ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮਦਦ ਨਾ ਕਰਨ ਦੀ ਸਹੁੰ ਚੁੱਕੀ।