ਪੰਜਾਬ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ਹੋਈ

ਗੁਰਜੰਟ ਸਿੰਘ ਸ਼ੀਂਹ/ਕੌਮੀ ਮਾਰਗ ਬਿਊਰੋ | March 15, 2025 09:22 PM

ਮਾਨਸਾ - ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਮਾਨਸਾ ਖੁਰਦ ਵਿਖੇ ਗੁਰਦੁਆਰਾ ਛਾਉਣੀ ਨਹਿੰਗ ਸਿੰਘਾਂ ਵਿਖੇ ਹਰਚਰਨ ਸਿੰਘ ਤਾਮਕੋਟ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਜਿਸ ਵਿੱਚ ਕਿਸਾਨੀ ਮਸਲੇ ਵਿਚਾਰੇ ਗਏ ਅਤੇ 5 ਮਾਰਚ ਨੂੰ ਐਸ.ਕੇ.ਐਮ. ਦੀਆਂ ਜਥੇਬੰਦੀਆਂ ਅਤੇ ਕਿਸਾਨ-ਮਜਦੂਰ ਮੋਰਚੇ ਦੇ ਆਗੂਆਂ ਦੀਆਂ ਹੋਈਆਂ ਗ੍ਰਿਫਤਾਰੀਆਂ ਅਤੇ ਭਗਵੰਤ ਮਾਨ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਵਿਕਾਸ ਵਿਰੋਧੀ ਦੱਸ ਕੇ ਦਿੱਤੇ ਬਿਆਨਾ ਦੀ ਸਖਤ ਨਿਖੇਧੀ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖਿਲਾਫ ਵੀ ਸੰਘਰਸ਼ ਤੇਜ ਕੀਤਾ ਜਾਵੇਗਾ । 23 ਮਾਰਚ ਨੂੰ ਹੁਸੈਨੀਵਾਲਾ ਅਤੇ ਸ਼ੰਭੂ ਮੋਰਚੇ ਤੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਐਮ.ਐਸ.ਪੀ. ਦੀ ਲੜਾਈ ਨੂੰ ਤੇਜ ਕਰਨ ਅਤੇ ਬਾਕੀ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ ਕੇਂਦਰ ਸਰਕਾਰ ਖਿਲਾਫ ਸੰਘਰਸ਼ ਤੇਜ ਕਰਨ ਦਾ ਅਹਿਦ ਲਿਆ ਗਿਆ ਅਤੇ ਨਵੀਂ ਜਿਲ੍ਹਾ ਕਮੇਟੀ ਵਿੱਚ ਵਾਧਾ ਕਰਦਿਆਂ ਗੁਰਪ੍ਰੀਤ ਸਿੰਘ ਮਾਨਬੀਬੜੀਆਂ ਅਤੇ ਪ੍ਰਸ਼ੋਤਮ ਬੋੜਾਵਾਲ ਜਿਲ੍ਹਾ ਕਮੇਟੀ ਮੈਂਬਰ ਅਤੇ ਜਗਦੇਵ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੇਜਰ ਸਿੰਘ ਬੁਰਜ ਢਿੱਲਵਾਂ ਨੂੰ ਮੀਤ ਪ੍ਰਧਾਨ ਅਤੇ ਭਿੰਦਰ ਖੋਖਰ ਨੂੰ ਜਨਰਲ ਸਕੱਤਰ ਦਾ ਅਹੁਦਾ ਦਿੱਤਾ ਗਿਆ । ਇਸ ਮੌਕੇ ਸਰਬਜੀਤ ਸਿੰਘ, ਕਰਨੈਲ ਸਿੰਘ, ਗੁਰਪ੍ਰਨਾਮ, ਗੁਰਜੰਟ ਸੈਕਟਰੀ, ਦਲਜੀਤ ਕੈਸ਼ੀਅਰ, ਕਰਨੈਲ ਸਿੰਘ ਬੋੜਾਵਾਲ ਸਮੇਤ ਸਾਥੀਆਂ ਨੇ ਹਾਜਰੀ ਲਗਵਾਈ ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ: ਜਥੇ ਬਾਬਾ ਬਲਬੀਰ ਸਿੰਘ

ਖ਼ਾਲਸਾ ਕਾਲਜ ਲਾਅ ਵਿਖੇ ਹਥਿਆਰਬੰਦ ਸੈਨਾਵਾਂ ਸਬੰਧੀ ਸਿਖਲਾਈ ਅਤੇ ਇੰਟਰਐਕਟਿਵ ਸੈਸ਼ਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਵਿਸਾਖੀ ਨੂੰ ਗ਼ਰੀਬ ਸਿੱਖਾਂ ਦੇ ਘਰ ਤੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ – ਜਥੇਦਾਰ ਕੁਲਦੀਪ ਸਿੰਘ ਗੜਗੱਜ

ਪੰਜਾਬ ਦੇ ਅੰਮ੍ਰਿਤਸਰ ਵਿੱਚ ਮੰਦਰ 'ਤੇ ਗ੍ਰਨੇਡ ਹਮਲਾ; ਘਟਨਾ ਸੀਸੀਟੀਵੀ ਵਿੱਚ ਕੈਦ

ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ - ਅਕਾਲੀ ਦਲ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਲਾ ਮਹੱਲਾ ਮਨਾਇਆ ਗਿਆ