾਨ

ਸ਼੍ਰੋਮਣੀ ਕਮੇਟੀ ਨੇ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ-ਸਕੱਤਰ ਸ਼੍ਰੋਮਣੀ ਕਮੇਟੀ

ਪੰਜਾਬ ਵਿਧਾਨ ਸਭਾ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ ਲਈ ਸਰਚਏਬਲ ਇੰਜਣ ਲਾਂਚ ਕੀਤਾ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਹੋਲੇ ਮਹੱਲੇ ਦੇ ਸਮਾਗਮਾਂ ਵਿੱਚ ਪੰਥ ਵੱਧ ਚੜ੍ਹ ਕੇ ਹਿੱਸਾ ਲਵੇ: ਗਿਆਨੀ ਕੁਲਦੀਪ ਸਿੰਘ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਇਤਿਹਾਸਕ ਪੋਲੋ ਮੈਚ: 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਟੀਮ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਕਟਾਰੂਚੱਕ