ਪੰਜਾਬ

ਪੰਜਾਬ ਸਰਕਾਰ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | March 15, 2025 09:24 PM

 ਚੰਡੀਗੜ੍ਹ-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ।

 ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ।  ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ  ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।

 ਡਾ: ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਸਮੇਂ ਸਿਰ ਨਿਰਮਾਣ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਕਮੇਟੀ  ਨਿਯਮਤ ਤੌਰ 'ਤੇ ਇਹਨਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੀ ਹੈ।

 ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿੱਚ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ।

Have something to say? Post your comment

 

ਪੰਜਾਬ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ਹੋਈ

ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ: ਜਥੇ ਬਾਬਾ ਬਲਬੀਰ ਸਿੰਘ

ਖ਼ਾਲਸਾ ਕਾਲਜ ਲਾਅ ਵਿਖੇ ਹਥਿਆਰਬੰਦ ਸੈਨਾਵਾਂ ਸਬੰਧੀ ਸਿਖਲਾਈ ਅਤੇ ਇੰਟਰਐਕਟਿਵ ਸੈਸ਼ਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਵਿਸਾਖੀ ਨੂੰ ਗ਼ਰੀਬ ਸਿੱਖਾਂ ਦੇ ਘਰ ਤੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ – ਜਥੇਦਾਰ ਕੁਲਦੀਪ ਸਿੰਘ ਗੜਗੱਜ

ਪੰਜਾਬ ਦੇ ਅੰਮ੍ਰਿਤਸਰ ਵਿੱਚ ਮੰਦਰ 'ਤੇ ਗ੍ਰਨੇਡ ਹਮਲਾ; ਘਟਨਾ ਸੀਸੀਟੀਵੀ ਵਿੱਚ ਕੈਦ

ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ - ਅਕਾਲੀ ਦਲ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਲਾ ਮਹੱਲਾ ਮਨਾਇਆ ਗਿਆ