ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 14, 2025 06:46 PM
 

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਨਾਨਕਸ਼ਾਹੀ ਸੰਮਤ 557 ਨਵੇਂ ਵਰ੍ਹੇ ਦੀ ਆਮਦ ਸਬੰਧੀ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਮਤ ਨਾਨਕਸ਼ਾਹੀ 557 ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ, ਸਿੱਖ ਨੂੰ ਹਮੇਸ਼ਾਂ ਗੁਰਬਾਣੀ ਦੀ ਸੇਧ ਵਿਚ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ ਅਤੇ ਕੌਮ ਨੂੰ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ ਦੀ ਅਪੀਲ ਕੀਤੀ।
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਜੋ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ। ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਗੁਰਮੇਲ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰੋਫੈਸਰ ਡਾ. ਜਤਿੰਦਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ, ਕਵੀਸ਼ਰ ਭਾਈ ਸਤਨਾਮ ਸਿੰਘ ਬੱਦੋਵਾਲ ਦੇ ਜਥਿਆਂ ਨੇ ਗੁਰ-ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਰਜਿੰਦਰ ਸਿੰਘ ਰੂਬੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਜਸਪਾਲ ਸਿੰਘ ਢੱਡੇ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ, ਸ. ਅਜੈ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 

ਪੰਜਾਬ

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਕੀਤਾ ਬਰਾਮਦ

ਦਮਦਮੀ ਟਕਸਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਦਾ ਸਨਮਾਨ

ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਸ਼ਰਧਾਲੂਆਂ ’ਤੇ ਹਮਲੇ ਖਿਲਾਫ਼ ਸਖ਼ਤ ਕਾਰਵਾਈ ਕਰੇ ਪੁਲਿਸ ਪ੍ਰਸ਼ਾਸਨ, ਪਛਾਣ ਕੀਤੀ ਜਾਵੇ ਨਸ਼ਰ- ਸ਼੍ਰੋਮਣੀ ਕਮੇਟੀ

7 ਸਾਲਾ ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਐਸਐਸਪੀ ਮਾਲੇਰਕੋਟਲਾ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ -ਹੋਲਾ ਮੁਹੱਲਾ ਦੀ ਦਿੱਤੀ ਵਧਾਈ

ਨਾਮਧਾਰੀ ਹੋਲੇ ਮਹੱਲੇ ਸਮੇਂ ਇੱਕ ਨਰੋਆ ਸਮਾਜ ਸਿਰਜਣ ਦਾ ਸੰਦੇਸ਼

ਖ਼ਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ

ਬੀਬੀ ਨਿਰਅੰਜਨ 'ਅਵਤਾਰ' ਕੌਰ ਯਾਦਗਾਰੀ ਅਵਾਰਡ ਸਮਾਰੋਹ ਐਤਵਾਰ 16 ਮਾਰਚ ਨੂੰ