ਪੰਜਾਬ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤੋਂ ਪਾਕਿਸਤਾਨ ਬੌਖਲਾਇਆ- ਮੀਤ ਹੇਅਰ

ਕੌਮੀ ਮਾਰਗ ਬਿਊਰੋ | March 16, 2025 07:02 PM

ਜਲੰਧਰ ਦੇ ਰਸੂਲਪੁਰ 'ਚ ਹੋਏ ਗ੍ਰਨੇਡ ਹਮਲੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ। ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤੋਂ ਪ੍ਰੇਸ਼ਾਨ ਹੋ ਗਿਆ ਹੈ। ਇਸੇ ਲਈ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਪੰਜਾਬ 'ਚ ਨਸ਼ਿਆਂ ਦਾ ਗੱਠਜੋੜ ਤੋੜ ਰਹੀ ਹੈ ਅਤੇ ਇਸ ਨਾਲ ਪਾਕਿਸਤਾਨ ਦੇ ਡਰੱਗ ਮਾਫ਼ੀਆ ਨੂੰ ਤਕਲੀਫ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ ਨੂੰ ਇਸ ਪਾਸੇ ਉਠਾਉਣ ਵਾਲਾ ਕੋਈ ਨਹੀਂ ਹੈ।

‘ਆਪ’ ਸਾਂਸਦ ਨੇ ਕਿਹਾ ਕਿ ਇਹ ਘਟਨਾ ਸਿਰਫ਼ ਪੰਜਾਬ ਦੀ ਨਹੀਂ ਸਗੋਂ ਕੌਮੀ ਸੁਰੱਖਿਆ ਦੀ ਹੈ। ਪੰਜਾਬ ਅਤੇ ਪਾਕਿਸਤਾਨ ਦੀ 500 ਕਿੱਲੋਮੀਟਰ ਦੀ ਸਰਹੱਦ ਸਾਂਝੀ ਹੈ, ਪਰ ਕੇਂਦਰੀ ਏਜੰਸੀਆਂ ਵੱਲੋਂ ਨਸ਼ਿਆਂ ਦੀ ਸਪਲਾਈ ਨੂੰ ਕਾਬੂ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ। ਇਹ ਬੇਹੱਦ ਮੰਦਭਾਗਾ ਹੈ।

ਮੀਤ ਹੇਅਰ ਨੇ ਭਾਜਪਾ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਹਾਲ ਹੀ 'ਚ ਸ਼ਹਿਜ਼ਾਦ ਭੱਟੀ ਅਤੇ ਲਾਰੇਂਸ ਬਿਸ਼ਨੋਈ ਵਿਚਾਲੇ ਗੱਲਬਾਤ ਦਾ ਵੀਡੀਓ ਵਾਇਰਲ ਹੋਇਆ ਸੀ ਅਤੇ ਭਾਜਪਾ ਨੇ ਉਨ੍ਹਾਂ ਨੂੰ ਗੁਜਰਾਤ ਦੀ ਸਾਬਰਮਤੀ ਜੇਲ 'ਚ ਮਹਿਮਾਨ ਵਜੋਂ ਰੱਖਿਆ ਹੋਇਆ ਹੈ। ਪਰ ਕੀ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ?

ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਪਾਕਿਸਤਾਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਾ ਹੈ, ਉਸ ਨੂੰ ਦਿੱਕਤ ਹੈ ਕਿ ਪੰਜਾਬ ਵਿੱਚ ਨਸ਼ਾ ਕਿਉਂ ਖ਼ਤਮ ਹੋ ਰਿਹਾ ਹੈ - ਮਲਵਿੰਦਰ ਸਿੰਘ ਕੰਗ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਾਕਿਸਤਾਨ ਇਸ ਗੱਲ ਤੋਂ ਚਿੰਤਤ ਹੈ ਕਿ ਪੰਜਾਬ 'ਚ ਨਸ਼ਾ ਕਿਉਂ ਖ਼ਤਮ ਹੋ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਹੈ। ਇਸ ਤੋਂ ਪਾਕਿਸਤਾਨ ਦੀ ਸਾਜ਼ਿਸ਼ ਸਾਫ਼ ਜ਼ਾਹਿਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਵਾਈ ਕਾਰਨ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਵਪਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਕਾਰਨ ਉਹ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ।

ਕੰਗ ਨੇ ਇਸ ਮਾਮਲੇ 'ਤੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਸ਼ਹਿਜ਼ਾਦ ਭੱਟੀ ਉਹੀ ਵਿਅਕਤੀ ਹੈ ਜਿਸ ਦੀ ਲਾਰੇਂਸ ਬਿਸ਼ਨੋਈ ਨਾਲ ਵੀਡੀਓ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ। ਇਸ ਲਈ ਭਾਜਪਾ ਆਗੂਆਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਗੁਜਰਾਤ ਸਰਕਾਰ ਨੇ ਲਾਰੇਂਸ ਬਿਸ਼ਨੋਈ ਨੂੰ ਜਵਾਈ ਵਾਂਗ ਸਾਬਰਮਤੀ ਜੇਲ੍ਹ ਵਿੱਚ ਕਿਉਂ ਰੱਖਿਆ ਹੈ?

ਕੰਗ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਲਾਰੇਂਸ ਬਿਸ਼ਨੋਈ ਨੂੰ ਆਪਣੀ ਰਾਜਨੀਤੀ ਲਈ ਵਰਤਦੀ ਹੈ ਅਤੇ ਬਦਲੇ ਵਿੱਚ ਉਨ੍ਹਾਂ ਨੂੰ ਜੇਲ੍ਹ ਵਿੱਚ ਸਰਕਾਰੀ ਸੁਰੱਖਿਆ ਅਤੇ ਹੋਟਲ ਵਰਗੀ ਸਹੂਲਤਾਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਭਾਜਪਾ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਚਾਲੇ ਕੀ ਰਿਸ਼ਤਾ ਹੈ।

ਕੰਗ ਨੇ ਭਾਜਪਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜਿਸ ਨੂੰ ਉਸ ਨੇ ਗੁਜਰਾਤ 'ਚ ਮਹਿਮਾਨ ਵਜੋਂ ਰੱਖਿਆ ਹੋਇਆ ਹੈ, ਨਾਲ ਜੁੜੇ ਲੋਕ ਪੰਜਾਬ 'ਚ ਹਮਲੇ ਕਰਵਾ ਕੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਆਗੂਆਂ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਕੀ ਭਾਜਪਾ ਆਪਣੀ ਘਟੀਆ ਰਾਜਨੀਤੀ ਲਈ ਪੰਜਾਬ ਵਿੱਚ ਅਜਿਹੇ ਹਮਲੇ ਕਰਵਾ ਰਹੀ ਹੈ?

ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਤੋਂ ਲੱਗਦਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਕੋਈ ਹੋਰ ਪਾਰਟੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਨਹੀਂ ਰੁਕੇਗੀ। ਪਾਕਿਸਤਾਨ ਹੋਵੇ ਜਾਂ ਭਾਜਪਾ, ਅਸੀਂ ਕਿਸੇ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।

ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਸੀਂ ਨਸ਼ਿਆਂ ਦੇ ਖਾਤਮੇ ਦਾ ਪ੍ਰਣ ਲਿਆ ਹੈ ਅਤੇ ਇਹ ਪੰਜਾਬ ਸਰਕਾਰ ਦਾ ਸੂਬੇ ਦੇ ਲੋਕਾਂ ਨਾਲ ਵਾਅਦਾ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ।

Have something to say? Post your comment

 

ਪੰਜਾਬ

ਮੁਖ ਮੰਤਰੀ  ਭਗਵੰਤ ਮਾਨ ਤੇ  ਅਰਵਿੰਦ ਕੇਜਰੀਵਾਲ ਦੀ ਸ੍ਰੀ ਦਰਬਾਰ ਸਾਹਿਬ ਆਮਦ ਮੌਕੇ ਬੇਅਦਬੀਆਂ ਦਾ ਮੁੱਦਾ ਚੁੱਕਿਆ

ਅਖੰਡ ਕੀਰਤਨੀ ਜਥੇ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਕੇ ਸਰਬੱਤ ਖਾਲਸਾ ਦੀ ਮਰਿਯਾਦਾ ਨੂੰ ਪੁਨਰ ਸੁਰਜੀਤ ਕਰਨ ਦੀ ਕੀਤੀ ਮੰਗ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ,ਪਰਮਾਤਮਾ ਦਾ ਸ਼ੁਕਰਾਨਾ

ਮਰਯਾਦਾ ਦੇ ੳਲੰਘਣ ਨਾਲ ਬਣੇ ਕਿਸੇ ਜਥੇਦਾਰ ਨੂੰ ਨਿਹੰਗ ਸਿੰਘ ਮਾਨਤਾ ਨਹੀਂ ਦਿੰਦੇ ਕੀਤਾ ਮਤਾ

ਆਪ ਸਰਕਾਰ ਦੀ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਇਤਿਹਾਸਕ ਸਫਲਤਾ

ਜਲੰਧਰ 'ਚ ਘਰ 'ਤੇ ਗ੍ਰਨੇਡ ਹਮਲਾ, ਪਾਕਿਸਤਾਨੀ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਅਜਨਾਲਾ ਪੁਲਿਸ ਸਟੇਸ਼ਨ ਹਮਲਾ: ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਕਾਰਵਾਈ ਕਰਨ ਦੀ ਕਰ ਰਹੀ ਹੈ ਤਿਆਰੀ 

ਪੰਜਾਬ ਸਰਕਾਰ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ਹੋਈ

ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ: ਜਥੇ ਬਾਬਾ ਬਲਬੀਰ ਸਿੰਘ