ਪੰਜਾਬ

ਦਮਦਮੀ ਟਕਸਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਦਾ ਸਨਮਾਨ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | March 14, 2025 07:48 PM

ਅੰਮ੍ਰਿਤਸਰ -ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਰਾਮ ਸਿੰਘ ਖ਼ਾਲਸਾ ਭਿੰਡਰਾ ਵਾਲਿਆ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਭੇਟ ਕਰਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਜਥੇਦਾਰ ਗੜਗੱਜ ਬੀਤੀ ਸ਼ਾਮ ਸੰਤ ਗਿਆਨੀ ਰਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ ਸਨ। ਇਸ ਮੌਕੇ ਦੋਵਾਂ ਸਖਸ਼ੀਅਤਾਂ ਨੇ ਲੰਮਾ ਸਮਾਂ ਗੁਰਮਤਿ ਪ੍ਰਚਾਰ ਲਹਿਰ ਵਿਚ ਤੇਜ਼ੀ ਲਿਆਉਣ ਅਤੇ ਪੰਥ ਨੂੰ ਦਰਪੇਸ਼ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ। ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ, ਪਤਿਤ ਪੁਣਾ ਅਤੇ ਦੇਹਧਾਰੀ ਗੁਰੂਡੰਮ ਦੇ ਨਾਲ ਨਾਲ ਈਸਾਈਅਤ ਦਾ ਪ੍ਰਚਾਰ ਜੌਰ ਸ਼ੋਰ ਨਾਲ ਚੱਲ ਰਿਹਾ ਹੈ। ਪੰਜਾਬ ਨੂੰ ਆਰਥਿਕ ਪੱਖੋਂ ਘਸਿਆਰਾ ਬਣਾ ਦਿੱਤਾ ਗਿਆ ਹੈ। ਸਾਜਿਸ਼ੀ ਢੰਗ ਨਾਲ ਬਿਰਤਾਂਤ ਸਿਰਜ ਕੇ ਸਿੱਖ ਨੌਜਵਾਨਾਂ ਨੂੰ ਵਿਦੇਸ਼ ਵਿਚ ਕੰਮ ਲਈ ਉਕਸਾਇਆ ਜਾ ਰਿਹਾ ਹੈ। ਪੰਜਾਬ ਦੇ ਜਾਇਆ ਨੂੰ ਪੈਰ ਪੈਰ ਤੇ ਮੁਸ਼ਕਿਲਾਂ ਦਰਪੇਸ਼ ਹਨ। ਅਜਿਹੀ ਹਾਲਤ ਵਿਚ ਸਾਨੂੰ ਕੌਮੀ ਏਕਤਾ ਦੀ ਲੋੜ ਹੈ। ਉਹਨਾਂ ਟਕਸਾਲ ਮੁਖੀ ਨੂੰ ਕੌਮੀ ਹਾਲਾਤਾਂ ਨਾਲ ਨਜਿੱਠਣ ਲਈ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸੰਤ ਬਾਬਾ ਰਾਮ ਸਿੰਘ ਖ਼ਾਲਸਾ ਨੇ ਜਥੇਦਾਰ ਨੂੰ ਧਰਮ ਪ੍ਰਚਾਰ ਖੇਤਰ ਵਿਚ ਹਰ ਸੰਭਵ ਸਹਿਯੋਗ ਦੇਣ ਲਈ ਹਾਮੀ ਭਰੀ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ। ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦਾ ਵਿਰੋਧ ਜਾ ਹੁਕਮ ਅਦੂਲੀ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਟਕਸਾਲ ਮੁਖੀ ਨੇ ਕਿਹਾ ਕਿ ਜਿਥੇ ਵੀ ਸਾਨੂੰ ਸ੍ਰੀ ਅਕਾਲ ਤਖਤ ਸਾਹਿਬ ਡਿਊਟੀ ਲਗਾਵੇਗਾ ਅਸੀਂ ਉਹ ਸੇਵਾ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਇਸ ਮੌਕੇ ਸੰਤ ਗਿਆਨੀ ਰਾਮ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ, ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਭਾਈ ਰਾਜਨ ਦੀਪ ਸਿੰਘ ਸਾਜਨ ਦੀਪ ਸਿੰਘ, ਭਾਈ ਸੁਮੇਰ ਸਿੰਘ ਆਦਿ ਹਾਜਰ ਸਨ।

Have something to say? Post your comment

 

ਪੰਜਾਬ

ਮੁਖ ਮੰਤਰੀ  ਭਗਵੰਤ ਮਾਨ ਤੇ  ਅਰਵਿੰਦ ਕੇਜਰੀਵਾਲ ਦੀ ਸ੍ਰੀ ਦਰਬਾਰ ਸਾਹਿਬ ਆਮਦ ਮੌਕੇ ਬੇਅਦਬੀਆਂ ਦਾ ਮੁੱਦਾ ਚੁੱਕਿਆ

ਅਖੰਡ ਕੀਰਤਨੀ ਜਥੇ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਕੇ ਸਰਬੱਤ ਖਾਲਸਾ ਦੀ ਮਰਿਯਾਦਾ ਨੂੰ ਪੁਨਰ ਸੁਰਜੀਤ ਕਰਨ ਦੀ ਕੀਤੀ ਮੰਗ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ,ਪਰਮਾਤਮਾ ਦਾ ਸ਼ੁਕਰਾਨਾ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ- ਮੀਤ ਹੇਅਰ

ਮਰਯਾਦਾ ਦੇ ੳਲੰਘਣ ਨਾਲ ਬਣੇ ਕਿਸੇ ਜਥੇਦਾਰ ਨੂੰ ਨਿਹੰਗ ਸਿੰਘ ਮਾਨਤਾ ਨਹੀਂ ਦਿੰਦੇ ਕੀਤਾ ਮਤਾ

ਆਪ ਸਰਕਾਰ ਦੀ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਇਤਿਹਾਸਕ ਸਫਲਤਾ

ਜਲੰਧਰ 'ਚ ਘਰ 'ਤੇ ਗ੍ਰਨੇਡ ਹਮਲਾ, ਪਾਕਿਸਤਾਨੀ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਅਜਨਾਲਾ ਪੁਲਿਸ ਸਟੇਸ਼ਨ ਹਮਲਾ: ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਕਾਰਵਾਈ ਕਰਨ ਦੀ ਕਰ ਰਹੀ ਹੈ ਤਿਆਰੀ 

ਪੰਜਾਬ ਸਰਕਾਰ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ਹੋਈ