ਪੰਜਾਬ

ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ: ਜਥੇ ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | March 15, 2025 09:15 PM

ਸ੍ਰੀ ਅਨੰਦਪੁਰ ਸਾਹਿਬ-ਹੋਲਾ-ਮਹੱਲਾ ਅਤੇ ਬੁੱਢਾ ਦਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਵਿਖੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ। ਗੱਤਕਾ ਮੁਕਾਬਲਿਆਂ ਦੇ ਅੱਜ ਦੂਸਰੇ ਦਿਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਹੋਰ ਅਹਿਮ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਅਹਿਮ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਵਿਚ ਡਾ. ਇੰਦਰਬੀਰ ਸਿੰਘ ਨਿੱਜਰ, ਡਾ. ਬਲਕਾਰ ਸਿੰਘ ਪਟਿਆਲਾ, ਗਿ. ਸੁਖਜੀਤ ਸਿੰਘ ਕਨ੍ਹੱਈਆ, ਗਿ. ਬਲਬੀਰ ਸਿੰਘ ਚੰਗਿਆੜਾ ਕਨੇਡਾ, ਗਿ. ਗੁਰਵਿੰਦਰ ਸਿੰਘ ਨੰਗਲੀ, ਭਾਈ ਗੁਰਇਕਬਾਲ ਸਿੰਘ ਮੁਖੀ ਬੀਬੀ ਕੌਲਾ ਜੀ ਚੈਰੀਟੇਬਲ ਟਰੱਸਟ ਭਲਾਈ ਕੇਂਦਰ ਅੰਮ੍ਰਿਤਸਰ, ਸ. ਰਣਜੀਤ ਸਿੰਘ ਰਾਣਾ ਇੰਗਲੈਂਡ ਅਤੇ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਇਕਾਈ ਅਮਰੀਕਾ, ਬਾਬਾ ਰਾਜਾਰਾਜ ਸਿੰਘ ਅਰਬਾਂ ਖਰਬਾਂ, ਬਾਬਾ ਕੁਲਵਿੰਦਰ ਸਿੰਘ ਚੌਂਤਾ, ਸ. ਸਰਬਜੀਤ ਸਿੰਘ, ਸ. ਬਲਦੇਵ ਸਿੰਘ, ਬਾਬਾ ਗੁਰਮੀਤ ਸਿੰਘ ਤਿੰਨੇ ਅਮਰੀਕਾ ਆਦਿ ਨੂੰ ਬੁੱਢਾ ਦਲ ਦੇ ਮੁੱਖੀ ਵੱਲੋ ਐਵਾਰਡ ਚਿੰਨ੍ਹ ਦੇ ਨਾਲ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ, ਧਾਰਮਿਕ ਪੁਸਤਕਾਂ ਦਾ ਸੈੱਟ, ਸਨਮਾਨ ਪੱਤਰ, ਸਨਮਾਨ ਚਿੰਨ, ਨਕਦ ਰਾਸ਼ੀ ਅਤੇ ਨਿਹੰਗ ਸਿੰਘ ਸੰਦੇਸ਼ ਦਾ ਵਿਸ਼ੇਸ਼ ਅੰਕ ਦੇ ਕੇ ਸਨਮਾਨਿਆ ਗਿਆ।

ਇਸ ਮੌਕੇ ਸਨਮਾਨਤ ਸਖ਼ਸ਼ੀਅਤਾਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ।ਇਨ੍ਹਾਂ ਵੱਲੋਂ ਹਰ ਸਾਲ ਹੋਲਾ ਮਹੱਲਾ ਅਤੇ ਖਾਲਸੇ ਦੀ ਸਿਰਜਨਾ ਦਿਵਸ ਵਿਸਾਖੀ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਜਿਸ ਨਾਲ ਨੌਜੁਆਨੀ ਅੰਦਰ ਯੁੱਧ ਕਲਾ ਦੇ ਪ੍ਰਤੀਕ ਗੱਤਕਾਬਾਜ਼ੀ ਦੀ ਖਿੱਚ ਪੈਦਾ ਹੁੰਦੀ ਹੈ।ਨਿਰਸੰਦੇਹ ਅਜਿਹੇ ਉਪਰਾਲੇ ਵਰਤਮਾਨ ਸਿੱਖ ਨੌਜੁਆਨੀ ਨੂੰ ਆਪਣੀਆਂ ਵਿਰਾਸਤੀ ਜੜਾਂ ਨਾਲ ਜੋੜਨ ਲਈ ਵਡਮੁੱਲੀ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੁੱਢਾ ਦਲ ਵੱਲੋਂ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਿੱਖ ਸਖਸ਼ੀਅਤਾਂ ਹਰ ਸਾਲ ਵੱਖ-ਵੱਖ ਐਵਾਰਡਾਂ ਨਾਲ ਸਨਮਾਨਤ ਕਰਨਾ ਚੰਗੀ ਪਿਰਤ ਹੈ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਵੱਲੋਂ ਦਿਤੀ ਇਹ ਜੰਗਜੂ ਕਲਾ ਨੂੰ ਸੁਰਜੀਤ ਰੱਖਣਾ ਤੇ ਉਸ ਦੇ ਵਿਕਾਸ ਤੇ ਚੜ੍ਹਦੀਕਲਾ ਲਈ ਨਿਰੰਤਰ ਜਤਨਸ਼ੀਲ ਹਨ। ਬਾਬਾ ਬਲਬੀਰ ਸਿੰਘ 96 ਕਰੋੜੀ ਉਨ੍ਹਾਂ ਵੱਲੋਂ ਸਾਰੇ ਕੌਮੀ ਇਤਿਹਾਸਕ ਗੁਰਪੁਰਬਾਂ ਤੇ ਗੱਤਕੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਖੁਲੇ ਦਿਲ ਨਾਲ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਹੌਸਲਾ ਵਧਾਉਂਦੇ ਹਨ। ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ।ਗੱਤਕਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ।ਦੋ ਰੋਜ਼ਾ ਇੰਟਰਨੈਸ਼ਨਲ ਗੱਤਕਾ ਮੁਕਾਬਲਿਆਂ ਵਿੱਚ ਭਾਰਤ ਭਰ ਵਿੱਚੋਂ 20 ਟੀਮਾਂ ਨੇ ਭਾਗ ਲਿਆ। ਬੁੱਢਾ ਦਲ ਦੇ ਸਕੱਤਰ ਬਾਬਾ ਦਿਲਜੀਤ ਸਿੰਘ ਬੇਦੀ ਵੱਲੋਂ ਸੰਪਾਦਿਤ ਰਸਾਲਾ “ਨਿਹੰਗ ਸਿੰਘ ਸੰਦੇਸ਼” ਦਾ ਵਿਸ਼ੇਸ਼ ਅੰਕ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਤੇ ਸਮੂਹ ਸਖ਼ਸ਼ੀਅਤਾਂ ਵੱਲੋਂ ਸਾਂਝੇ ਤੌਰ ਤੇ ਰਲੀਜ਼ ਕੀਤਾ ਗਿਆ। ਇਸ ਮੌਕੇ ਤੇ ਸਨਮਾਨਤ ਹੋਣ ਵਾਲੀਆਂ ਸਖ਼ਸ਼ੀਅਤਾਂ ਆਪਣਟ ਦਰਸਖਤਾਂ ਹੇਠ ਇੱਕ ਮਤਾ ਪੇਸ਼ ਕੀਤਾ ਜਿਸ ਵਿੱਚ ਕਿਹਾ ਗਿਆ ਹੈ ਕਿ “ਵਰਤਮਾਨ ਪੰਥਕ ਹਾਲਾਤ ਬਾਰੇ ਹਰ ਪੰਥ ਦਰਦੀ ਚਿੰਤਾਤੁਰ ਹੈ ਕਿਉਂਕਿ ਸਿਆਸਤਦਾਨਾਂ ਨੇ ਗੁਰੂਕਿਆਂ ਦੀ ਚੁੱਪ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਲਗਾਤਾਰ ਆਪਣੇ ਹੱਕ ਵਿਚ ਭੁਗਤਾ ਲਿਆ ਹੈ।ਏਸੇ ਦਾ ਸਿੱਟਾ ਹੈ ਕਿ ਪੰਥਕ ਸੰਸਥਾਵਾਂ ਦੇ ਮੁਖੀਆਂ ਵਿਚੋਂ ਜਿਹੜਾ ਅਪਹਰਣੀ ਸਿਆਸਤ ਵਾਸਤੇ ਨਹੀਂ ਵਰਤਿਆ ਜਾ ਸਕਦਾ, ਉਸ ਨੂੰ ਜ਼ਲੀਲ ਕਰਕੇ ਔਹੁਦਿਆਂ ਤੋਂ ਹਟਾਇਆ ਜਾ ਰਿਹਾ ਹੈ।ਲਗਾਤਾਰ ਹੁੰਦੇ ਆ ਰਹੇ ਸਿਆਸੀ ਅਪਹਰਣ ਦੀ ਸਿਖਰ ਜਥੇਦਾਰ ਅਕਾਲ ਤਖਤ ਸਾਹਿਬ ਅਤੇ ਜਥੇਦਾਰ ਅਨੰਦਪੁਰ ਸਾਹਿਬ ਨੂੰ ਬਰਤਰਫ ਕਰਕੇ ਸਾਹਮਣੇ ਆ ਗਈ ਹੈ। ਇਸ ਦੇ ਵਿਰੋਧ ਵਿਚ ਉਠ ਰਹੀਆਂ ਪੰਥਕ ਆਵਾਜ਼ਾਂ ਨੂੰ ਰੋਕਣ ਅਤੇ ਅਣਵੇਖਿਆ ਕਰਣ ਦੀ ਸਿਆਸਤ ਵੀ ਹੋਣ ਲੱਗ ਪਈ ਹੈ।ਇਸ ਵਿਰੁਧ ਆਵਾਜ਼ ਨਿਹੰਗ ਮੁਖੀ ਨੇ ਪੰਥਕ ਸੁਰ ਵਿਚ ਉਠਾਈ ਹੈ ਅਤੇ ਇਸ ਨੂੰ ਹੁੰਗਾਰਾ ਵੀ ਮਿਲਿਆ ਹੈ। ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਨਮਾਨਿਤ ਹੋਈਆਂ ਪੰਥਕ ਸ਼ਖਸ਼ੀਅਤਾਂ ਨੇ ਨਿਹੰਗ ਮੁਖੀ ਦੀ ਸੁਰ ਵਿਚ ਸੁਰ ਮਿਲਾਕੇ ਪੰਥਕ-ਨਾਦ ਨੂੰ ਪ੍ਰਚੰਡ ਕਰਦਿਆਂ ਪੰਥ ਤੇਰੇ ਦੀਆਂ ਗੂੰਜਾਂ ਦਿਨੋ ਦਿਨ ਪੈਣਗੀਆਂ ਨਾਲ ਸਹਿਮਤੀ ਪ੍ਰਗਟ ਕਰਦੀਆਂ ਹਨ।”

ਇਸ ਮੌਕੇ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾਦਲ ਬਾਬਾ ਬਕਾਲਾ, ਸੰਪਰਦਾਇ ਬਾਬਾ ਬਿਧੀ ਚੰਦ ਸਾਹਿਬ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਸਤਨਾਮ ਸਿੰਘ ਮਠਿਆਈਸਰ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਜਗਦੇਵ ਸਿੰਘ ਮਾਨਸਾ, ਬਾਬਾ ਤਰਲੋਕ ਸਿੰਘ ਢੱਡਰੀਆਂ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸ਼ੇਰ ਸਿੰਘ ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ਹੋਈ

ਖ਼ਾਲਸਾ ਕਾਲਜ ਲਾਅ ਵਿਖੇ ਹਥਿਆਰਬੰਦ ਸੈਨਾਵਾਂ ਸਬੰਧੀ ਸਿਖਲਾਈ ਅਤੇ ਇੰਟਰਐਕਟਿਵ ਸੈਸ਼ਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਵਿਸਾਖੀ ਨੂੰ ਗ਼ਰੀਬ ਸਿੱਖਾਂ ਦੇ ਘਰ ਤੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ – ਜਥੇਦਾਰ ਕੁਲਦੀਪ ਸਿੰਘ ਗੜਗੱਜ

ਪੰਜਾਬ ਦੇ ਅੰਮ੍ਰਿਤਸਰ ਵਿੱਚ ਮੰਦਰ 'ਤੇ ਗ੍ਰਨੇਡ ਹਮਲਾ; ਘਟਨਾ ਸੀਸੀਟੀਵੀ ਵਿੱਚ ਕੈਦ

ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ - ਅਕਾਲੀ ਦਲ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਲਾ ਮਹੱਲਾ ਮਨਾਇਆ ਗਿਆ