ਪੰਜਾਬ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

ਕੌਮੀ ਮਾਰਗ ਬਿਊਰੋ | March 14, 2025 07:28 PM

ਚੰਡੀਗੜ੍ਹ- ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ ਤੋਂ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਮੂਲ ਲਾਗਤ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗਪਤੀਆਂ ਨੂੰ ਇਹ ਰਾਹਤ, ਜਿਸਦੀ ਲੰਬੇ ਸਮੇਂ ਤੋਂ ਉਡੀਕ ਸੀ, ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ, ਜਿਸ ਨਾਲ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦਾ ਨਿਬੇੜਾ ਹੋਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 3 ਮਾਰਚ, 2025 ਨੂੰ ਹੋਈ ਆਪਣੀ ਮੀਟਿੰਗ ਵਿੱਚ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ) ਲਾਗੂ ਕਰਨ 'ਤੇ ਵਿਚਾਰ ਕੀਤਾ ਸੀ ਅਤੇ 10 ਦਿਨਾਂ ਦੇ ਅੰਦਰ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਅਤੇ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਹਾ ਕਿ ਇਹ ਕਦਮ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਮੋਹਰ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੋਟੀਫਿਕੇਸ਼ਨ ਦੇ ਅਨੁਸਾਰ ਓ.ਟੀ.ਐਸ. ਸਕੀਮ ਸਿਰਫ਼ ਪਲਾਟ ਦੀ ਮੂਲ ਕੀਮਤ ਅਤੇ ਪਲਾਟ ਦੀ ਵਧੀ ਹੋਈ ਜ਼ਮੀਨ ਦੀ ਕੀਮਤ 'ਤੇ ਲਾਗੂ ਹੋਵੇਗੀ। ਇਸ ਸਕੀਮ ਦੇ ਤਹਿਤ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਪਲਾਟ ਦੀ ਮੂਲ ਕੀਮਤ ਦੇ ਬਕਾਏ ਦੀ ਵਸੂਲੀ ਦੰਡ ਵਿਆਜ਼ ‘ਤੇ 100 ਫੀਸਦ ਦੀ ਛੋਟ ਅਤੇ ਡਿਫਾਲਟ ਰਕਮ 'ਤੇ ਮਹਿਜ਼ 8 ਫੀਸਦ ਸਾਲਾਨਾ ਸਧਾਰਨ ਵਿਆਜ ਵਸੂਲ ਕੇ ਕੀਤੀ ਜਾਵੇਗੀ। ਸਕੀਮ ਤਹਿਤ ਮੂਲ ਰਕਮ ਕਿਸੇ ਵੀ ਤਰੀਕੇ ਨਾਲ ਮੁਆਫ਼ ਨਹੀਂ ਕੀਤੀ ਜਾਵੇਗੀ। ਇਸੇ ਤਰ੍ਹਾਂ ਇਹ ਸਕੀਮ ਸਿਰਫ਼ ਸਕੀਮ ਸਬੰਧੀ ਵਿਆਜ (ਜਿਵੇਂ ਵਸੂਲਣ ਯੋਗ ਹੋਵੇ) ਅਤੇ ਦੰਡ ਵਿਆਜ 'ਤੇ ਲਾਗੂ ਹੋਵੇਗੀ ਅਤੇ ਜ਼ਮੀਨ ਦੀ ਵਧੀ ਹੋਈ ਅਸਲ ਕੀਮਤ (ਪੀ.ਐਸ.ਆਈ.ਈ.ਸੀ. ਦੁਆਰਾ ਜ਼ਮੀਨ ਦੇ ਮਾਲਕਾਂ ਨੂੰ ਮਾਣਯੋਗ ਅਦਾਲਤ ਦੁਆਰਾ ਲਗਾਏ ਗਏ ਵਿਆਜ ਸਮੇਤ ਅਦਾ ਕੀਤੀ ਰਕਮ) ਕਿਸੇ ਵੀ ਤਰੀਕੇ ਨਾਲ ਮੁਆਫ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਡਿਫਾਲਟਰ ਪਲਾਟ ਧਾਰਕਾਂ/ਅਲਾਟੀਆਂ ਨੂੰ 31 ਦਸੰਬਰ 2025 ਨੂੰ ਜਾਂ ਇਸ ਤੋਂ ਪਹਿਲਾਂ ਆਪਣੇ ਬਕਾਏ ਦਾ ਭੁਗਤਾਨ ਕਰਨਾ ਹੋਵੇਗਾ। ਪਲਾਟ ਧਾਰਕ/ਅਲਾਟੀਆਂ ਜਿਨ੍ਹਾਂ ਦੀ ਅਲਾਟਮੈਂਟ ਪਹਿਲਾਂ ਹੀ ਰੱਦ ਹੋ ਚੁੱਕੀ ਹੈ, ਉਹ ਵੀ ਆਪਣੇ ਬਕਾਏ ਦਾ ਭੁਗਤਾਨ ਕਰਨ ਅਤੇ ਪਲਾਟ ਦੀ ਰੱਦ ਕੀਤੀ ਅਲਾਟਮੈਂਟ ਦੀ ਬਹਾਲੀ ਕਰਵਾ ਸਕਣਗੇ (ਰੱਦ ਕੀਤੇ/ਵਾਪਸ ਲਏ ਪਲਾਟਾਂ ਨੂੰ ਛੱਡ ਕੇ, ਜੋ ਖਾਲੀ ਪਏ ਹਨ ਜਾਂ ਜਿਨ੍ਹਾਂ ਨੂੰ ਦੁਬਾਰਾ ਅਲਾਟ ਕੀਤਾ ਗਿਆ ਹੈ)। ਅਲਾਟਮੈਂਟ ਦੀ ਬਹਾਲੀ ਲਈ ਹੋਰ ਲਾਗੂ ਬਕਾਏ ਜਿਵੇਂ ਜ਼ਮੀਨ ਦੀ ਵਧੀ ਹੋਈ ਕੀਮਤ, ਐਕਸਟੈਂਸ਼ਨ ਫੀਸ, ਹਰਜਾਨਾ, ਜੇਕਰ ਅਦਾਲਤ ਵਲੋਂ ਲਗਾਇਆ ਗਿਆ ਹੈ, ਆਦਿ ਵੀ ਅਦਾ ਕਰਨੇ ਹੋਣਗੇ। ਹਾਲਾਂਕਿ, ਰੱਦ ਕੀਤੇ ਪਲਾਟਾਂ ਦੀ ਬਹਾਲੀ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ ਜੇਕਰ ਅਲਾਟੀਆਂ ਦੁਆਰਾ ਇਸ ਸਬੰਧੀ ਕੀਤੀ ਗਈ ਅਪੀਲ ਨੂੰ ਜਾਂਚ ਕਮੇਟੀ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਓ.ਟੀ.ਐਸ. ਸਕੀਮ ਅਨੁਸਾਰ ਬਕਾਏ ਦੀ ਅਦਾਇਗੀ ਨਿਰਧਾਰਤ ਸਮੇਂ ਦੇ ਅੰਦਰ ਕੀਤੀ ਜਾਂਦੀ ਹੈ।

ਜੇਕਰ ਡਿਫਾਲਟਰ ਪਲਾਟ ਧਾਰਕ/ਅਲਾਟੀ ਇਸ ਓ.ਟੀ.ਐਸ. ਸਕੀਮ ਅਨੁਸਾਰ ਆਪਣੇ ਬਕਾਏ ਦਾ ਭੁਗਤਾਨ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਇਹ ਬਕਾਏ ਸਬੰਧਤ ਅਲਾਟਮੈਂਟ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਵਸੂਲੇ ਜਾਣਗੇ । ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਡਿਫਾਲਟਰ ਪਲਾਟ ਧਾਰਕਾਂ/ਅਲਾਟੀਆਂ 'ਤੇ ਲਾਗੂ ਹੋਵੇਗੀ ਜਿਨ੍ਹਾਂ ਦੀ ਅਸਲ ਅਲਾਟਮੈਂਟ 01.01.2020 ਨੂੰ ਜਾਂ ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਸੀ।

 

Have something to say? Post your comment

 

ਪੰਜਾਬ

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਕੀਤਾ ਬਰਾਮਦ

ਦਮਦਮੀ ਟਕਸਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਦਾ ਸਨਮਾਨ

ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਸ਼ਰਧਾਲੂਆਂ ’ਤੇ ਹਮਲੇ ਖਿਲਾਫ਼ ਸਖ਼ਤ ਕਾਰਵਾਈ ਕਰੇ ਪੁਲਿਸ ਪ੍ਰਸ਼ਾਸਨ, ਪਛਾਣ ਕੀਤੀ ਜਾਵੇ ਨਸ਼ਰ- ਸ਼੍ਰੋਮਣੀ ਕਮੇਟੀ

7 ਸਾਲਾ ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਐਸਐਸਪੀ ਮਾਲੇਰਕੋਟਲਾ

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ -ਹੋਲਾ ਮੁਹੱਲਾ ਦੀ ਦਿੱਤੀ ਵਧਾਈ

ਨਾਮਧਾਰੀ ਹੋਲੇ ਮਹੱਲੇ ਸਮੇਂ ਇੱਕ ਨਰੋਆ ਸਮਾਜ ਸਿਰਜਣ ਦਾ ਸੰਦੇਸ਼

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਖ਼ਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ

ਬੀਬੀ ਨਿਰਅੰਜਨ 'ਅਵਤਾਰ' ਕੌਰ ਯਾਦਗਾਰੀ ਅਵਾਰਡ ਸਮਾਰੋਹ ਐਤਵਾਰ 16 ਮਾਰਚ ਨੂੰ