ਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਕੌਮੀ ਮਾਰਗ ਬਿਊਰੋ | March 13, 2025 07:07 PM

ਚੰਡੀਗੜ੍ਹ/ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਡਾਕੇ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹ ਪੁਲਿਸ ਕੋਲੋਂ ਭਗੋੜਾ ਹੈ।
ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗਲਤ ਕੰਮ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ। ਉਹਨਾਂ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਹਨਾਂ ਤਸਕਰਾਂ ਤੀਆਂ ਘਟੀਆ ਕਰਤੂਤਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਡੀ ਸੀ ਪੀ ਸ਼੍ਰੀ ਆਲਮ ਵਿਜੇ ਸਿੰਘ, ਏਡੀਸੀਪੀ ਸ੍ਰੀ ਵਿਸ਼ਾਲਜੀਤ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਹਾਜ਼ਰ ਸਨ।

 

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ

ਬੀਬੀ ਨਿਰਅੰਜਨ 'ਅਵਤਾਰ' ਕੌਰ ਯਾਦਗਾਰੀ ਅਵਾਰਡ ਸਮਾਰੋਹ ਐਤਵਾਰ 16 ਮਾਰਚ ਨੂੰ

ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਤਖ਼ਤਾਂ ਸਬੰਧੀ ਮਰਯਾਦਾ ਆਪਣੇ ਸੋੜੇ ਹਿੱਤਾਂ ਦੀ ਪੂਰਤੀ ਲਈ ਛਿੱਕੇ ਨਾ ਟੰਗਣ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਬੁੱਢਾ ਦਲ ਵੱਲੋਂ ਵਿਰਸਾ ਸੰਭਾਲ ਇੰਟਰਨੈਸ਼ਨਲ ਗੱਤਕਾ ਮੁਕਾਬਲਿਆਂ ਦੀ ਅਰੰਭਤਾ ਹੋਈ

*ਪੰਜਾਬ ਦੀ ਰਾਜਨੀਤੀ ਨੂੰ ਦਿੱਲੀ ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ*

ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਲਾ ਮਹੱਲਾ ਚੜ੍ਹਦੀਕਲਾ `ਚ ਮਨਾਇਆ ਜਾਵੇਗਾ: ਦਿਲਜੀਤ ਸਿੰਘ ਬੇਦੀ

ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 81 ਕਿਲੋ ਹੈਰੋਇਨ, 51 ਕਿਲੋ ਅਫੀਮ ਤੇ 60 ਲੱਖ ਤੋਂ ਵੱਧ ਨਕਦੀ ਬਰਾਮਦ