ਪੰਜਾਬ

ਖ਼ਾਲਸਾ ਕਾਲਜ ਲਾਅ ਵਿਖੇ ਹਥਿਆਰਬੰਦ ਸੈਨਾਵਾਂ ਸਬੰਧੀ ਸਿਖਲਾਈ ਅਤੇ ਇੰਟਰਐਕਟਿਵ ਸੈਸ਼ਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | March 15, 2025 09:15 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਹਥਿਆਰਬੰਦ ਸੈਨਾਵਾਂ ਸਬੰਧੀ ਸਿਖਲਾਈ ਅਤੇ ਇੰਟਰਐਕਟਿਵ ਸੈਸ਼ਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪਿ੍ਰੰਸੀਪਲ ਪ੍ਰੋ: (ਡਾ:) ਜਸਪਾਲ ਸਿੰਘ ਦੀ ਅਗਵਾਈ ਹੇਠ ਐਨ. ਸੀ. ਸੀ. ਯੂਨਿਟ ਵੱਲੋਂ ਕਰਵਾਏ ਇਸ ਪ੍ਰੋਗਰਾਮ ਮੌਕੇ ਅੰਮ੍ਰਿਤਸਰ ਐਨ. ਸੀ. ਸੀ. 11 ਪੰਜਾਬ ਬਟਾਲੀਅਨ ਵਿੰਗ ਦੇ ਕਰਨਲ ਸ੍ਰੀ ਬੀਰੰਦਰ ਕੁਮਾਰ ਨੇ ਮੁੱਖ ਮਹਿਮਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸ੍ਰੀ ਕੁਮਾਰ ਨੇ ਐਨ. ਸੀ. ਸੀ. ਦੇ ਕੈਡਿਟਸ ਨੂੰ ਆਰਮਡ ਫੋਰਸਿਸ ਕਮਾਡਿੰਗ ਅਫ਼ਸਰ ਅਤੇ ਖਾਸ ਤੌਰ ’ਤੇ ਜੇ. ਏ. ਜੀ. (ਵਿਭਾਗ) ’ਚ ਭਰਤੀ ਹੋਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਐਨ. ਸੀ. ਸੀ. ਕੈਡਿਟਾਂ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਦੇਸ਼ ਦਾ ਭਵਿੱਖ ਅੱਜ ਦੀ ਨੌਜਵਾਨ ਪੀੜ੍ਹੀ ਆਪਣੀ ਏਕਤਾ ਅਤੇ ਅਨੁਸ਼ਾਸ਼ਨ ਨਾਲ ਸੰਭਾਲ ਸਕਦੀ ਹੈ, ਜਿਸ ’ਚ ਐਨ. ਸੀ. ਸੀ ਕੈਡਿਟਸ ਦਾ ਹਮੇਸ਼ਾਂ ਹੀ ਮੱਹਤਵਪੂਰਨ ਯੋਗਦਾਨ ਰਿਹਾ ਹੈ।

ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ: ਗੁਨੀਸ਼ਾ ਸਲੂਜਾ ਅਤੇ ਐਨ. ਸੀ. ਸੀ. ਦੇ ਏ. ਐਨ. ਓ. ਲੈਫ਼: ਡਾ: ਗੁਰਜਿੰਦਰ ਕੌਰ, ਡਾ: ਪਵਨਦੀਪ ਕੌਰ, ਡਾ: ਰੇਨੂੰ ਸੈਣੀ, ਪ੍ਰੋ: ਹੇਮਾ ਸਿੰਘ, ਪ੍ਰੋ: ਮਨਸੀਰਤ ਕੌਰ, ਪ੍ਰੋ: ਉਤਕਰਸ਼ ਸੇਠ, ਸ: ਰਣਜੀਤ ਸਿੰਘ (ਆਫਿਸ ਸੁਪਰਡੈਂਟ), ਸ: ਸਵਰਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ਹੋਈ

ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ: ਜਥੇ ਬਾਬਾ ਬਲਬੀਰ ਸਿੰਘ

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਵਿਸਾਖੀ ਨੂੰ ਗ਼ਰੀਬ ਸਿੱਖਾਂ ਦੇ ਘਰ ਤੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ – ਜਥੇਦਾਰ ਕੁਲਦੀਪ ਸਿੰਘ ਗੜਗੱਜ

ਪੰਜਾਬ ਦੇ ਅੰਮ੍ਰਿਤਸਰ ਵਿੱਚ ਮੰਦਰ 'ਤੇ ਗ੍ਰਨੇਡ ਹਮਲਾ; ਘਟਨਾ ਸੀਸੀਟੀਵੀ ਵਿੱਚ ਕੈਦ

ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ - ਅਕਾਲੀ ਦਲ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਲਾ ਮਹੱਲਾ ਮਨਾਇਆ ਗਿਆ