ਪੰਜਾਬ

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਕੀਤਾ ਬਰਾਮਦ

ਕੌਮੀ ਮਾਰਗ ਬਿਊਰੋ | March 14, 2025 09:26 PM

ਗੁਰਦਾਸਪੁਰ-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਬੀ.ਐੱਸ.ਐੱਫ ਦੇ ਨਾਲ ਮਿਲ ਕੇ ਖੁਫੀਆ ਜਾਣਕਾਰੀ ਦੇ ਅਧਾਰ `ਤੇ ਸਾਂਝੇ ਓਪਰੇਸ਼ਨ ਦੌਰਾਨ ਦੋਰਾਂਗਲਾ ਖੇਤਰ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਦੋਰਾਂਗਲਾ ਵਿੱਚ ਇਸ ਸਬੰਧੀ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਤਸਕਰਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਹੋਰ ਸੁਰੱਖਿਆ ਏਜੰਸੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹੀਲੇ ਫ਼ਤਹਿ ਕੀਤਾ ਜਾਵੇਗਾ। ਐੱਸ.ਐੱਸ.ਪੀ. ਗੁਰਦਾਸਪੁਰ ਨੇ ਇਸ ਸਫਲ ਓਪਰੇਸ਼ਨ ਲਈ ਪੰਜਾਬ ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸ਼ਾਬਾਸ਼ੀ ਦਿੱਤੀ ਹੈ।

Have something to say? Post your comment

 

ਪੰਜਾਬ

ਦਮਦਮੀ ਟਕਸਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਦਾ ਸਨਮਾਨ

ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਸ਼ਰਧਾਲੂਆਂ ’ਤੇ ਹਮਲੇ ਖਿਲਾਫ਼ ਸਖ਼ਤ ਕਾਰਵਾਈ ਕਰੇ ਪੁਲਿਸ ਪ੍ਰਸ਼ਾਸਨ, ਪਛਾਣ ਕੀਤੀ ਜਾਵੇ ਨਸ਼ਰ- ਸ਼੍ਰੋਮਣੀ ਕਮੇਟੀ

7 ਸਾਲਾ ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਐਸਐਸਪੀ ਮਾਲੇਰਕੋਟਲਾ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ -ਹੋਲਾ ਮੁਹੱਲਾ ਦੀ ਦਿੱਤੀ ਵਧਾਈ

ਨਾਮਧਾਰੀ ਹੋਲੇ ਮਹੱਲੇ ਸਮੇਂ ਇੱਕ ਨਰੋਆ ਸਮਾਜ ਸਿਰਜਣ ਦਾ ਸੰਦੇਸ਼

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਖ਼ਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ

ਬੀਬੀ ਨਿਰਅੰਜਨ 'ਅਵਤਾਰ' ਕੌਰ ਯਾਦਗਾਰੀ ਅਵਾਰਡ ਸਮਾਰੋਹ ਐਤਵਾਰ 16 ਮਾਰਚ ਨੂੰ