ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨਵੇਂ ਵਰ੍ਹੇ ਸੰਵਤ 557 ਦਾ ਨਾਨਕਸ਼ਾਹੀ ਕੈਲੰਡਰ ਕੀਤਾ ਗਿਆ ਰਿਲੀਜ਼

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 15, 2025 08:46 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ’ਤੇ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪਰੰਪਰਾ ਤੇ ਰਵਾਇਤ ਮੁਤਾਬਕ ਹਰ ਸਾਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਹੀ ਸਿੱਖੀ ਰਵਾਇਤਾਂ ਮੁਤਾਬਕ ਆਪਣੇ ਵਿਰਸੇ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਅਸੀਂ ਗੁਰੂ ਸਾਹਿਬਾਨ ਦੇ ਦੱਸੇ ਮੁਤਾਬਕ ਆਪਣੇ ਧਰਮ ਦੇ ਪ੍ਰਚਾਰ ਵਾਸਤੇ ਕੰਮ ਕਰ ਰਹੇ ਹਾਂ ਤੇ ਕਰਦੇ ਰਹਾਂਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਮੇਸ਼ਾ ਸਿੱਖੀ ਜੀਵਨ ਜਾਚ ਦੇ ਪ੍ਰਚਾਰ ਤੇ ਪ੍ਰਸਾਰ ’ਤੇ ਜ਼ੋਰ ਦਿੱਤਾ ਹੈ ਤੇ ਹਮੇਸ਼ਾ ਦਿੰਦੀ ਰਹੇਗੀ। ਉਹਨਾਂ ਕਿਹਾ ਕਿ ਗੁਰਸਿੱਖੀ ਜੀਵਨ ਜਾਚ ਦੀ ਸਿਖਲਾਈ ਦੇਣਾ ਦਿੱਲੀ ਗੁਰਦੁਆਰਾ ਕਮੇਟੀ ਦਾ ਮੁੱਢਲਾ ਫਰਜ਼ ਹੈ ਤੇ ਇਹ ਕਮੇਟੀ ਹਮੇਸ਼ਾ ਆਪਣੇ ਫਰਜ਼ ’ਤੇ ਪਹਿਰਾ ਦਿੰਦੀ ਆਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਮੇਸ਼ਾ ਹੀ ਸਿੱਖੀ ਜੀਵਨ ਜਾਚ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਹੈ ਤੇ ਹਮੇਸ਼ਾ ਕਰਦੀ ਰਹੇਗੀ। ਸਾਡਾ ਟੀਚਾ ਹਮੇਸ਼ਾ ਬੱਚਿਆਂ ਨੂੰ ਆਪਣੇ ਪੁਰਾਤਨ ਵਿਰਸੇ ਨਾਲ ਜੋੜਨਾਂ ਰਿਹਾ ਹੈ ਤੇ ਅਸੀਂ ਹਮੇਸ਼ਾ ਇਸ ਦਿਸ਼ਾ ਵਿਚ ਕੰਮ ਕਰਦੇ ਰਹਾਂਗੇ ਅਤੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਨਾਲ ਜੋੜਨਾ ਸਾਡਾ ਮੁੱਢਲਾ ਫਰਜ਼ ਰਿਹਾ ਹੈ ਤੇ ਇਹੀ ਸਾਡਾ ਸਭ ਤੋਂ ਵੱਡਾ ਫਰਜ਼ ਹੈ।

Have something to say? Post your comment

 

ਨੈਸ਼ਨਲ

ਤਖਤ ਪਟਨਾ ਸਾਹਿਬ ਕਮੇਟੀ ਦੁਆਰਾ ਬੱਚਿਆਂ ਨੂੰ ਤਬਲਾ ਸਿਖਲਾਈ ਲਈ ਕਲਾਸ ਸ਼ੁਰੂ

ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸਾਢੇ ਤਿੰਨ ਲੱਖ ਸਹਿਜ ਪਾਠਾਂ ਦੀ ਲੜੀ ਦੀ ਸ਼ੁਰੂਆਤ

ਸਿੱਖ ਫੈਡਰੇਸ਼ਨ ਵੱਲੋਂ ਮਹਿਲ ਸਿੰਘ ਬੱਬਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਮੈਨੇਜਮੈਂਟ ਨਾਨਕ ਪਿਆਉ ਨੇ ਨੌਕਰੀ ਮੇਲਾ ਲਗਾਇਆ

ਸ਼ਾਹਨੂਰ ਪ੍ਰੌਡਕਸ਼ਨ ਵੱਲੋਂ ਦੇਸ਼ ਵਿਦੇਸ਼ ਦੇ ਬੱਚਿਆਂ ਤੇ ਹੋਰਨਾ ਨੂੰ ਗੁਰਬਾਣੀ ਨਾਲ ਜੋੜਨ ਲਈ  ਵਿਸ਼ੇਸ਼ ਧਾਰਮਿਕ ਪ੍ਰਾਜੈਕਟ ਸ਼ੁਰੂ

ਰਾਹੁਲ ਗਾਂਧੀ ਨੇ ਦੋਸ਼ ਨਹੀਂ ਲਗਾਏ -ਸੱਚ ਬੋਲਿਆ ਹੈ - ਸ਼ਿਵ ਸੈਨਾ 

ਮਹਾਰਾਸ਼ਟਰ ਸਰਕਾਰ ਵੱਲੋਂ ਪਹਿਲੀ ਵਾਰ ਕਰਵਾਇਆ ਜਾ ਰਿਹਾ ਇਤਿਹਾਸਕ ਪੰਜਾਬੀ ਸਭਿਆਚਾਰ ਮੇਲਾ

ਜਦੋਂ ਵੀ ਮੈਂ ਸਦਨ ਵਿੱਚ ਖੜ੍ਹਾ ਹੁੰਦਾ ਹਾਂ, ਮੈਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ- ਰਾਹੁਲ ਗਾਂਧੀ

ਸ਼ਹਾਦਤਾਂ ਨੂੰ ਯਾਦ ਰੱਖਣ ਦਾ ਫ਼ਰਜ ਅਸੀਂ ਭੁੱਲ ਰਹੇ ਹਾਂ-ਬਾਬਾ ਹਰਦੀਪ ਸਿੰਘ ਮਹਿਰਾਜ

ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਤ ਭਿੰਡਰਾਂਵਾਲਿਆ ਸੰਬੰਧੀ ਸ੍ਰੀ ਸ਼ਾਹ ਵੱਲੋ ਬੋਲੇ ਅਪਮਾਨਿਤ ਸ਼ਬਦ ਲਈ ਤੁਰੰਤ ਮੁਆਫ਼ੀ ਮੰਗੀ ਜਾਵੇ : ਮਾਨ