ਪੰਜਾਬ

ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ - ਅਕਾਲੀ ਦਲ

ਕੌਮੀ ਮਾਰਗ ਬਿਊਰੋ | March 15, 2025 07:28 PM

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਠਾਕੁਰ ਦੁਆਰ ਮੰਦਿਰ ਨੇੜੇ ਧਮਾਕੇ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਤੇ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਘਟਨਾ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ ਤੇ ਸੂਬੇ ਨੂੰ ਏਜੰਸੀਆਂ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਇਲਾਕੇ ਵਿਚ ਇਹ 13ਵਾਂ ਧਮਾਕਾ ਹੈ ਤੇ ਸੂਬੇ ਵਿਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਪ੍ਰਤੱਖ ਪ੍ਰਮਾਣ ਹੈ।ਡਾ. ਚੀਮਾ ਨੇ ਹੋਰ ਕਿਹਾ ਕਿ ਇਕ ਪਾਸੇ ਤਾਂ ਕੇਂਦਰੀ ਤੇ ਰਾਜ ਏਜੰਸੀਆਂ ਸਿੱਖਾਂ ਵਿਚ ’ਖਾਨਾਜੰਗੀ’ ਕਰਵਾਉਣਾ ਚਾਹੁੰਦੀਆਂ ਹਨ ਤੇ ਦੂਜੇ ਪਾਸੇ ਸੂਬੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਦੋਵਾਂ ਨੂੰ ਇਹਨਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਉਹਨਾਂ ਤਾਕਤਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਧੱਕੇ ਨਾਲ ਸਿੱਖ ਸੰਸਥਾਵਾਂ ’ਤੇ ਕਾਬਜ਼ ਹੋਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਮੇਂ ਦੇ ਅਜਿਹੇ ਤਜ਼ਰਬੇ ਖ਼ਤਰਨਾਕ ਸਾਬਤ ਹੋਏ ਹਨੇ ਤੇ ਇਹ ਗਲਤ ਦਿਸ਼ਾ ਵਿਚ ਚੁੱਕੇ ਕਦਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਦੋਵਾਂ ਸਰਕਾਰਾਂ ਨੂੰ ਬੀਤੇ ਸਮੇਂ ਤੋਂ ਸਬਕ ਸਿੱਖਣਾ ਚਾਹੀਦਾ ਹੈ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ਹੋਈ

ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ: ਜਥੇ ਬਾਬਾ ਬਲਬੀਰ ਸਿੰਘ

ਖ਼ਾਲਸਾ ਕਾਲਜ ਲਾਅ ਵਿਖੇ ਹਥਿਆਰਬੰਦ ਸੈਨਾਵਾਂ ਸਬੰਧੀ ਸਿਖਲਾਈ ਅਤੇ ਇੰਟਰਐਕਟਿਵ ਸੈਸ਼ਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਵਿਸਾਖੀ ਨੂੰ ਗ਼ਰੀਬ ਸਿੱਖਾਂ ਦੇ ਘਰ ਤੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ – ਜਥੇਦਾਰ ਕੁਲਦੀਪ ਸਿੰਘ ਗੜਗੱਜ

ਪੰਜਾਬ ਦੇ ਅੰਮ੍ਰਿਤਸਰ ਵਿੱਚ ਮੰਦਰ 'ਤੇ ਗ੍ਰਨੇਡ ਹਮਲਾ; ਘਟਨਾ ਸੀਸੀਟੀਵੀ ਵਿੱਚ ਕੈਦ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਲਾ ਮਹੱਲਾ ਮਨਾਇਆ ਗਿਆ