ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | March 15, 2025 07:24 PM

ਐੱਸ. ਏ. ਐੱਸ. ਨਗਰ - ਗੁਰਦੁਆਰਾ ਸਿੰਘ ਸ਼ਹੀਦਾਂ, ਵਿਖੇ ਨਾਨਕਸ਼ਾਹੀ ਸੰਮਤ ਦੇ 557ਵੇਂ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਮਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਉਚਾਰਨ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਭਾਈ ਲਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲੇ, ਭਾਈ ਪਰਦੀਪ ਸਿੰਘ ਜੀ, ਭਾਈ ਓਂਕਾਰ ਸਿੰਘ ਜੀ , ਭਾਈ ਮਹਾਵੀਰ ਸਿੰਘ ਜੀ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਸੁਖਵਿੰਦਰ ਸਿੰਘ ਜੀ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ । ਸੰਗਰਾਂਦ ਦੇ ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਕਈ ਮਿਸ਼ਠਾਣਾ ਅਤੇ ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ਹੋਈ

ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ: ਜਥੇ ਬਾਬਾ ਬਲਬੀਰ ਸਿੰਘ

ਖ਼ਾਲਸਾ ਕਾਲਜ ਲਾਅ ਵਿਖੇ ਹਥਿਆਰਬੰਦ ਸੈਨਾਵਾਂ ਸਬੰਧੀ ਸਿਖਲਾਈ ਅਤੇ ਇੰਟਰਐਕਟਿਵ ਸੈਸ਼ਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਵਿਸਾਖੀ ਨੂੰ ਗ਼ਰੀਬ ਸਿੱਖਾਂ ਦੇ ਘਰ ਤੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ – ਜਥੇਦਾਰ ਕੁਲਦੀਪ ਸਿੰਘ ਗੜਗੱਜ

ਪੰਜਾਬ ਦੇ ਅੰਮ੍ਰਿਤਸਰ ਵਿੱਚ ਮੰਦਰ 'ਤੇ ਗ੍ਰਨੇਡ ਹਮਲਾ; ਘਟਨਾ ਸੀਸੀਟੀਵੀ ਵਿੱਚ ਕੈਦ

ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ - ਅਕਾਲੀ ਦਲ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਲਾ ਮਹੱਲਾ ਮਨਾਇਆ ਗਿਆ