ਪੰਜਾਬ

ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਕੌਮੀ ਮਾਰਗ ਬਿਊਰੋ | March 12, 2025 10:36 PM

ਚੰਡੀਗੜ੍ਹ-ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਸੀ।

ਵਿਕਾਸ ਪ੍ਰਾਜੈਕਟਾਂ ਦੇ ਅਮਲ ਵਿੱਚ ਪਾਰਦਰਸ਼ਤਾ ਦੀ ਮਹੱਤਤਾ ਉੱਤੇ ਜੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹਰੇਕ ਬੁਨਿਆਦੀ ਢਾਂਚਾ ਪ੍ਰੋਜੈਕਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਸਾਡੇ ਤੇ ਕੀਤਾ ਭਰੋਸੇ ਦੇ ਮੱਦੇਨਜ਼ਰ ਇਹ ਯਕੀਨੀ ਬਨਾਉਣਾ ਸਾਡਾ ਫਰਜ਼ ਹੈ ਕਿ ਇਹ ਪ੍ਰੋਜੈਕਟ ਪੂਰੀ ਇਮਾਨਦਾਰੀ, ਲਗਨ ਅਤੇ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ।

ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਮਜ਼ਬੂਤ ਨਿਗਰਾਨੀ ਪ੍ਰਣਾਲੀ ਨੂੰ ਲਾਗੂ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਪ੍ਰੋਜੈਕਟ ਗੁਣਵੱਤਾ ਅਤੇ ਸਮਾਂਬੱਧਤਾ ਦੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ। ਉਨ੍ਹਾਂ ਵਿਭਾਗ ਦੇ ਅੰਦਰ ਸੰਚਾਲਨ ਕੁਸ਼ਲਤਾ ਨੂੰ ਵਧਾਉਣ ਲਈ ਨਵੀਨਤਾਕਾਰੀ ਹੱਲਾਂ ਅਤੇ ਤਕਨੀਕੀ ਤਰੱਕੀ ਨੂੰ ਅਪਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਇਸ ਦੌਰਾਨ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ ਨੇ ਲੋਕ ਨਿਰਮਾਣ ਮੰਤਰੀ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ। ਮੁੱਖ ਇੰਜੀਨੀਅਰ ਆਰ.ਐਸ. ਬੈਂਸ ਅਤੇ ਚੀਫ ਆਰਕੀਟੈਕਟ ਤਰੁਣ ਗਰਗ ਨੇ ਵੀ ਸੂਬੇ ਲਈ ਟਿਕਾਊ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ। ਇਸ ਦੌਰਾਨ ਸੁਪਰਡੈਂਟ ਇੰਜਨੀਅਰ ਮਨਜੀਤ ਸਿੰਘ ਅਤੇ ਪਵਨ ਕੁਮਾਰ ਨੇ ਪ੍ਰੋਜੈਕਟਾਂ ਬਾਰੇ ਵਿਸਤ੍ਰਿਤ ਰਿਪੋਰਟਾਂ ਪੇਸ਼ ਕੀਤੀਆਂ, ਜਿਸ ਵਿੱਚ ਦਰਪੇਸ਼ ਚੁਣੌਤੀਆਂ ਦੀ ਰੂਪ ਰੇਖਾ ਦੱਸਦਿਆਂ ਹੁਣ ਤੱਕ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਦਰਸਾਇਆ ਗਿਆ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਤੋਂ ਲੈ ਕੇ ਜਨਤਕ ਇਮਾਰਤਾਂ ਦੇ ਕੰਮਾਂ ਤੱਕ ਦੇ ਨਾਜ਼ੁਕ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਅਪਡੇਟ ਸਾਂਝੇ ਕੀਤੇ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਾਰੇ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਵਾਲੇ ਵਿਕਾਸ ਨੂੰ ਹੁਲਾਰਾ ਦੇਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਟਿੰਗ ਦੀ ਸਮਾਪਤੀ ਕੀਤੀ। ਉਨ੍ਹਾਂ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਵਿਕਾਸ ਦੇ ਸਾਂਝੇ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਅਤੇ ਆਪਣੀਆਂ ਕਾਰਗੁਜਾਰੀ ਵਿੱਚ ਅਟੁੱਟ ਪਾਰਦਰਸ਼ਤਾ ਬਣਾਈ ਰੱਖਣ ਲਈ ਕਿਹਾ।

Have something to say? Post your comment

 

ਪੰਜਾਬ

ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ, ਸੰਗਠਨ ਵਿੱਚ ਵੱਡੇ ਬਦਲਾਅ ਦੇ ਸੰਕੇਤ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਦੋ ਰੋਜ਼ਾ ਵਿਰਸਾ ਸੰਭਾਲ ਗਤਕਾ ਮੁਕਾਬਲੇ ਕਲ ਤੋਂ ਅਰੰਭ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ

ਯੁੱਧ ਨਸ਼ਿਆਂ ਵਿਰੁੱਧ': 1,163 ਮਾਮਲੇ ਦਰਜ, 1,615 ਗ੍ਰਿਫ਼ਤਾਰੀਆਂ, 27 ਗੈਰ-ਕਾਨੂੰਨੀ ਜਾਇਦਾਦਾਂ ਢਾਹੀਆਂ, 1,115 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ

ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ

ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸੌਂਪਿਆ ਮੰਗ ਪੱਤਰ